Punjab : ਐਸ.ਐਸ.ਪੀ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਦੀ ਮੁਅੱਤਲੀ ਬਾਰੇ ਪੰਜਾਬ ਵਿਜੀਲੈਂਸ ਵਿਭਾਗ ਦਾ ਬਿਆਨ ਆਇਆ ਸਾਹਮਣੇ
ਚੰਡੀਗੜ੍ਹ, 27 ਦਸੰਬਰ 2025 (ਵਿਸ਼ਵ ਵਾਰਤਾ): ਅੰਮ੍ਰਿਤਸਰ ਵਿੱਚ ਤਾਇਨਾਤ ਵਿਜੀਲੈਂਸ ਦੇ ਐਸਐਸਪੀ ਲਖਬੀਰ ਸਿੰਘ ਨੂੰ ਅੱਜ ਮੁਅੱਤਲ ਕਰ ਦਿੱਤਾ ਗਿਆ। ਮੀਡੀਆ ਰਿਪੋਰਟਾਂ ਅਨੁਸਾਰ, ਇਹ ਮਾਮਲਾ 55 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟ ਨਾਲ ਸਬੰਧਤ ਦੱਸਿਆ ਜਾ ਰਿਹਾ ਸੀ। ਪਰ ਹੁਣ ਐਸ.ਐਸ.ਪੀ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਦੀ ਮੁਅੱਤਲੀ ਬਾਰੇ ਪੰਜਾਬ ਵਿਜੀਲੈਂਸ ਵਿਭਾਗ ਦਾ ਬਿਆਨ ਸਾਹਮਣੇ ਆਇਆ ਹੈ
ਜਾਰੀ ਬਿਆਨ ਚ ਕਿਹਾ ਗਿਆ ਹੈ ਕਿ “ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਵਿੱਚ ਐਸ.ਐਸ.ਪੀ. ਵਜੋਂ ਤਾਇਨਾਤ ਲਖਬੀਰ ਸਿੰਘ, ਪੀ.ਪੀ.ਐਸ. ਨੂੰ ਉਨ੍ਹਾਂ ਦੇ ਅਧਿਕਾਰਤ ਖੇਤਰ ਤੋਂ ਬਾਹਰ ਦੇ ਮਾਮਲਿਆਂ ਵਿੱਚ ਅਣਅਧਿਕਾਰਤ ਦਖਲਅੰਦਾਜ਼ੀ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਹੁਕਮਾਂ ਅਨੁਸਾਰ ਮੁਅੱਤਲੀ ਦੀ ਮਿਆਦ ਦੌਰਾਨ, ਉਨ੍ਹਾਂ ਦਾ ਹੈੱਡਕੁਆਰਟਰ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ, ਚੰਡੀਗੜ੍ਹ ਦਾ ਦਫਤਰ ਹੋਵੇਗਾ।”

ਸਬੰਧਤ ਅਧਿਕਾਰੀ ਵਿਰੁੱਧ ਅਨੁਸ਼ਾਸਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਨਿਰਧਾਰਤ ਪ੍ਰਕਿਰਿਆਵਾਂ ਅਨੁਸਾਰ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























