Punjab : ਵਿੱਕੀ ਮਿੱਡੂਖੇੜਾ ਕਤਲ ਮਾਮਲੇ ‘ਚ ਮੁਹਾਲੀ ਕੋਰਟ ਨੇ ਸੁਣਾਇਆ ਵੱਡਾ ਫੈਸਲਾ
- ਕਾਤਲਾਂ ਨੂੰ ਹੋਈ ਉਮਰ ਕੈਦ ਦੀ ਸਜ਼ਾ
ਚੰਡੀਗੜ੍ਹ, 27 ਜਨਵਰੀ: ਵਿੱਕੀ ਮਿੱਡੂਖੇੜਾ ਦੇ ਕਤਲ ਦੇ ਮਾਮਲੇ ਵਿੱਚ ਅੱਜ ਮੁਹਾਲੀ ਜ਼ਿਲ੍ਹਾ ਅਦਾਲਤ ਨੇ ਤਿੰਨ ਕਾਤਲਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਮੁਹਾਲੀ ਕੋਰਟ ਨੇ ਅਜੇ ਲੈਫਟੀ, ਸੱਜਣ ਭੋਲੂ ਅਤੇ ਅਨਿਲ ਲੱਠ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਤੇ 2-2 ਲੱਖ ਰੁਪਏ ਜੁਰਮਾਨਾ ਵੀ ਲਾਇਆ ਹੈ।
ਦੱਸ ਦਈਏ ਕਿ ਵਿੱਕੀ ਦਾ 4 ਸਾਲ ਪਹਿਲਾਂ 7 ਅਗਸਤ 2021 ਨੂੰ ਕਤਲ ਹੋਇਆ ਸੀ, ਜਦੋਂ ਉਹ ਸੈਕਟਰ-70 ਵਿੱਚ ਆਪਣੇ ਪ੍ਰਾਪਰਟੀ ਡੀਲਰ ਦੋਸਤ ਨੂੰ ਮਿਲਣ ਗਿਆ ਸੀ। ਜਿਵੇਂ ਹੀ ਉਹ ਦਫਤਰ ਤੋਂ ਬਾਹਰ ਨਿਕਲ ਕੇ ਆਪਣੀ ਕਾਰ ਵੱਲ ਵਧਿਆ ਤਾਂ ਦੋ ਨਕਾਬਪੋਸ਼ ਵਿਅਕਤੀਆਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਦੌਰਾਨ ਵਿੱਕੀ ਨੇ ਕਾਰ ਤੋਂ ਹੇਠਾਂ ਉਤਰ ਕੇ ਭੱਜ ਕੇ ਜਾਨ ਬਚਾਉਣ ਦੀ ਪੂਰੀ ਕੋਸ਼ਿਸ਼ ਕੀਤੀ।ਪਰ ਹਮਲਾਵਰ ਉਸ ਦਾ ਪਿੱਛਾ ਕਰਦੇ ਰਹੇ। ਇਸ ਦੌਰਾਨ ਵਿੱਕੀ ਨੂੰ 9 ਗੋਲੀਆਂ ਲੱਗੀਆਂ। ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/