Punjab: 13 ਅਪ੍ਰੈਲ ਨੂੰ ਬੁਲਾਇਆ ਜਾਵੇਗਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ
– ਲਿਆਂਦਾ ਜਾਵੇਗਾ ਸਖ਼ਤ ਕਾਨੂੰਨ!
ਚੰਡੀਗੜ੍ਹ, 21 ਮਾਰਚ 2026 (ਵਿਸ਼ਵ ਵਾਰਤਾ) – 13 ਅਪ੍ਰੈਲ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਜਾਵੇਗਾ। ਇਸ ਸੰਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਹਿਮ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਦੱਸ ਦਈਏ ਕਿ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਅੰਮ੍ਰਿਤਸਰ ਸਾਹਿਬ, ਸਰਕਟ-ਹਾਊਸ ਵਿਖੇ ਸੰਤ ਸਮਾਜ ਦੇ ਨੁਮਾਇੰਦਿਆਂ ਨਾਲ਼ ਅਹਿਮ ਬੈਠਕ ਕੀਤੀ। ਬੈਠਕ ਵਿੱਚ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਰੋਕਣ ਲਈ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2008’ ਵਿੱਚ ਸੋਧ ‘ਤੇ ਵਿਚਾਰ-ਚਰਚਾ ਕੀਤੀ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਸੰਤ ਸਮਾਜ ਦੇ ਨੁਮਾਇੰਦਿਆਂ ਨੂੰ ਭਰੋਸਾ ਦੁਆਇਆ ਕਿ ਇਸ ਬਾਬਤ ਆਉਣ ਵਾਲ਼ੀ 13 ਅਪ੍ਰੈਲ ਨੂੰ ਵਿਧਾਨ ਸਭਾ ਦਾ ਖ਼ਾਸ ਸੈਸ਼ਨ ਬੁਲਾਇਆ ਜਾਵੇਗਾ।
ਸੀਐਮ ਮਾਨ ਨੇ ਟਵੀਟ ਕੀਤਾ ਕਿ “ਅਸੀਂ ਪਵਿੱਤਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸ਼ਬਦ ਗੁਰੂ ਮੰਨਦੇ ਹਾਂ, ਜਿਨ੍ਹਾਂ ਤੋਂ ਸਾਨੂੰ ਸੱਚਾਈ, ਸੇਵਾ ਤੇ ਮਾਨਵਤਾ ਦੀ ਸਿੱਖਿਆ ਮਿਲਦੀ ਹੈ। ਜੇ ਕੋਈ ਬੇਅਦਬੀ ਕਰਕੇ ਸਾਡੀ ਆਸਥਾ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਕਰੇਗਾ, ਉਹ ਕਦੇ ਵੀ ਬਖ਼ਸ਼ਿਆ ਨਹੀਂ ਜਾਵੇਗਾ। ਦੋਸ਼ੀਆਂ ਨੂੰ ਸਖ਼ਤ ਤੇ ਮਿਸਾਲੀ ਸਜ਼ਾ ਦਿੱਤੀ ਜਾਵੇਗੀ, ਅਤੇ ਪੰਜਾਬ ਦੀ ਆਸਥਾ ਅਤੇ ਮਰਯਾਦਾ ਦੀ ਰੱਖਿਆ ਲਈ ਸਖ਼ਤ ਕਾਨੂੰਨ ਲਿਆਂਦਾ ਜਾਵੇਗਾ”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























