Punjab ਵਿਧਾਨ ਸਭਾ ਦੀ ਕਾਰਵਾਈ 1 ਘੰਟੇ ਲਈ ਮੁਲਤਵੀ

ਚੰਡੀਗੜ੍ਹ, 14 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਤੀਜਾ ਦਿਨ ਹੈ। ਫਿਲਹਾਲ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਨੂੰ ਇੱਕ ਘੰਟੇ ਲਈ ਮੁਲਤਵੀ ਕਰ ਦਿੱਤਾ ਗਿਆ ਹੈ।
ਇਸ ਤੋਂ ਪਹਿਲਾ ਪੰਜਾਬ ਰਾਜ ਵਿਕਾਸ ਟੈਕਸ ਸੋਧ ਬਿੱਲ 2025 ਸਰਬਸੰਮਤੀ ਨਾਲ ਪਾਸ ਹੋ ਗਿਆ ਹੈ। ਵਿੱਤ ਮੰਤਰੀ ਨੇ ਕਿਹਾ ਕਿ ਇਸ ਨਾਲ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ। ਇਹ ਟੈਕਸ 2017 ਵਿੱਚ ਕਾਂਗਰਸ ਸਰਕਾਰ ਦੌਰਾਨ ਲਗਾਇਆ ਗਿਆ ਸੀ। ਵਿੱਤ ਮੰਤਰੀ ਨੇ ਇਸ ਐਕਟ ਬਾਰੇ ਵਿਸਥਾਰ ਵਿੱਚ ਦੱਸਿਆ।
ਅੱਜ ਦੇ ਸੈਸ਼ਨ ਦੀ ਸ਼ੁਰੂਆਤ ਵਿਧਾਇਕ ਇੰਦਰ ਪ੍ਰਤਾਪ ਸਿੰਘ ਵੱਲੋਂ ਨੀਵੇਂ ਇਲਾਕਿਆਂ ਵਿੱਚ ਹੜ੍ਹਾਂ ਦੇ ਖ਼ਤਰੇ ਵੱਲ ਧਿਆਨ ਦਿਵਾਓ ਮਤੇ ਨਾਲ ਹੋਈ। ਇਸ ‘ਤੇ ਜਲ ਸਰੋਤ ਮੰਤਰੀ ਨੇ ਕਿਹਾ ਕਿ ਡਰਨ ਦੀ ਕੋਈ ਲੋੜ ਨਹੀਂ ਹੈ, ਡੈਮਾਂ ਦੀ ਸਮਰੱਥਾ ਅਨੁਸਾਰ ਪਾਣੀ ਦਾ ਪੱਧਰ ਹੇਠਾਂ ਹੈ। ਉਨ੍ਹਾਂ ਨੇ ਪੌਂਗ ਡੈਮ ਅਤੇ ਰਣਜੀਤ ਸਿੰਘ ਸਾਗਰ ਦੀ ਸਥਿਤੀ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ “ਉੱਥੇ ਵੀ ਪਾਣੀ ਘੱਟ ਹੈ। ਅੱਜ ਤੱਕ ਹੜ੍ਹ ਆਉਣ ਦੀ ਕੋਈ ਸੰਭਾਵਨਾ ਨਹੀਂ ਹੈ। ਜੇਕਰ ਹੜ੍ਹ ਆਉਂਦੇ ਵੀ ਹਨ ਤਾਂ ਸਰਕਾਰ ਵੱਲੋਂ ਪੂਰੇ ਪ੍ਰਬੰਧ ਕੀਤੇ ਗਏ ਹਨ।























