PUNJAB : ਪੰਜਾਬ ਦੇ ਮਸ਼ਹੂਰ ਬਾਡੀ ਬਿਲਡਰ ਵਰਿੰਦਰ ਘੁੰਮਣ ਦਾ ਦਿਹਾਂਤ

ਚੰਡੀਗੜ੍ਹ, 9ਅਕਤੂਬਰ(ਵਿਸ਼ਵ ਵਾਰਤਾ) PUNJAB : ਪੰਜਾਬ ਦੇ ਮਸ਼ਹੂਰ ਬਾਡੀ ਬਿਲਡਰ ਅਤੇ ਬਾਲੀਵੁੱਡ ਅਦਾਕਾਰ ਵਰਿੰਦਰ ਸਿੰਘ ਘੁੰਮਣ ਦਾ ਵੀਰਵਾਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਜਲੰਧਰ ਦੇ ਰਹਿਣ ਵਾਲੇ ਘੁੰਮਣ ਅੰਮ੍ਰਿਤਸਰ ‘ਚ ਮੋਢੇ ਦੇ ਇਲਾਜ ਲਈ ਆਏ ਹੋਏ ਸਨ। ਉਨ੍ਹਾਂ ਦੀ ਲਾਸ਼ ਜਲੰਧਰ ਲਿਆਂਦੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ ਵਰਿੰਦਰ ਘੁੰਮਣ ਦੇ ਮੋਢੇ ਵਿਚ ਫ੍ਰੈਕਚਰ ਸੀ ਅਤੇ ਉਨ੍ਹਾਂ ਨੂੰ ਇਲਾਜ ਲਈ ਫੋਰਟਿਸ ਅੰਮ੍ਰਿਤਸਰ ਵਿਚ ਦਾਖਲ ਕਰਵਾਇਆ ਗਿਆ ਸੀ।ਜਿੱਥੇ ਦਿਲ ਦਾ ਦੌਰਾ ਪੈਣ ਕਾਰਨ ਉਹਨਾਂ ਦੀ ਮੌਤ ਹੋ ਗਈ। ਉਹ ਇੱਕ ਪੇਸ਼ੇਵਰ ਬਾਡੀ ਬਿਲਡਰ ਅਤੇ ਅਦਾਕਾਰ ਸੀ। ਘੁੰਮਣ ਨੇ ਟਾਈਗਰ 3 ਵਿੱਚ ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਨਾਲ ਕੰਮ ਕੀਤਾ ਸੀ। ਉਹ ਮਿਸਟਰ ਇੰਡੀਆ ਜੇਤੂ ਵੀ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























