• Latest
  • Trending
Punjab: ਯੁੱਧ ਨਸ਼ਿਆਂ ਵਿਰੁੱਧ; ਅਮਨ ਅਰੋੜਾ ਵੱਲੋਂ ਕੌਂਸਲਰਾਂ, ਸਰਪੰਚਾਂ ਤੇ ਨੰਬਰਦਾਰਾਂ ਨੂੰ ਨਸ਼ਾ ਤਸਕਰਾਂ ਨਾਲ ਬਿਲਕੁਲ ਲਿਹਾਜ਼ ਨਾ ਵਰਤਣ ਦਾ ਸੱਦਾ

Punjab: ਯੁੱਧ ਨਸ਼ਿਆਂ ਵਿਰੁੱਧ; ਅਮਨ ਅਰੋੜਾ ਵੱਲੋਂ ਕੌਂਸਲਰਾਂ, ਸਰਪੰਚਾਂ ਤੇ ਨੰਬਰਦਾਰਾਂ ਨੂੰ ਨਸ਼ਾ ਤਸਕਰਾਂ ਨਾਲ ਬਿਲਕੁਲ ਲਿਹਾਜ਼ ਨਾ ਵਰਤਣ ਦਾ ਸੱਦਾ

1 year ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

45 seconds ago
Big News: SIR ‘ਤੇ ਆਇਆ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਪੜ੍ਹੋ ਵੇਰਵਾ

Big News: SIR ‘ਤੇ ਆਇਆ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਪੜ੍ਹੋ ਵੇਰਵਾ

19 minutes ago
Punjab: ਨਗਰ ਨਿਗਮ ਚੋਣਾਂ ਲਈ ਕੁੱਲ 63.94 ਫ਼ੀਸਦ ਵੋਟਾਂ ਪਈਆਂ

Punjab: ਨਗਰ ਨਿਗਮ ਚੋਣਾਂ ਲਈ ਕੁੱਲ 63.94 ਫ਼ੀਸਦ ਵੋਟਾਂ ਪਈਆਂ

39 minutes ago
Fifa World Cup: ਈਰਾਨ ਫੁੱਟਬਾਲ ਟੀਮ ਅਮਰੀਕਾ ‘ਚ ਖੇਡੇਗੀ ਮੈਚ, ਮੈਕਸੀਕੋ ਵਿੱਚ ਹੋਵੇਗਾ ਠਿਕਾਣਾ

Fifa World Cup: ਈਰਾਨ ਫੁੱਟਬਾਲ ਟੀਮ ਅਮਰੀਕਾ ‘ਚ ਖੇਡੇਗੀ ਮੈਚ, ਮੈਕਸੀਕੋ ਵਿੱਚ ਹੋਵੇਗਾ ਠਿਕਾਣਾ

48 minutes ago
Pope Leo ਨੇ AI ਨੂੰ ਲੈ ਕੇ ਇੱਕ ਗੰਭੀਰ ਚੇਤਾਵਨੀ ਕੀਤੀ ਜਾਰੀ, ਪੜ੍ਹੋ ਵੇਰਵਾ

Pope Leo ਨੇ AI ਨੂੰ ਲੈ ਕੇ ਇੱਕ ਗੰਭੀਰ ਚੇਤਾਵਨੀ ਕੀਤੀ ਜਾਰੀ, ਪੜ੍ਹੋ ਵੇਰਵਾ

2 hours ago
Ahmedabad Plane Crash: ਜਹਾਜ਼ ਹਾਦਸੇ ‘ਚ ਤਬਾਹ ਹੋਇਆ ਹੋਸਟਲ ਮੁੜ ਬਣੇਗਾ

Ahmedabad Plane Crash: ਜਹਾਜ਼ ਹਾਦਸੇ ‘ਚ ਤਬਾਹ ਹੋਇਆ ਹੋਸਟਲ ਮੁੜ ਬਣੇਗਾ

3 hours ago
National: ਦਿੱਲੀ ਵਿੱਚ ਇੱਕ 60 ਸਾਲ ਦੇ ਸਕਿਉਰਿਟੀ ਗਾਰਡ ਦਾ ਬੇਰਹਿਮੀ ਨਾਲ ਕਤਲ

National: ਦਿੱਲੀ ਵਿੱਚ ਇੱਕ 60 ਸਾਲ ਦੇ ਸਕਿਉਰਿਟੀ ਗਾਰਡ ਦਾ ਬੇਰਹਿਮੀ ਨਾਲ ਕਤਲ

3 hours ago
Punjab: ਪਟਿਆਲਾ ‘ਚ ਸਨਸਨੀਖੇਜ਼ ਵਾਰਦਾਤ: ਨੀਲੇ ਡਰੱਮ ‘ਚੋਂ ਮਿਲੀ ਔਰਤ ਦੀ ਲਾਸ਼

Punjab: ਪਟਿਆਲਾ ‘ਚ ਸਨਸਨੀਖੇਜ਼ ਵਾਰਦਾਤ: ਨੀਲੇ ਡਰੱਮ ‘ਚੋਂ ਮਿਲੀ ਔਰਤ ਦੀ ਲਾਸ਼

4 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

4 hours ago
Punjab Weather: ਪੰਜਾਬ ਵਿੱਚ ਅੱਜ ਹੀਟਵੇਵ ਦਾ ਅਲਰਟ ਜਾਰੀ, ਕੱਲ੍ਹ ਤੋਂ ਬਦਲੇਗਾ ਮੌਸਮ

Punjab Weather: ਪੰਜਾਬ ਵਿੱਚ ਅੱਜ ਹੀਟਵੇਵ ਦਾ ਅਲਰਟ ਜਾਰੀ, ਕੱਲ੍ਹ ਤੋਂ ਬਦਲੇਗਾ ਮੌਸਮ

4 hours ago
IPL 2026: ਐਲੀਮੀਨੇਟਰ ਮੁਕਾਬਲੇ ‘ਚ ਅੱਜ ਰਾਜਸਥਾਨ ਅਤੇ ਹੈਦਰਾਬਾਦ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

IPL 2026: ਐਲੀਮੀਨੇਟਰ ਮੁਕਾਬਲੇ ‘ਚ ਅੱਜ ਰਾਜਸਥਾਨ ਅਤੇ ਹੈਦਰਾਬਾਦ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

4 hours ago
National: ਪੱਛਮੀ ਬੰਗਾਲ ਦੀ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਵਿਰੁੱਧ FIR ਦਰਜ, ਪੜ੍ਹੋ ਕੀ ਹੈ ਮਾਮਲਾ

National: ਪੱਛਮੀ ਬੰਗਾਲ ਦੀ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਵਿਰੁੱਧ FIR ਦਰਜ, ਪੜ੍ਹੋ ਕੀ ਹੈ ਮਾਮਲਾ

4 hours ago
Hindi News
English News
Wednesday, May 27, 2026
No Result
View All Result
37 °c
Chandigarh
36 ° Thu
33 ° Fri
28 ° Sat
32 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਯੁੱਧ ਨਸ਼ਿਆਂ ਵਿਰੁੱਧ; ਅਮਨ ਅਰੋੜਾ ਵੱਲੋਂ ਕੌਂਸਲਰਾਂ, ਸਰਪੰਚਾਂ ਤੇ ਨੰਬਰਦਾਰਾਂ ਨੂੰ ਨਸ਼ਾ ਤਸਕਰਾਂ ਨਾਲ ਬਿਲਕੁਲ ਲਿਹਾਜ਼ ਨਾ ਵਰਤਣ ਦਾ ਸੱਦਾ

ਸੂਬੇ 'ਚੋਂ ਨਸ਼ਿਆਂ ਦਾ ਕੋਹੜ ਜੜ੍ਹ ਤੋਂ ਖ਼ਤਮ ਕਰਨ ਤੱਕ ਜੰਗ ਜਾਰੀ ਰਹੇਗੀ

March 17, 2025
in ਖਬਰਾਂ, ਪੰਜਾਬ
Punjab: ਯੁੱਧ ਨਸ਼ਿਆਂ ਵਿਰੁੱਧ; ਅਮਨ ਅਰੋੜਾ ਵੱਲੋਂ ਕੌਂਸਲਰਾਂ, ਸਰਪੰਚਾਂ ਤੇ ਨੰਬਰਦਾਰਾਂ ਨੂੰ ਨਸ਼ਾ ਤਸਕਰਾਂ ਨਾਲ ਬਿਲਕੁਲ ਲਿਹਾਜ਼ ਨਾ ਵਰਤਣ ਦਾ ਸੱਦਾ

Punjab: ਯੁੱਧ ਨਸ਼ਿਆਂ ਵਿਰੁੱਧ; ਅਮਨ ਅਰੋੜਾ ਵੱਲੋਂ ਕੌਂਸਲਰਾਂ, ਸਰਪੰਚਾਂ ਤੇ ਨੰਬਰਦਾਰਾਂ ਨੂੰ ਨਸ਼ਾ ਤਸਕਰਾਂ ਨਾਲ ਬਿਲਕੁਲ ਲਿਹਾਜ਼ ਨਾ ਵਰਤਣ ਦਾ ਸੱਦਾ

-ਸੂਬੇ ‘ਚੋਂ ਨਸ਼ਿਆਂ ਦਾ ਕੋਹੜ ਜੜ੍ਹ ਤੋਂ ਖ਼ਤਮ ਕਰਨ ਤੱਕ ਜੰਗ ਜਾਰੀ ਰਹੇਗੀ

-ਕੈਬਨਿਟ ਮੰਤਰੀ ਅਰੋੜਾ ਵੱਲੋਂ ਪਟਿਆਲਾ ਜ਼ਿਲ੍ਹੇ ‘ਚ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਕਾਰਗੁਜ਼ਾਰੀ ਦੀ ਸਮੀਖਿਆ

Punjab News

ਚੰਡੀਗੜ੍ਹ/ ਪਟਿਆਲਾ, 17 ਮਾਰਚ (ਵਿਸ਼ਵ ਵਾਰਤਾ):- ਪੰਜਾਬ ਦੇ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਸੂਬੇ ’ਚ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਫ਼ੈਸਲਾਕੁਨ ਜੰਗ ’ਚ ਜ਼ਮੀਨੀ ਪੱਧਰ ਦੇ ਪ੍ਰਸ਼ਾਸਨ ਦੇ ਮਜ਼ਬੂਤ ਥੰਮ ਕੌਂਸਲਰ, ਸਰਪੰਚ ਅਤੇ ਨੰਬਰਦਾਰਾਂ ਨੂੰ ਪਾਰਟੀਬਾਜ਼ੀ ਤੇ ਨਿੱਜੀ ਸਾਂਝ ਤੋਂ ਉਪਰ ਉੱਠ ਕੇ ਨਸ਼ਾ ਤਸਕਰਾਂ ਖ਼ਿਲਾਫ਼ ਜ਼ੀਰੋ ਟੋਲਰੈਂਸ ਨੀਤੀ ਅਪਣਾਉਣ ਦੀ ਅਪੀਲ ਕੀਤੀ ਹੈ। ਸਥਾਨਕ ਆਗੂਆਂ ਦੀ ਭੂਮਿਕਾ ਨੂੰ ਅਤਿ ਮਹੱਤਵਪੂਰਨ ਕਰਾਰ ਦਿੰਦਿਆਂ ਉਨ੍ਹਾਂ ਨੇ ਸਰਪੰਚਾਂ, ਕੌਂਸਲਰਾਂ ਅਤੇ ਨੰਬਰਦਾਰਾਂ ਨੂੰ ਕਿਹਾ ਕਿ ਉਹ ਨਸ਼ਾ ਤਸਕਰਾਂ ਦੀ ਕਿਸੇ ਵੀ ਤਰੀਕੇ ਨਾਲ ਕੋਈ ਮਦਦ ਨਾ ਕਰਨ, ਜੋ ਸਾਡੇ ਨੌਜਵਾਨਾਂ ਨੂੰ ਨਸ਼ਿਆਂ ਦੀ ਜ਼ਹਿਰੀਲੀ ਦਲਦਲ ਵਿੱਚ ਧੱਕ ਰਹੇ ਹਨ।
ਪਟਿਆਲਾ ਦੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਸਮੇਤ ਸਥਾਨਕ ਲੀਡਰਸ਼ਿਪ ਦੀ ਹਾਜ਼ਰੀ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਜਾਇਜ਼ਾ ਲੈਣ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਅੱਜ ਉਹ ਪਟਿਆਲਾ ਸਮੇਤ ਕਪੂਰਥਲਾ ਤੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਜਾਇਜ਼ਾ ਲੈ ਰਹੇ ਹਨ।
ਸ੍ਰੀ ਅਰੋੜਾ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਹੁਣ ਇਕ ਲੋਕ ਲਹਿਰ ਬਣ ਗਈ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਮੁਹਿੰਮ ਨੂੰ ਦਿੱਤੇ ਸਹਿਯੋਗ ਸਦਕਾ ਪਿਛਲੇ 16 ਦਿਨਾਂ ਅੰਦਰ ਸੂਬੇ ਭਰ ਵਿੱਚ ਵੱਡੀ ਗਿਣਤੀ ਨਸ਼ਾ ਤਸਕਰ ਜੇਲ੍ਹਾਂ ਵਿੱਚ ਪਹੁੰਚਾਏ ਗਏ ਹਨ ਤੇ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ਿਆਂ ਦੇ ਖ਼ਾਤਮੇ ਲਈ ਦੋ ਪੱਖੀ ਰਣਨੀਤੀ ਅਪਣਾਈ ਹੈ, ਜਿਸ ਤਹਿਤ ਇੱਕ ਪਾਸੇ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜਨ ਲਈ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਜਦਕਿ ਦੂਜੇ ਪਾਸੇ ਨਸ਼ਾ ਪੀੜਤਾਂ ਦਾ ਮੁੜ ਵਸੇਬਾ ਕੀਤਾ ਜਾ ਰਿਹਾ ਹੈ, ਜਿਸ ਤਹਿਤ ਨਸ਼ਾ ਛੱਡਣ ਵਾਲਿਆਂ ਨੂੰ ਕਿੱਤਾ ਮੁਖੀ ਕੋਰਸ ਕਰਵਾਏ ਜਾ ਰਹੇ ਹਨ, ਤਾਂ ਜੋ ਉਹ ਠੀਕ ਹੋਣ ਤੋਂ ਬਾਅਦ ਆਪਣੀ ਕਿਰਤ ਕਰਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰ ਸਕਣ।
ਸ੍ਰੀ ਅਮਨ ਅਰੋੜਾ ਨੇ ਨਸ਼ਿਆਂ ਦੇ ਖ਼ਾਤਮੇ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਕਿਸੇ ਵੀ ਵਿਅਕਤੀਆਂ ਨੂੰ ਬਖ਼ਸ਼ਿਆਂ ਨਹੀਂ ਜਾਵੇਗਾ, ਭਾਵੇਂ ਉਹ ਕਿਸੇ ਵੀ ਅਹੁਦੇ ‘ਤੇ ਹੋਵੇ ਜਾਂ ਕਿਸੇ ਰਾਜਨੀਤਿਕ ਧਿਰ ਨਾਲ ਸਬੰਧ ਰੱਖਦਾ ਹੋਵੇ।
ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਤੇ ਕਾਂਗਰਸ ਨੂੰ ਆੜੇ ਹੱਥੀ ਲੈਂਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਪੰਜਾਬ ‘ਚ ਸਿਆਸੀ ਲੋਕਾਂ ਦਾ ਤੇ ਨਸ਼ਾ ਤਸਕਰਾਂ ਦਾ ਗੱਠਜੋੜ ਬਣਿਆ ਹੋਇਆ ਸੀ, ਜਿਨ੍ਹਾਂ ਪੰਜਾਬ ਤੇ ਖ਼ਾਸ ਤੌਰ ‘ਤੇ ਪੰਜਾਬ ਦੀ ਨੌਜਵਾਨੀ ਦਾ ਵੱਡਾ ਨੁਕਸਾਨ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਿਛਲੇ ਤਿੰਨ ਸਾਲਾਂ ਤੋਂ ਲਗਾਤਾਰ ਇਸ ਨੈਕਸਸ ਨੂੰ ਖ਼ਤਮ ਕਰਦੀ ਆ ਰਹੀ ਹੈ, ਤੇ ਹੁਣ ਇਹ ਆਖ਼ਰੀ ਵਾਰ ਹੋਵੇਗਾ, ਜਦੋਂ ਇਹ ਕਾਲਾ ਦੌਰ ਖ਼ਤਮ ਹੋਵੇਗਾ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸ਼ੁਰੂ ਹੋਣ ਤੋਂ ਬਾਅਦ ਓਟ ਕਲੀਨਿਕਾਂ ਵਿੱਚ ਮਰੀਜ਼ਾਂ ਦਾ 25 ਫ਼ੀਸਦੀ ਤੋਂ ਵੱਧ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ ਸਾਰੇ ਨਸ਼ਾ ਛਡਾਊ ਕੇਂਦਰਾਂ ਤੇ ਓਟ ਕਲੀਨਿਕਾਂ ਦੀ ਸਮੇਂ ਸਮੇਂ ‘ਤੇ ਚੈਕਿੰਗ ਕੀਤੀ ਜਾ ਰਹੀ ਹੈ।
ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਦੱਸਿਆ ਕਿ ਪਿਛਲੇ 16 ਦਿਨਾਂ ਅੰਦਰ ਪੁਲਿਸ ਵੱਲੋਂ 28 ਕਾਸੋ ਅਪ੍ਰੇਸ਼ਨ ਚਲਾਏ ਗਏ ਹਨ ਤੇ 85 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ 60 ਐਫ.ਆਈ.ਆਰਜ਼ ਦਰਜ਼ ਕੀਤੀਆਂ ਗਈਆਂ ਹਨ। ਇਸ ਦੌਰਾਨ ਵੱਡੀ ਮਾਤਰਾਂ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ।
ਮੀਟਿੰਗ ‘ਚ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ, ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਘਨੌਰ, ਰਾਜਪੁਰਾ ਦੇ ਵਿਧਾਇਕ ਨੀਨਾ ਮਿੱਤਲ, ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ, ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ, ਪੀ.ਆਰ.ਟੀ.ਸੀ. ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ, ਮੇਅਰ ਕੁੰਦਨ ਗੋਗੀਆ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਐਸ.ਐਸ.ਪੀ. ਡਾ. ਨਾਨਕ ਸਿੰਘ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆ ਵਾਲਾ ਸਮੇਤ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

Tags: AMAN ARORABREAKING NEWSLatest Punjab newsLatest Punjab news in PunjabiPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
May 27, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਮਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Big News: SIR ‘ਤੇ ਆਇਆ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਪੜ੍ਹੋ ਵੇਰਵਾ

Big News: SIR ‘ਤੇ ਆਇਆ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਪੜ੍ਹੋ ਵੇਰਵਾ

by Ranjit Singh
May 27, 2026
0

Big News: SIR 'ਤੇ ਆਇਆ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਪੜ੍ਹੋ ਵੇਰਵਾ ਨਵੀਂ ਦਿੱਲੀ, 27 ਮਈ (ਵਿਸ਼ਵ ਵਾਰਤਾ): SIR ਦੇ...

Punjab: ਨਗਰ ਨਿਗਮ ਚੋਣਾਂ ਲਈ ਕੁੱਲ 63.94 ਫ਼ੀਸਦ ਵੋਟਾਂ ਪਈਆਂ

Punjab: ਨਗਰ ਨਿਗਮ ਚੋਣਾਂ ਲਈ ਕੁੱਲ 63.94 ਫ਼ੀਸਦ ਵੋਟਾਂ ਪਈਆਂ

by Ranjit Singh
May 27, 2026
0

Punjab: ਨਗਰ ਨਿਗਮ ਚੋਣਾਂ ਲਈ ਕੁੱਲ 63.94 ਫ਼ੀਸਦ ਵੋਟਾਂ ਪਈਆਂ ਚੰਡੀਗੜ੍ਹ, 27 ਮਈ (ਵਿਸ਼ਵ ਵਾਰਤਾ): ਪੰਜਾਬ ਨਗਰ ਨਿਗਮ ਚੋਣਾਂ 2026...

Fifa World Cup: ਈਰਾਨ ਫੁੱਟਬਾਲ ਟੀਮ ਅਮਰੀਕਾ ‘ਚ ਖੇਡੇਗੀ ਮੈਚ, ਮੈਕਸੀਕੋ ਵਿੱਚ ਹੋਵੇਗਾ ਠਿਕਾਣਾ

Fifa World Cup: ਈਰਾਨ ਫੁੱਟਬਾਲ ਟੀਮ ਅਮਰੀਕਾ ‘ਚ ਖੇਡੇਗੀ ਮੈਚ, ਮੈਕਸੀਕੋ ਵਿੱਚ ਹੋਵੇਗਾ ਠਿਕਾਣਾ

by Ranjit Singh
May 27, 2026
0

Fifa World Cup: ਈਰਾਨ ਫੁੱਟਬਾਲ ਟੀਮ ਅਮਰੀਕਾ 'ਚ ਖੇਡੇਗੀ ਮੈਚ, ਮੈਕਸੀਕੋ ਵਿੱਚ ਹੋਵੇਗਾ ਠਿਕਾਣਾ ਨਵੀਂ ਦਿੱਲੀ, 27 ਮਈ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
May 27, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਮਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Punjab ਪਹਿਲੀ ਵਾਰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰੇਗਾ, CM ਮਾਨ ਨੇ ਸ਼ਾਨਦਾਰ ਸਮਾਗਮ ਲਈ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ

Punjab ਪਹਿਲੀ ਵਾਰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰੇਗਾ, CM ਮਾਨ ਨੇ ਸ਼ਾਨਦਾਰ ਸਮਾਗਮ ਲਈ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ

by Ranjit Singh
5 days ago
0

Punjab ਪਹਿਲੀ ਵਾਰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰੇਗਾ, CM ਮਾਨ ਨੇ ਸ਼ਾਨਦਾਰ ਸਮਾਗਮ ਲਈ ਪੂਰਨ ਸਹਿਯੋਗ ਦਾ ਦਿੱਤਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 