Punjab ਵਿਧਾਨ ਸਭਾ ਦੇ ਬਜਟ ਇਜਲਾਸ ਦਾ ਅੱਜ ਆਖਰੀ ਦਿਨ
ਚੰਡੀਗੜ੍ਹ, 16 ਮਾਰਚ 2026 (ਵਿਸ਼ਵ ਵਾਰਤਾ) – ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਅੱਜ ਆਖਰੀ ਦਿਨ ਹੈ। ਇਸ ਤੋਂ ਪਹਿਲਾਂ ਮੰਤਰੀ ਮੰਡਲ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 12ਵਾਂ ਇਜਲਾਸ (ਬਜਟ ਇਜਲਾਸ) 6 ਮਾਰਚ ਤੋਂ 16 ਮਾਰਚ ਤੱਕ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਸੀ। ਇਹ ਬਜਟ ਸੈਸ਼ਨ 6 ਮਾਰਚ ਨੂੰ ਰਾਜਪਾਲ ਦੇ ਭਾਸ਼ਣ ਨਾਲ ਸ਼ੁਰੂ ਹੋਇਆ ਸੀ। 7 ਮਾਰਚ ਦੀ ਛੁੱਟੀ ਸੀ।
8 ਮਾਰਚ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਸਾਲ 2026-27 ਲਈ ਬਜਟ ਪੇਸ਼ ਕੀਤਾ ਗਿਆ। ਪੰਜਾਬ ਸਰਕਾਰ ਨੇ ਉਸ ਬਜਟ ਸੈਸ਼ਨ ‘ਚ ਔਰਤਾਂ ਨੂੰ 1,000 ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ। ਇਹ ਪਹਿਲੀ ਵਾਰ ਹੈ ਜਦੋਂ ਐਤਵਾਰ ਨੂੰ ਬਜਟ ਪੇਸ਼ ਕੀਤਾ ਗਿਆ। 8 ਤਰੀਕ ਨੂੰ ‘ਅੰਤਰ-ਰਾਸ਼ਟਰੀ ਨਾਰੀ ਦਿਵਸ’ ਸੀ, ਔਰਤਾਂ ਨੂੰ ਇਹ ਸੌਗਾਤ ਦੇਣ ਲਈ ਹੀ ਇਸ ਇਸ ਤਾਰੀਖ ਦੀ ਚੋਣ ਕੀਤੀ ਗਈ ਸੀ।
9 ਮਾਰਚ ਨੂੰ ਵਿਧਾਨ ਸਭਾ ‘ਚ ਰਾਜਪਾਲ ਦੇ ਭਾਸ਼ਣ ‘ਤੇ ਚਰਚਾ ਹੋਈ ਅਤੇ ਧੰਨਵਾਦ ਪ੍ਰਸਤਾਵ ਪੇਸ਼ ਕੀਤਾ ਗਿਆ। ਇਸ ਦਿਨ ਸੁਖਪਾਲ ਖਹਿਰਾ ਵੱਲੋਂ ਔਰਤਾਂ ‘ਤੇ ਦਿੱਤੇ ਗਏ ਬਿਆਨ ‘ਤੇ ਜੰਮ ਕੇ ਹੰਗਾਮਾ ਹੋਇਆ ਅਤੇ ਉਸ ਵਿਰੁੱਧ ਨਿੰਦਾ ਪ੍ਰਸਤਾਵ ਪੇਸ਼ ਹੋਇਆ। 10 ਅਤੇ 11 ਮਾਰਚ ਨੂੰ ਦੋ ਦਿਨ ਚਰਚਾ ਬਜਟ ‘ਤੇ ਚਰਚਾ ਕੀਤੀ ਜਾਣੀ ਸੀ ਪਰ ਇਹ ਦੋਵੇਂ ਦਿਨ ਵੀ ਹੰਗਾਮੇ ਦੀ ਭੇਂਟ ਚੜ੍ਹ ਗਏ।
13 ਮਾਰਚ ਤੋਂ 15 ਮਾਰਚ ਤੱਕ ਸੈਸ਼ਨਾਂ ਵਿਚਕਾਰ ਛੁੱਟੀ ਸੀ। ਇਸ ਸਮੇਂ ਦੌਰਾਨ, ਮੋਹਾਲੀ ਵਿੱਚ ਇੱਕ “ਨਿਵੇਸ਼ ਪੰਜਾਬ” ਪ੍ਰੋਗਰਾਮ ਆਯੋਜਿਤ ਕੀਤਾ ਗਿਆ, ਜਿੱਥੇ ਭਾਰਤ ਅਤੇ ਵਿਦੇਸ਼ਾਂ ਤੋਂ ਨਿਵੇਸ਼ਕ ਪੰਜਾਬ ਵਿੱਚ ਨਿਵੇਸ਼ ਦੇ ਮੌਕਿਆਂ ਦੀ ਪੜਚੋਲ ਕਰਨ ਲਈ ਆਏ। ਅੱਜ 16 ਮਾਰਚ ਨੂੰ ਸਦਨ ਦਾ ਆਖਰੀ ਦਿਨ ਹੈ ਅਤੇ ਅੱਜ ਸਦਨ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਜਾਵੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























