Punjab ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ: ਪਸ਼ੂ ਕਰੂਰਤਾ ਸੋਧ ਬਿੱਲ ਸਰਬਸੰਮਤੀ ਨਾਲ ਪਾਸ
– ਪਹਿਲੀ ਵਾਰ ਬੇਜ਼ੁਬਾਨਾਂ ਲਈ ਆਵਾਜ਼ ਬੁਲੰਦ ਕੀਤੀ ਜਾ ਰਹੀ – CM ਮਾਨ

ਚੰਡੀਗੜ੍ਹ, 11 ਜੁਲਾਈ (ਵਿਸ਼ਵ ਵਾਰਤਾ): ਪੰਜਾਬ (Punjab) ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਜਾਰੀ ਹੈ। ਪਸ਼ੂ ਕਰੂਰਤਾ ਸੋਧ ਬਿੱਲ (ਦਿ ਪ੍ਰੀਵੈਨਸ਼ਨ ਆਫ ਕਰੁਐਲਿਟੀ ਟੂ ਐਨੀਮਲਜ਼ ਪੰਜਾਬ Amendment Bill 2025) ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਪੇਸ਼ ਕੀਤਾ ਗਿਆ, ਜਿਸਨੂੰ ਸਦਨ ਵਲੋਂ ਸਰਬ ਸੰਮਤੀ ਨਾਲ ਪਾਸ ਕਰ ਦਿੱਤਾ ਗਿਆ ਹੈ। l
ਪਸ਼ੂ ਕਰੂਰਤਾ ਸੋਧ ਬਿੱਲ ‘ਤੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਹਿਲੀ ਵਾਰ ਹੈ ਕਿ ਜਾਨਵਰਾਂ ਦੇ ਹੱਕ ਵਿੱਚ ਆਵਾਜ਼ ਉਠਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ “ਬਲਦਾਂ ਦੀ ਜੋੜੀ ਸਾਡੇ ਲਈ ਵਿਸ਼ੇਸ਼ ਮਹੱਤਵ ਰੱਖਦੀ ਹੈ, ਸਾਡੇ ਗੁਰੂ ਸਾਹਿਬ ਨੇ ਵੀ ਕਰਤਾਰਪੁਰ ਸਾਹਿਬ ਵਿੱਚ 16 ਸਾਲ ਬਲਦਾਂ ਨਾਲ ਖੇਤੀ ਕੀਤੀ।” ਦੱਸ ਦਈਏ ਕਿ ਇਸ ਬਿੱਲ ਵਿੱਚ ਜਾਨਵਰਾਂ ਪ੍ਰਤੀ ਬੇਰਹਿਮੀ ਨੂੰ ਰੋਕਣ ਅਤੇ ਉਨ੍ਹਾਂ ਪ੍ਰਤੀ ਮਨੁੱਖੀ ਵਿਵਹਾਰ ਨੂੰ ਉਤਸ਼ਾਹਿਤ ਕਰਨ ਦੇ ਉਪਬੰਧ ਹਨ। ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ ਇਸ ਬਿੱਲ ‘ਤੇ ਸਹਿਮਤੀ ਜਤਾਈ ਤੇ ਪਸ਼ੂ ਕਰੂਰਤਾ ਸੋਧ ਬਿੱਲ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























