PUNJAB : ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਤੋਂ
ਸੈਸ਼ਨ ਦਾ ਪਹਿਲਾ ਦਿਨ ਹੰਗਾਮੇਦਾਰ ਰਹਿਣ ਦੀ ਸੰਭਾਵਨਾ
ਚੰਡੀਗੜ੍ਹ,21 ਮਾਰਚ(ਵਿਸ਼ਵ ਵਾਰਤਾ) PUNJAB : ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਸਵੇਰੇ 11.00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਪੰਜਾਬ ਰਾਜ ਦੀ ਸੋਲ੍ਹਵੀਂ ਵਿਧਾਨ ਸਭਾ ਦਾ ਅੱਠਵਾਂ ਬਜਟ ਸੈਸ਼ਨ ਸੱਦਿਆ ਗਿਆ ਹੈ। ਸੈਸ਼ਨ ਅੱਜ ਰਾਜਪਾਲ ਗੁਲਾਬਚੰਦ ਕਟਾਰੀਆ ਦੇ ਭਾਸ਼ਣ ਨਾਲ ਸ਼ੁਰੂ ਹੋਵੇਗਾ। ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਅੱਜ 21 ਮਾਰਚ ਨੂੰ ਸ਼ੁਰੂ ਹੋ ਕੇ 28 ਮਾਰਚ ਨੂੰ ਸਮਾਪਤ ਹੋਵੇਗਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ‘ਆਪ’ ਸਰਕਾਰ ਦੇ ਕਾਰਜਕਾਲ ਦਾ ਚੌਥਾ ਬਜਟ 26 ਮਾਰਚ ਨੂੰ ਪੇਸ਼ ਕਰਨਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/