Punjab: ਸ਼ੁਰੂ ਹੋਈ ਪੰਜਾਬ ਵਿਧਾਨ ਸਭਾ ਦੀ ਕਾਰਵਾਈ, ਥੋੜ੍ਹੀ ਦੇਰ ‘ਚ ਪੇਸ਼ ਕੀਤਾ ਜਾਵੇਗਾ ਬਜਟ
– ਮਾਨ ਸਰਕਾਰ ਆਪਣੇ ਪੰਜ ਸਾਲਾਂ ਦੇ ਕਾਰਜਕਾਲ ਦਾ ਆਖਰੀ ਬਜਟ ਪੇਸ਼ ਕਰੇਗੀ
– ਵਿੱਤ ਮੰਤਰੀ ਹਰਪਾਲ ਚੀਮਾ ਨੇ ਬਜਟ ਦੀਆਂ ਕਾਪੀਆਂ ‘ਤੇ ਕੀਤੇ ਦਸਤਖਤ
– ਘਰੋਂ ਨਿਕਲਣ ਤੋਂ ਪਹਿਲਾਂ ਵਿੱਤ ਮੰਤਰੀ ਨੇ ਮਾਂ ਤੋਂ ਲਿਆ ਆਸ਼ੀਰਵਾਦ
– ਫੁਲਕਾਰੀ-ਕਢਾਈ ਵਾਲੀ ਬਜਟ ਕਾਪੀ ਲੈ ਕੇ ਵਿਧਾਨ ਸਭਾ ਪਹੁੰਚਣਗੇ
ਚੰਡੀਗੜ੍ਹ, 8 ਮਾਰਚ 2026 (ਵਿਸ਼ਵ ਵਾਰਤਾ) – ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਅੱਜ ਵਿੱਤ ਮੰਤਰੀ ਹਰਪਾਲ ਚੀਮਾ ਆਪਣੀ ਸਰਕਾਰ ਦੇ ਆਪਣੇ ਪੰਜ ਸਾਲਾਂ ਦੇ ਕਾਰਜਕਾਲ ਦਾ ਆਖਰੀ ਬਜਟ ਪੇਸ਼ ਕਰਨਗੇ। ਇਸ ਵੇਲੇ ਵਿਧਾਨ ਸਭਾ ‘ਚ ਪ੍ਰਸ਼ਨ ਕਾਲ ਚੱਲ ਰਿਹਾ ਹੈ। ਇਸ ਤੋਂ ਬਾਅਦ ਹਰਪਾਲ ਚੀਮਾ ਵੱਲੋਂ ਬਜਟ ਪੇਸ਼ ਕੀਤਾ ਜਾਵੇਗਾ।
ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਆਪਣੇ ਪੰਜ ਸਾਲਾਂ ਦੇ ਕਾਰਜਕਾਲ ਦਾ ਆਖਰੀ ਬਜਟ ਪੇਸ਼ ਕਰੇਗੀ। ਵਿੱਤ ਮੰਤਰੀ ਹਰਪਾਲ ਚੀਮਾ 2.50 ਲੱਖ ਕਰੋੜ ਰੁਪਏ ਤੋਂ ਵੱਧ ਦਾ ਬਜਟ ਪੇਸ਼ ਕਰਨਗੇ। ਉਨ੍ਹਾਂ ਅੱਜ ਸਵੇਰੇ ਬਜਟ ਦੀਆਂ ਕਾਪੀਆਂ ‘ਤੇ ਦਸਤਖਤ ਕੀਤੇ। ਘਰੋਂ ਨਿਕਲਣ ਤੋਂ ਪਹਿਲਾਂ ਵਿੱਤ ਮੰਤਰੀ ਨੇ ਆਪਣੀ ਮਾਂ ਦਾ ਆਸ਼ੀਰਵਾਦ ਲਿਆ। ਉਨ੍ਹਾਂ ਭਗਤ ਸਿੰਘ ਅਤੇ ਭੀਮ ਰਾਓ ਅੰਬੇਡਕਰ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ। ਉਹ ਫੁਲਕਾਰੀ-ਕਢਾਈ ਵਾਲੀ ਬਜਟ ਕਾਪੀ ਲੈ ਕੇ ਵਿਧਾਨ ਸਭਾ ਪਹੁੰਚਣਗੇ।
ਪੰਜਾਬ ਵਿਚ ਅਗਲੇ ਸਾਲ, ਯਾਨੀ 2027 ਵਿਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਸ ਅੰਤਿਮ ਬਜਟ ਵਿਚ ‘ਆਪ’ ਸਰਕਾਰ ਔਰਤਾਂ ਨਾਲ ਕੀਤੇ ਆਪਣੇ 2022 ਦੇ ਚੋਣ ਵਾਅਦੇ ਨੂੰ ਪੂਰਾ ਕਰ ਸਕਦੀ ਹੈ। ਇਸਦੇ ਸੰਕੇਤ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਟਵੀਟ ‘ਚ ਵੀ ਦਿੱਤੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























