• Latest
  • Trending
Punjab : ਇਕਜੁਟ ਹੋ ਕੇ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟੇਗਾ ਪੰਜਾਬ: ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਕੀਤੀ ਦੂਜੇ ਪੜਾਅ ਦੀ ਸ਼ੁਰੂਆਤ

Punjab : ਇਕਜੁਟ ਹੋ ਕੇ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟੇਗਾ ਪੰਜਾਬ: ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਕੀਤੀ ਦੂਜੇ ਪੜਾਅ ਦੀ ਸ਼ੁਰੂਆਤ

10 months ago
Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

5 minutes ago
Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

24 minutes ago
Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

1 hour ago
Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

2 hours ago
Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

3 hours ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

4 hours ago
National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

4 hours ago
Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

4 hours ago
Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

5 hours ago
Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

5 hours ago
Hindi News
English News
Wednesday, November 11, 2026
No Result
View All Result
28 °c
Chandigarh
22 ° Thu
23 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab : ਇਕਜੁਟ ਹੋ ਕੇ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟੇਗਾ ਪੰਜਾਬ: ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਕੀਤੀ ਦੂਜੇ ਪੜਾਅ ਦੀ ਸ਼ੁਰੂਆਤ

January 7, 2026
in ਖਬਰਾਂ, ਪੰਜਾਬ
Punjab : ਇਕਜੁਟ ਹੋ ਕੇ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟੇਗਾ ਪੰਜਾਬ: ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਕੀਤੀ ਦੂਜੇ ਪੜਾਅ ਦੀ ਸ਼ੁਰੂਆਤ

Punjab : ਇਕਜੁਟ ਹੋ ਕੇ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟੇਗਾ ਪੰਜਾਬ: ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਕੀਤੀ ਦੂਜੇ ਪੜਾਅ ਦੀ ਸ਼ੁਰੂਆਤ

– ਡੇਢ ਲੱਖ ਵਿਲੇਜ ਡਿਫੈਂਸ ਕਮੇਟੀਆਂ ਨਸ਼ਿਆਂ ਵਿਰੁੱਧ ਲਹਿਰ ਦੀ ਰੀੜ੍ਹ ਦੀ ਹੱਡੀ, ਵੱਡੀਆਂ ਮੱਛੀਆਂ ਜੇਲ੍ਹ ਭੇਜੀਆਂ-ਅਰਵਿੰਦ ਕੇਜਰੀਵਾਲ

– ਯੁੱਧ ਨਸ਼ਿਆਂ ਵਿਰੁੱਧ ਦੇ ਪਹਿਲੇ ਪੜਾਅ ਨਾਲੋਂ ਵੀ ਵੱਧ ਸਫਲ ਹੋਵੇਗਾ ਦੂਜਾ ਪੜਾਅ-ਮੁੱਖ ਮੰਤਰੀ ਮਾਨ

ਚੰਡੀਗੜ੍ਹ, 7 ਜਨਵਰੀ 2026 (ਵਿਸ਼ਵ ਵਾਰਤਾ): ਪੰਜਾਬ ਵਿੱਚ ਨਸ਼ਿਆਂ ਵਿਰੁੱਧ ਜੰਗ ਹੋਰ ਤੇਜ਼ ਕਰਦਿਆਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਕੈਂਪਸ ਵਿੱਚ ਸੂਬੇ ਵਿੱਚ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ।

‘ਆਪ’ ਮੁਖੀ ਨੇ ਪਹਿਲੇ ਪੜਾਅ ਦੇ ਠੋਸ ਨਤੀਜਿਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਤਸਕਰਾਂ ਵਿਰੁੱਧ ਵੱਡੇ ਪੱਧਰ ‘ਤੇ ਕਾਰਵਾਈ ਕੀਤੀ, ਸਜ਼ਾ ਦਰ ਵਧਣ ਦੇ ਨਾਲ-ਨਾਲ ਯੁੱਧ ਨਸ਼ਿਆਂ ਵਿਰੁੱਧ ਵਿੱਚ ਲੋਕਾਂ ਦੀ ਸ਼ਮੂਲੀਅਤ ਵਧੀ। ਉਨ੍ਹਾਂ ਕਿਹਾ ਕਿ ਦੂਜਾ ਪੜਾਅ ਸੂਬੇ ਵਿੱਚ ਡਰੱਗ ਨੈੱਟਵਰਕ ਨੂੰ ਖਤਮ ਕਰਨ ਲਈ ਪੰਜਾਬ ਨੂੰ ਇਕਜੁਟ ਕਰੇਗਾ। ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ, ‘ਯੁੱਧ ਨਸ਼ਿਆਂ ਵਿਰੁੱਧ ਦੇ ਪਹਿਲੇ ਪੜਾਅ ਦੀ ਸ਼ਾਨਦਾਰ ਸਫਲਤਾ ਤੋਂ ਬਾਅਦ, ਦੂਜਾ ਪੜਾਅ ਅੱਜ ਸ਼ੁਰੂ ਹੋ ਰਿਹਾ ਹੈ। ਪਹਿਲਾ ਪੜਾਅ 1 ਮਾਰਚ 2025 ਨੂੰ ਲਗਭਗ 10 ਮਹੀਨੇ ਪਹਿਲਾਂ ਸ਼ੁਰੂ ਕੀਤਾ ਗਿਆ ਸੀ, ਅਤੇ ਜਿਸ ਇਮਾਨਦਾਰੀ, ਸਖ਼ਤ ਮਿਹਨਤ ਅਤੇ ਦ੍ਰਿੜਤਾ ਨਾਲ ਇਸ ਨੂੰ ਲਾਗੂ ਕੀਤਾ ਗਿਆ ਸੀ, ਉਹ ਪਹਿਲਾਂ ਕਦੇ ਨਹੀਂ ਦੇਖਿਆ ਗਿਆ, ਨਾ ਸਿਰਫ਼ ਪੰਜਾਬ ਵਿੱਚ ਸਗੋਂ ਦੇਸ਼ ਭਰ ਦੇ ਕਿਸੇ ਵੀ ਸੂਬੇ ਵਿੱਚ, ਨਸ਼ਿਆਂ ਵਿਰੁੱਧ ਲੜਾਈ ਏਨੇ ਵਿਆਪਕ ਢੰਗ ਨਾਲ ਨਹੀਂ ਲੜੀ ਗਈ। ਅਜਿਹਾ ਨਹੀਂ ਹੈ ਕਿ ਨਸ਼ੇ ਸਿਰਫ਼ ਪੰਜਾਬ ਵਿੱਚ ਹੀ ਵਿਕਦੇ ਹਨ। ਹਰਿਆਣਾ, ਗੁਜਰਾਤ, ਦਿੱਲੀ ਅਤੇ ਕਈ ਹੋਰ ਸੂਬਿਆਂ ਸਮੇਤ ਬਹੁਤ ਸਾਰੇ ਸੂਬੇ ਹਨ, ਜਿੱਥੇ ਨਸ਼ੇ ਖੁੱਲ੍ਹੇਆਮ ਅਤੇ ਵੱਡੀ ਮਾਤਰਾ ਵਿੱਚ ਵਿਕਦੇ ਹਨ, ਪਰ ਉੱਥੋਂ ਦੀਆਂ ਸਰਕਾਰਾਂ ਨੂੰ ਕੋਈ ਪ੍ਰਵਾਹ ਨਹੀਂ ਹੈ।”
‘ਆਪ’ ਸਰਕਾਰ ਬਣਨ ਤੋਂ ਪਹਿਲਾਂ ਦੇ ਹਾਲਾਤ ਨੂੰ ਯਾਦ ਕਰਦਿਆਂ ‘ਆਪ’ ਮੁਖੀ ਨੇ ਅੱਗੇ ਕਿਹਾ, “ਪੰਜਾਬ ਵਿੱਚ, ਸਾਡੇ ਤੋਂ ਪਹਿਲਾਂ, ਜਦੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸੱਤਾ ਵਿੱਚ ਸੀ, ਉਨ੍ਹਾਂ ਦੇ ਰਾਜ ਦੌਰਾਨ ਨਸ਼ੇ ਹਰ ਗਲੀ ਅਤੇ ਹਰ ਘਰ ਵਿੱਚ ਸਪਲਾਈ ਹੁੰਦੇ ਸਨ। ਇਹ ਉਸ ਸਮੇਂ ਸੀ ਜਦੋਂ ਪੰਜਾਬ ਨਸ਼ਿਆਂ ਵਿੱਚ ਜਕੜਿਆ ਹੋਇਆ ਸੀ ਜਿਸ ਕਰਕੇ ‘ਉੜਤਾ ਪੰਜਾਬ’ ਫਿਲਮ ਬਣੀ ਸੀ। ਪੰਜਾਬ ਨੇ ਨਸ਼ਿਆਂ ਨੂੰ ਘਰਾਂ ਵਿੱਚ ਦਾਖਲ ਹੁੰਦੇ ਦੇਖਿਆ, ਅਤੇ ਉਨ੍ਹਾਂ ਦੀਆਂ ਕਈ ਵੱਡੇ ਆਗੂ ਸਿੱਧੇ ਤੌਰ ‘ਤੇ ਨਸ਼ੇ ਵੇਚਣ ਵਿੱਚ ਸ਼ਾਮਲ ਸਨ। ਉਸ ਤੋਂ ਬਾਅਦ, ਕੈਪਟਨ ਅਮਰਿੰਦਰ ਨੇ ਗੁਟਕਾ ਸਾਹਿਬ ‘ਤੇ ਸਹੁੰ ਖਾਧੀ ਅਤੇ ਕਿਹਾ ਕਿ ਉਹ 30 ਦਿਨਾਂ ਜਾਂ 60 ਦਿਨਾਂ ਵਿੱਚ ਨਸ਼ਿਆਂ ਨੂੰ ਖਤਮ ਕਰ ਦੇਣਗੇ। ਉਨ੍ਹਾਂ ਦੀ ਸਰਕਾਰ ਪੰਜ ਸਾਲ ਚੱਲੀ ਅਤੇ ਕੁਝ ਨਹੀਂ ਕੀਤਾ ਗਿਆ। ਉਹ ਝੂਠੀਆਂ ਸਹੁੰਆਂ ਸਨ। ਉਸ ਤੋਂ ਬਾਅਦ, ਸਾਡੀ ਸਰਕਾਰ ਆਈ।”
ਅਰਵਿੰਦ ਕੇਜਰੀਵਾਲ ਨੇ ਕਿਹਾ, “ਅਸੀਂ ਕੁਝ ਸਮਾਂ ਲਿਆ ਕਿਉਂਕਿ ਸਹੀ ਤਿਆਰੀ ਦੀ ਲੋੜ ਸੀ, ਪਰ ਪਿਛਲੇ ਸਾਲ 1 ਮਾਰਚ ਤੋਂ ਬਾਅਦ, ਜਿਸ ਦ੍ਰਿੜ੍ਹਤਾ ਅਤੇ ਹਿੰਮਤ ਨਾਲ ਅਸੀਂ ਨਸ਼ਿਆਂ ਵਿਰੁੱਧ ਕਾਰਵਾਈ ਸ਼ੁਰੂ ਕੀਤੀ, ਉਹ ਬੇਮਿਸਾਲ ਸੀ। ਬਹੁਤ ਸਾਰੇ ਲੋਕਾਂ ਨੇ ਸਾਨੂੰ ਚੇਤਾਵਨੀ ਦਿੱਤੀ ਕਿ ਨਸ਼ਾ ਤਸਕਰ ਬਹੁਤ ਖਤਰਨਾਕ ਹਨ, ਉਹ ਵੱਡੇ ਗੈਂਗਸਟਰ, ਅਪਰਾਧੀ ਅਤੇ ਗੁੰਡੇ ਹਨ, ਅਤੇ ਉਹ ਸਾਡੇ ਪਰਿਵਾਰਾਂ ਨੂੰ ਨੁਕਸਾਨ ਪਹੁੰਚਾ ਸਕਦੇ ਹਨ। ਅਸੀਂ ਕਿਹਾ ਨਹੀਂ, ਅਸੀਂ ਲੋਕਾਂ ਨਾਲ ਵਾਅਦਾ ਕਰਕੇ ਆਏ ਹਾਂ ਕਿ ਅਸੀਂ ਪੰਜਾਬ ਨੂੰ ਨਸ਼ਾ ਮੁਕਤ ਬਣਾਵਾਂਗੇ ਅਤੇ ਆਪਣੇ ਬੱਚਿਆਂ ਲਈ ਇੱਕ ਚੰਗਾ ਭਵਿੱਖ ਸੁਰੱਖਿਅਤ ਕਰਾਂਗੇ।”
ਲਾਗੂ ਕਰਨ ਦੇ ਪੈਮਾਨੇ ਦਾ ਵੇਰਵਾ ਦਿੰਦੇ ਹੋਏ, ਉਨ੍ਹਾਂ ਅੱਗੇ ਕਿਹਾ, “ਪਿਛਲੇ 10 ਮਹੀਨਿਆਂ ਵਿੱਚ ਨਸ਼ਾ ਤਸਕਰਾਂ ਵਿਰੁੱਧ 28,000 ਮਾਮਲੇ ਦਰਜ ਕੀਤੇ ਗਏ ਹਨ। ਇੰਨੇ ਵੱਡੇ ਪੱਧਰ ‘ਤੇ, ਆਜ਼ਾਦੀ ਤੋਂ ਬਾਅਦ ਦੇ 75 ਸਾਲਾਂ ਵਿੱਚ, ਦੇਸ਼ ਦੇ ਕਿਸੇ ਵੀ ਸੂਬੇ ਨੇ ਕਦੇ ਵੀ ਇੰਨੇ ਸਾਰੇ ਮਾਮਲੇ ਦਰਜ ਨਹੀਂ ਕੀਤੇ। ਇਹ ਫਰਜ਼ੀ ਮਾਮਲੇ ਨਹੀਂ ਹਨ। ਜਦੋਂ ਇਹ ਮਾਮਲੇ ਅਦਾਲਤਾਂ ਵਿੱਚ ਪਹੁੰਚੇ ਅਤੇ ਐਫਆਈਆਰ ਦੀ ਜਾਂਚ ਕੀਤੀ ਗਈ, ਤਾਂ 88 ਪ੍ਰਤੀਸ਼ਤ ਮਾਮਲਿਆਂ ਵਿੱਚ ਦੋਸ਼ੀਆਂ ਨੂੰ ਜੇਲ੍ਹ ਭੇਜ ਦਿੱਤਾ ਗਿਆ। ਜੇ ਇਹ ਫਰਜ਼ੀ ਮਾਮਲੇ ਹੁੰਦੇ, ਤਾਂ ਇਹ ਖਤਮ ਹੋ ਜਾਂਦੇ, ਪਰ ਪੁਲਿਸ ਦੁਆਰਾ ਫੜੇ ਗਏ ਲੋਕਾਂ ਨੂੰ ਜੇਲ੍ਹ ਜਾਣਾ ਪੈ ਰਿਹਾ ਹੈ ਅਤੇ ਅਦਾਲਤਾਂ ਦੁਆਰਾ ਸਜ਼ਾ ਦਿੱਤੀ ਜਾ ਰਹੀ ਹੈ। ਹਰ 100 ਮਾਮਲਿਆਂ ਵਿੱਚੋਂ, 88 ਮਾਮਲਿਆਂ ਵਿੱਚ ਜੇਲ੍ਹ ਦਾ ਹੁਕਮ ਦਿੱਤਾ ਗਿਆ ਹੈ, ਅਤੇ ਹੁਣ ਤੱਕ ਅਦਾਲਤਾਂ ਵਿੱਚ ਪਹੁੰਚੇ 28,000 ਮਾਮਲਿਆਂ ਵਿੱਚੋਂ, 88 ਪ੍ਰਤੀਸ਼ਤ ਨੂੰ ਕੈਦ ਦੀ ਸਜ਼ਾ ਹੋਈ ਹੈ।”
ਵੱਡੇ ਡਰੱਗ ਨੈੱਟਵਰਕ ਵਿਰੁੱਧ ਗ੍ਰਿਫ਼ਤਾਰੀਆਂ ਅਤੇ ਕਾਰਵਾਈ ‘ਤੇ ਜ਼ੋਰ ਦਿੰਦੇ ਹੋਏ ‘ਆਪ’ ਸੁਪਰੀਮੋ ਨੇ ਸਾਂਝਾ ਕੀਤਾ ਕਿ ਲਗਭਗ 42,000 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪਹਿਲਾਂ ਕਦੇ ਵੀ ਕਿਸੇ ਸੂਬੇ ਨੇ ਇੰਨੇ ਵੱਡੇ ਪੱਧਰ ‘ਤੇ ਤਸਕਰਾਂ ਨੂੰ ਨਹੀਂ ਫੜਿਆ। ਉਨ੍ਹਾਂ ਵਿੱਚੋਂ 350 ਵੱਡੇ ਤਸਕਰ ਹਨ। ਲੋਕਾਂ ਨੇ ਇਸ ਨੂੰ ਆਪਣੇ ਪਿੰਡਾਂ, ਮੁਹੱਲਿਆਂ ਵਿੱਚ ਦੇਖਿਆ ਹੋਵੇਗਾ, ਜਿੱਥੇ ਤਸਕਰਾਂ ਦੀਆਂ ਜਾਇਦਾਦਾਂ, ਵੱਡੀਆਂ ਹਵੇਲੀਆਂ, ਬੰਗਲੇ, ਇਮਾਰਤਾਂ ਅਤੇ ਦਫ਼ਤਰ ਬਣਾਏ ਗਏ ਸਨ। ਪਹਿਲੀ ਵਾਰ, ਕਿਸੇ ਸਰਕਾਰ ਨੇ ਉਨ੍ਹਾਂ ਦੀਆਂ ਇਮਾਰਤਾਂ ਨੂੰ ਢਾਹੁਣ ਲਈ ਬੁਲਡੋਜ਼ਰ ਦੀ ਵਰਤੋਂ ਕੀਤੀ।
ਉਨ੍ਹਾਂ ਕਿਹਾ, “ਲੋਕਾਂ ਨੂੰ ਮਹਿਸੂਸ ਹੋਣ ਲੱਗਾ ਕਿ ਪਹਿਲੀ ਵਾਰ ਇੱਕ ਅਜਿਹੀ ਸਰਕਾਰ ਆਈ ਹੈ ਜੋ ਸੱਚਮੁੱਚ ਨਸ਼ਿਆਂ ਵਿਰੁੱਧ ਲੜ ਰਹੀ ਹੈ। ਇਸ ਨੂੰ ਟੈਲੀਵਿਜ਼ਨ ‘ਤੇ ਲਾਈਵ ਦਿਖਾਇਆ ਗਿਆ ਅਤੇ ਇਹ ਕਾਰਵਾਈ ਅਜੇ ਵੀ ਜਾਰੀ ਹੈ, ਵੱਡੇ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਪੰਜਾਬ ਦਾ ਸਭ ਤੋਂ ਵੱਡਾ ਤਸਕਰ, ਜਿਸਦਾ ਨਾਮ ਸੁਣ ਕੇ ਲੋਕ ਕੰਬ ਜਾਂਦੇ ਸਨ, ਜਿਸ ਦਾ ਨਾਮ ਲੈਣ ਤੋਂ ਵੀ ਪ੍ਰਸ਼ਾਸਨ ਡਰਦਾ ਸੀ, ਨੂੰ ਇਸ ਸਰਕਾਰ, ਤੁਹਾਡੀ ਸਰਕਾਰ ਨੇ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ। ਪਹਿਲਾਂ ਕਿਸੇ ਕੋਲ ਉਸ ਦਾ ਨਾਮ ਲੈਣ ਦੀ ਵੀ ਹਿੰਮਤ ਨਹੀਂ ਸੀ, ਉਸ ਨੂੰ ਜੇਲ੍ਹ ਭੇਜਣ ਦੀ ਤਾਂ ਦੂਰ ਦੀ ਗੱਲ ਸੀ। ਪੁਲਿਸ ਡਰਦੀ ਸੀ, ਪ੍ਰਸ਼ਾਸਨ ਡਰਦਾ ਸੀ ਅਤੇ ਸੀਨੀਅਰ ਆਗੂ ਵੀ ਡਰਦੇ ਸਨ, ਪਰ ‘ਆਪ’ ਸਰਕਾਰ ਕੋਲ ਉਸਨੂੰ ਸਲਾਖਾਂ ਪਿੱਛੇ ਸੁੱਟਣ ਦੀ ਹਿੰਮਤ ਸੀ।”
ਭਾਈਚਾਰਕ ਭਾਗੀਦਾਰੀ ਦੀ ਸ਼ੁਰੂਆਤ ਕਰਦੇ ਹੋਏ, ‘ਆਪ’ ਮੁਖੀ ਨੇ ਅੱਗੇ ਕਿਹਾ, “ਵਿਲੇਜ ਡਿਫੈਂਸ ਕਮੇਟੀਆਂ ਹੁਣ ਬਣਾਈਆਂ ਗਈਆਂ ਹਨ। ਹਰ ਪਿੰਡ ਤੋਂ, 10 ਤੋਂ 20 ਲੋਕਾਂ ਨੂੰ ਇਕੱਠਾ ਕੀਤਾ ਗਿਆ ਅਤੇ ਕਮੇਟੀਆਂ ਬਣਾਈਆਂ ਗਈਆਂ। ਲੋਕਾਂ ਤੋਂ ਪੁੱਛਿਆ ਗਿਆ ਕਿ ਕੌਣ ਅੱਗੇ ਆਉਣਾ ਚਾਹੁੰਦਾ ਹੈ ਅਤੇ ਕੌਣ ਦੁਬਾਰਾ ‘ਰੰਗਲਾ ਪੰਜਾਬ’ ਬਣਾਉਣਾ ਚਾਹੁੰਦਾ ਹੈ। ਨੌਜਵਾਨਾਂ ਨੇ ਸਵੈ-ਇੱਛਾ ਨਾਲ ਕੰਮ ਕੀਤਾ ਅਤੇ ਕਿਹਾ ਕਿ ਉਹ ਆਪਣੇ ਪਿੰਡਾਂ ਨੂੰ ਠੀਕ ਕਰਨਗੇ। ਹਰ ਪਿੰਡ ਅਤੇ ਵਾਰਡ ਵਿੱਚ 10 ਤੋਂ 20 ਵਲੰਟੀਅਰਾਂ ਦੀਆਂ ਟੀਮਾਂ ਬਣਾਈਆਂ ਗਈਆਂ ਅਤੇ ਉਨ੍ਹਾਂ ਨੂੰ  ਡਿਫੈਂਸ ਕਮੇਟੀਆਂ ਦਾ ਨਾਮ ਦਿੱਤਾ ਗਿਆ। ਹੁਣ ਤੱਕ, ਡੇਢ ਲੱਖ ਵਲੰਟੀਅਰ ਇਨ੍ਹਾਂ ਕਮੇਟੀਆਂ ਵਿੱਚ ਸ਼ਾਮਲ ਹੋਏ ਹਨ। ਇਹ ਕੋਈ ਛੋਟੀ ਗਿਣਤੀ ਨਹੀਂ ਹੈ। ਪਹਿਲਾਂ ਸਿਰਫ਼ ਪੁਲਿਸ ਅਤੇ ਪ੍ਰਸ਼ਾਸਨ ਕੰਮ ਕਰ ਰਹੇ ਸਨ, ਪਰ ਹੁਣ ਡੇਢ ਲੱਖ ਵਲੰਟੀਅਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਇਕੱਠੇ ਕੰਮ ਕਰਨਗੇ। ਉਨ੍ਹਾਂ ਨੂੰ ਸਿਖਲਾਈ ਦਿੱਤੀ ਗਈ ਹੈ ਅਤੇ ਉਹ ਆਪਣੇ ਪਿੰਡਾਂ ਵਿੱਚ ਨਸ਼ਾ ਵੇਚਣ ਵਾਲਿਆਂ ਬਾਰੇ ਜਾਣਕਾਰੀ ਪ੍ਰਦਾਨ ਕਰਨਗੇ।”
ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦਾ ਉਤਸ਼ਾਹ ਇਸ ਗੱਲ ਦਾ ਗਵਾਹ ਹੈ ਕਿ ਅਸੀਂ ਨਸ਼ਿਆਂ ਵਿਰੁੱਧ ਜੰਗ ਜਿੱਤਣ ਦੇ ਬਹੁਤ ਨੇੜੇ ਆ ਗਏ ਹਾਂ। ਉਨ੍ਹਾਂ ਕਿਹਾ ਕਿ ਸਿਹਤ, ਸਿੱਖਿਆ ਵਰਗੇ ਆਮ ਆਦਮੀ ਨਾਲ ਸਬੰਧਤ ਮੁੱਦਿਆਂ ਨੂੰ ਸਾਹਮਣੇ ਲਿਆਉਣ ਦਾ ਸਿਹਰਾ ਅਰਵਿੰਦ ਕੇਜਰੀਵਾਲ ਜੀ ਨੂੰ ਜਾਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਨੂੰ ਲੋਕ ਲਹਿਰ ਵਿੱਚ ਬਦਲ ਦਿੱਤਾ ਗਿਆ ਹੈ ਕਿਉਂਕਿ ਇਹ ਲਾਹਨਤ ਇਕ ਸਮਾਜਿਕ ਬੁਰਾਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੀ ਲਾਹਨਤ ਨੂੰ ਸਿਰਫ਼ ਇੱਕ ਲੋਕ ਲਹਿਰ ਹੀ ਰੋਕ ਸਕਦੀ ਹੈ, ਨਾ ਕਿ ਪੁਲਿਸ ਜਾਂ ਕੋਈ ਸਰਕਾਰੀ ਕਾਰਵਾਈ ਰੋਕ ਸਕਦੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨਸ਼ਿਆਂ ਦੇ ਵਪਾਰ ਨੂੰ ਸ਼ਹਿ ਦਿੱਤੀ ਸੀ ਪਰ ਅਸੀਂ ਇਸ ‘ਤੇ ਸਖ਼ਤ ਕਾਰਵਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਕੋਲ ਇੱਕ ਵਿਲੱਖਣ ਗੁਣ ਹੈ ਜਿਸ ਸਦਕਾ ਅਸੀਂ ਹਰ ਸਮੱਸਿਆ ‘ਤੇ ਕਾਬੂ ਪਾਇਆ ਹੈ। ਉਨ੍ਹਾਂ ਕਿਹਾ ਕਿ ਸੂਬੇ ਨੇ ਹੜ੍ਹਾਂ ਦੀ ਸਥਿਤੀ ਦਾ ਡਟ ਕੇ ਮੁਕਾਬਲਾ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦਿੱਲੀ ਵਿੱਚ ਪ੍ਰਦੂਸ਼ਣ ਵਾਂਗ, ਪੰਜਾਬ ਨੂੰ ਨਸ਼ਿਆਂ ਦੇ ਲਾਹਨਤ ਲਈ ਬੇਲੋੜਾ ਬਦਨਾਮ ਕੀਤਾ ਗਿਆ ਹੈ ਜੋ ਕਿ ਗੈਰ-ਵਾਜਬ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਬਦਕਿਸਮਤੀ ਨਾਲ ਪੰਜਾਬ ਦੀ ਭੂਗੋਲਿਕ ਸਥਿਤੀ ਅਜਿਹੀ ਹੈ ਜੋ ਅੰਤਰਰਾਸ਼ਟਰੀ ਸਰਹੱਦ ਲੱਗਦਾ ਹੈ ਅਤੇ ਸੂਬੇ ਨੂੰ ਤਸਕਰਾਂ ਲਈ ਨਸ਼ੀਲੇ ਪਦਾਰਥਾਂ ਦਾ ਰੂਟ ਬਣਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਤਸਕਰੀ ਨੂੰ ਖਤਮ ਕਰਨ ਲਈ ਸਖ਼ਤ ਕਦਮ ਚੁੱਕੇ ਗਏ ਹਨ ਅਤੇ ਨਸ਼ਾ ਤਸਕਰਾਂ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਲਾਗੂ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ੇ ਵੇਚ ਕੇ ਲੋਕਾਂ ਦੇ ਘਰਾਂ ਵਿੱਚ ਸੱਥਰ ਵਿਛਾਉਣ ਵਾਲੇ ਲੋਕ ਸੂਬੇ ਦੇ ਦੁਸ਼ਮਣ ਹਨ ਅਤੇ ਉਨ੍ਹਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।
ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਹ ਇਸ ਸਮੱਸਿਆ ਨੂੰ ਪੂਰੀ ਤਰ੍ਹਾਂ ਖਤਮ ਕਰਨ ਅਤੇ ਪੰਜਾਬ ਨੂੰ ਅਸਲ ਅਰਥਾਂ ਵਿੱਚ ਨਸ਼ਾ ਮੁਕਤ ਬਣਾਉਣ ਤੱਕ ਟਿਕ ਕੇ ਨਹੀਂ ਬੈਠਣਗੇ। ਉਨ੍ਹਾਂ ਕਿਹਾ ਕਿ ਦੂਜਾ ਪੜਾਅ, ਪਹਿਲੇ ਪੜਾਅ ਨਾਲੋਂ ਵਧੇਰੇ ਸਫਲ ਸਾਬਤ ਹੋਵੇਗਾ ਅਤੇ ਪੰਜਾਬ ਇਸ ਮੁਹਿੰਮ ਦੇ ਹਿੱਸੇ ਵਜੋਂ ਸਫਲਤਾ ਦੀ ਇੱਕ ਨਵੀਂ ਕਹਾਣੀ ਲਿਖੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿਆਪਕ ਅਤੇ ਬਹੁ-ਪੱਖੀ ਰਣਨੀਤੀ ਅਪਣਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਗਈ ਹੈ, ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਵੱਡੇ ਤਸਕਰਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ, ਨਸ਼ਾ ਪੀੜਤਾਂ ਲਈ ਇਲਾਜ ਅਤੇ ਮੁੜ ਵਸੇਬਾ ਯਕੀਨੀ ਬਣਾਇਆ ਗਿਆ ਹੈ ਅਤੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ‘ਤੇ ਬੁਲਡੋਜ਼ਰ ਚਲਾਏ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੁਹਿੰਮ ਆਉਣ ਵਾਲੇ ਸਮੇਂ ਵਿੱਚ ਵੀ ਜਾਰੀ ਰਹੇਗੀ ਅਤੇ ਉਹ ਉਦੋਂ ਤੱਕ ਆਰਾਮ ਨਹੀਂ ਕਰਨਗੇ, ਜਦੋਂ ਤੱਕ ਪੰਜਾਬ ਨਸ਼ਿਆਂ ਦੇ ਕੋਹੜ ਤੋਂ ਮੁਕਤ ਨਹੀਂ ਹੋ ਜਾਂਦਾ।
ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦਾ ਅਸਲ ਆਗੂ ਉਹ ਹੁੰਦਾ ਹੈ ਜੋ ਲੋਕਾਂ ਦੀ ਭਾਸ਼ਾ ਵਿੱਚ ਗੱਲ ਕਰਦਾ ਹੈ ਅਤੇ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਸਮਝਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਵਿਰੋਧੀ ਧਿਰ ਦਾ ਕੋਈ ਵੀ ਆਗੂ ਅਜਿਹਾ ਨਹੀਂ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਸੂਬੇ ਦੀ ਸੱਤਾ ‘ਤੇ ਕਾਬਜ਼ ਹੋਣ ਦੇ ਦਿਨ ਦਿਹਾੜੇ ਸੁਪਨੇ ਦੇਖ ਰਹੀ ਹੈ, ਜਦੋਂ ਕਿ ਉਨ੍ਹਾਂ ਕੋਲ ਲੋਕਾਂ ਦੀ ਭਲਾਈ ਲਈ ਕੋਈ ਇਕ ਵੀ ਏਜੰਡਾ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕੀਤਾ ਹੈ, ਸਿਹਤ ਸਹੂਲਤਾਂ ਨੂੰ ਮਜ਼ਬੂਤ ਕੀਤਾ ਹੈ, 61,000 ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ‘ਤੇ ਜਾਂ ਕਿਸੇ ਵੀ ਭ੍ਰਿਸ਼ਟਾਚਾਰ ਤੋਂ ਬਿਨ੍ਹਾਂ ਨੌਕਰੀਆਂ ਦਿੱਤੀਆਂ ਹਨ ਜਦੋਂ ਕਿ ਦੂਜੇ ਪਾਸੇ ਵਿਰੋਧੀ ਧਿਰ ਕੋਲ ਅਜਿਹਾ ਕੋਈ ਵੀ ਏਜੰਡਾ ਨਹੀਂ ਹੈ।
ਇਸ ਮੌਕੇ ਆਪ ਦੇ ਸੀਨੀਅਰ ਲੀਡਰ ਮਨੀਸ਼ ਸਿਸੋਦੀਆ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਇਕ ਸਾਲ ਸਫਲਤਾ ਨਾਲ ਮੁਕੰਮਲ ਹੋਣ ’ਤੇ ਸੂਬਾ ਸਰਕਾਰ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਸ ਲੋਕ ਲਹਿਰ ਨੂੰ ਸਫਲ ਕਰਕੇ ਪੰਜਾਬ ਨੇ ਵੱਡੀ ਮਿਸਾਲ ਕਾਇਮ ਕੀਤੀ ਹੈ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਇਸ ਮੁਹਿੰਮ ਦਾ ਸਿਹਰਾ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਂਦਾ ਹੈ।
ਸੀਨੀਅਰ ਆਪ ਲੀਡਰ ਨੇ ਕਿਹਾ ਕਿ ਇਸ ਤੋਂ ਪਹਿਲਾਂ ਨਸ਼ਿਆਂ ਖਿਲਾਫ਼ ਕਾਰਵਾਈ ਸਿਰਫ ਖਾਨਾਪੂਰਤੀ ਹੁੰਦੀ ਸੀ ਕਿਉਂਕਿ ਸਿਆਸੀ ਤੌਰ ਉਤੇ ਕਿਸੇ ਕੋਲ ਇਹ ਚੁਣੌਤੀ ਕਬੂਲ ਕਰਨ ਦੀ ਜੁਅੱਰਤ ਨਹੀਂ ਸੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਿਆਂ ਦੀ ਅਲਾਮਤ ਤੋਂ ਮੁਕਤ ਕਰਨ ਲਈ ਵਿਆਪਕ ਮੁਹਿੰਮ ਚਲਾਈ ਗਈ। ਉਨ੍ਹਾਂ ਕਿਹਾ ਕਿ ਪਹਿਲੇ ਪੜਾਅ ਵਿੱਚ ਪੁਲਿਸ ਨੇ ਸਖ਼ਤ ਕਾਰਵਾਈ ਕੀਤੀ ਅਤੇ ਪੀੜਤਾਂ ਦਾ ਮੁੜ ਵਸੇਬਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਦੂਜੇ ਪੜਾਅ ਵਿੱਚ ਹੁਣ ਆਮ ਲੋਕ ਨਸ਼ਾ ਤਸਕਰਾਂ ਦੇ ਖਿਲਾਫ਼ ਕਾਰਵਾਈ ਵਿੱਚ ਸਹਿਯੋਗ ਕਰਨਗੇ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਨਸ਼ਾ ਤਸਕਰਾਂ ਦੇ ਖਿਲਾਫ਼ ਕਾਰਵਾਈ ਲਈ ਲੋਕਾਂ ਦੇ ਸਾਥ ਨਾਲ ਸੂਬੇ ਵਿੱਚੋਂ ਨਸ਼ਿਆਂ ਨੂੰ ਜੜ੍ਹੋਂ ਪੁੱਟ ਦਿੱਤਾ ਜਾਵੇਗਾ ਜੋ ਕਿ ਸਮੇਂ ਦੀ ਬਹੁਤ ਵੱਡੀ ਲੋੜ ਹੈ।

ਯੁੱਧ ਨਸ਼ਿਆਂ ਵਿਰੁੱਧ ਦੂਜੇ ਫੈਸਲਾਕੁੰਨ ਪੜਾਅ ਵਿੱਚ ਦਾਖਲ
ਫਰਵਰੀ 2025 ਵਿੱਚ ਸ਼ੁਰੂ ਹੋਈ ਮੁਹਿੰਮ ‘ਤੇ ਅਧਾਰਤ ਯੁੱਧ ਨਸ਼ਿਆਂ ਵਿਰੁੱਧ ਦਾ ਦੂਜਾ ਪੜਾਅ ਪੰਜਾਬ ਦੀ ਨਸ਼ਿਆਂ ਵਿਰੁੱਧ ਨਿਰੰਤਰ ਜੰਗ ਦਾ ਇੱਕ ਅਹਿਮ ਹਿੱਸਾ ਹੈ। ਦੋਆਬੇ ਦੀ ਧਰਤੀ ਤੋਂ, ਪਿੰਡਾਂ ਦੇ ਪਹਿਰੇਦਾਰ ਪਹਿਲਕਦਮੀ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ 10 ਜਨਵਰੀ ਤੋਂ 25 ਜਨਵਰੀ ਤੱਕ ਲਗਭਗ 15,000 ਪਿੰਡਾਂ ਅਤੇ ਵਾਰਡਾਂ ਵਿੱਚ ਪੈਦਲ ਯਾਤਰਾਵਾਂ ਕੀਤੀਆਂ ਜਾਣਗੀਆਂ। ਇਹ ਮੁਹਿੰਮ ਦਾ ਉਦੇਸ਼ ਨਾਗਰਿਕਾਂ ਨੂੰ ਨਸ਼ਿਆਂ ਵਿਰੁੱਧ ਲੜਾਈ ਵਿੱਚ ਆਪਣੇ ਪਿੰਡਾਂ ਅਤੇ ਆਂਢ-ਗੁਆਂਢ ਦੇ ਸਰਗਰਮ ਸਰਪ੍ਰਸਤ ਬਣਨ ਲਈ ਉਤਸ਼ਾਹਿਤ ਕਰਨਾ ਸੀ। ਇਸ ਦੇ ਨਾਲ, ਇੱਕ ਮਿਸਡ-ਕਾਲ ਨੰਬਰ 9899-100002 ਸ਼ੁਰੂ ਕੀਤਾ ਗਿਆ ਹੈ ਤਾਂ ਜੋ ਕੋਈ ਵੀ ਨਾਗਰਿਕ ਆਪਣੇ ਪਿੰਡ ਨੂੰ ਇਸ ਲਹਿਰ ਦੇ ਹਿੱਸੇ ਵਜੋਂ ਰਜਿਸਟਰ ਕਰ ਸਕੇ। ਇਸ ਤੋਂ ਬਾਅਦ ਮੁੱਖ ਮੰਤਰੀ ਦੀ ਟੀਮ ਉਨ੍ਹਾਂ ਨੂੰ ਨਸ਼ਾ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਕਰਨ ਲਈ ਉਨ੍ਹਾਂ ਨਾਲ ਨਿੱਜੀ ਤੌਰ ‘ਤੇ ਸੰਪਰਕ ਕਰੇਗੀ।

ਵਿਲੇਜ ਡਿਫੈਂਸ ਕਮੇਟੀਆਂ ਇਸ ਲਹਿਰ ਦਾ ਮੁੱਖ ਕੇਂਦਰ
ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਲਈ ਇੱਕ ਸਮਰਪਿਤ ਯੁੱਧ ਨਸ਼ਿਆਂ ਵਿਰੁੱਧ ਮੋਬਾਈਲ ਐਪਲੀਕੇਸ਼ਨ ਲਾਂਚ ਕੀਤੀ ਗਈ ਹੈ, ਜਿਸ ਨਾਲ ਉਹ ਆਪਣੀ ਪਛਾਣ ਗੁਪਤ ਰੱਖਦੇ ਹੋਏ ਨਸ਼ਿਆਂ ਸਬੰਧੀ ਗਤੀਵਿਧੀਆਂ ਦੀ ਜਾਣਕਾਰੀ ਸਾਂਝੀ ਕਰ ਸਕਦੇ ਹਨ। ਨਸ਼ਾ ਮੁਕਤੀ ਯਾਤਰਾ ਤੋਂ ਬਾਅਦ, ਜ਼ਮੀਨੀ ਪੱਧਰ ‘ਤੇ ਮੁਹਿੰਮ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਅਗਸਤ ਅਤੇ ਅਕਤੂਬਰ 2025 ਦਰਮਿਆਨ ਵਿਲੇਜ ਡਿਫੈਂਸ ਕਮੇਟੀਆਂ ਬਣਾਈਆਂ ਗਈਆਂ। ਮਹਿਜ਼ ਤਿੰਨ ਮਹੀਨਿਆਂ ਵਿੱਚ, 1.50 ਲੱਖ ਵਲੰਟੀਅਰ ਇਨ੍ਹਾਂ ਕਮੇਟੀਆਂ ਵਿੱਚ ਸ਼ਾਮਲ ਹੋਏ ਅਤੇ ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਦੀ ਸਹੁੰ ਚੁੱਕੀ। ਇਸ ਪਹਿਲਕਦਮੀ ਨੇ ਨਸ਼ਾ ਵਿਰੋਧੀ ਉਪਰਾਲਿਆਂ ਨੂੰ ਪੰਜਾਬ ਭਰ ਵਿੱਚ ਇੱਕ ਵਿਆਪਕ ਲੋਕ ਲਹਿਰ ਵਿੱਚ ਬਦਲ ਦਿੱਤਾ, ਜਿਸ ਨਾਲ ਨਸ਼ੇ ਦੇ ਨੈੱਟਵਰਕਾਂ ਦੇ ਖਾਤਮੇ ਲਈ ਨਿਰੰਤਰ ਜਨਤਕ ਭਾਗੀਦਾਰੀ ਯਕੀਨੀ ਬਣਾਈ ਗਈ।

ਸਿਖਲਾਈ, ਤਾਲਮੇਲ ਅਤੇ ਜਵਾਬਦੇਹੀ ਵਿਧੀਆਂ
ਇਸ ਮੁਹਿੰਮ ਨੂੰ ਸੰਸਥਾਗਤ ਬਣਾਉਣ ਲਈ, 6 ਅਤੇ 7 ਨਵੰਬਰ, 2025 ਨੂੰ ਵਿਧਾਨ ਸਭਾ ਹਲਕਾ ਪੱਧਰ ‘ਤੇ ਵਿਲੇਜ ਡਿਫੈਂਸ ਕਮੇਟੀਆਂ ਦੇ 50,000 ਤੋਂ ਵੱਧ ਮੈਂਬਰਾਂ ਨੂੰ ਸਿਖਲਾਈ ਦਿੱਤੀ ਗਈ। ਸਿਖਲਾਈ ਰਾਹੀਂ ਉਨ੍ਹਾਂ ਦੀਆਂ ਭੂਮਿਕਾਵਾਂ ਅਤੇ ਜ਼ਿੰਮੇਵਾਰੀਆਂ ਨੂੰ ਸਪੱਸ਼ਟ ਕੀਤਾ ਗਿਆ, ਬਿਹਤਰ ਸੰਚਾਰ ਲਈ ਤਾਲਮੇਲ ਢਾਂਚੇ ਸਥਾਪਤ ਕੀਤੇ ਗਏ ਅਤੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਜਾਣਕਾਰੀ ਸਾਂਝੀ ਕਰਨ ਲਈ ਢਾਂਚਾਗਤ ਰਿਪੋਰਟਿੰਗ ਪ੍ਰੋਟੋਕੋਲ ਪੇਸ਼ ਕੀਤੇ ਗਏ। ਪਿੰਡ ਵਾਸੀਆਂ ਦਰਮਿਆਨ ਕਮੇਟੀ ਮੈਂਬਰਾਂ ਦੀ ਭਰੋਸੇਯੋਗਤਾ ਵਧਾਉਣ ਅਤੇ ਜਵਾਬਦੇਹੀ ਨੂੰ ਸਪਸ਼ਟ ਕਰਨ ਲਈ ਉਨ੍ਹਾਂ ਨੂੰ ਪਛਾਣ ਪੱਤਰ ਜਾਰੀ ਕੀਤੇ ਗਏ। ਇਸ ਤੋਂ ਪਹਿਲਾਂ, ਮਈ ਅਤੇ ਜੁਲਾਈ 2025 ਦਰਮਿਆਨ, ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੇ ਨਸ਼ਾ ਮੁਕਤੀ ਯਾਤਰਾ ਤਹਿਤ 15,000 ਤੋਂ ਵੱਧ ਪਿੰਡਾਂ ਨੂੰ ਕਵਰ ਕੀਤਾ, ਜਿਸ ਦੌਰਾਨ ਭਾਈਚਾਰਿਆਂ ਨੇ ਆਪਣੀਆਂ ਹੱਦਾਂ ਅੰਦਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾ ਹੋਣ ਦੇਣ ਦਾ ਅਹਿਦ ਲਿਆ, ਜਿਸ ਨਾਲ ਸਮਾਜਿਕ ਤੌਰ ‘ਤੇ ਆਈਸੋਲੇਟ ਵਿਅਕਤੀਆਂ ਨੂੰ ਵੀ ਸ਼ਾਮਲ ਕੀਤਾ ਗਿਆ।

ਲਾਗੂਕਰਨ ਅਤੇ ਨਸ਼ਿਆਂ ਦੇ ਨੈੱਟਵਰਕਾਂ ਵਿਰੁੱਧ ਕਾਰਵਾਈ
ਪੰਜਾਬ ਨਸ਼ਾ ਮੁਕਤ ਸੂਬਾ ਬਣਾਉਣ ਲਈ ਇੱਕ ਵਿਆਪਕ ਅਤੇ ਬਹੁ-ਪੱਖੀ ਰਣਨੀਤੀ ਅਪਣਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਗਈ ਹੈ, ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਵੱਡੇ ਤਸਕਰਾਂ ਨੂੰ ਜੇਲ੍ਹ ਵਿੱਚ ਸੁੱਟ ਦਿੱਤਾ ਗਿਆ ਹੈ, ਨਸ਼ਾ ਪੀੜਤਾਂ ਲਈ ਇਲਾਜ ਅਤੇ ਮੁੜਵਸੇਬਾ ਯਕੀਨੀ ਬਣਾਇਆ ਗਿਆ ਹੈ ਅਤੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ‘ਤੇ ਬੁਲਡੋਜ਼ਰ ਚਲਾਏ ਗਏ ਹਨ। ਇਸ ਤੋਂ ਇਲਾਵਾ 1 ਮਾਰਚ ਤੋਂ 31 ਦਸੰਬਰ, 2025 ਵਿਚਕਾਰ, ਐਨ.ਡੀ.ਪੀ.ਐਸ. ਐਕਟ ਦੇ ਤਹਿਤ 29,352 ਮਾਮਲੇ ਦਰਜ ਕੀਤੇ ਗਏ, 39,981 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, 1,849 ਕਿਲੋਗ੍ਰਾਮ ਹੈਰੋਇਨ ਅਤੇ 28 ਟਨ ਭੁੱਕੀ ਜ਼ਬਤ ਕੀਤੀ ਗਈ ਅਤੇ 15.25 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੌਰਾਨ, 2 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਦੀ ਜਬਤੀ ਦੇ ਮਾਮਲਿਆਂ ਵਿੱਚ ਸ਼ਾਮਲ 358 ਵੱਡੇ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਅੰਤਰਰਾਸ਼ਟਰੀ ਸਰਹੱਦ ‘ਤੇ 490 ਡਰੋਨ ਗਤੀਵਿਧੀਆਂ ਦਾ ਪਤਾ ਲਗਾਇਆ ਗਿਆ, 252 ਡਰੋਨ ਬਰਾਮਦ ਕੀਤੇ ਗਏ। ਇਸ ਦੇ ਨਾਲ ਹੀ 299 ਕਰੋੜ ਦੀ ਜਾਇਦਾਦ ਜ਼ਬਤ ਕੀਤੀ ਗਈ। ਅਦਾਲਤਾਂ ਵੱਲੋਂ ਐਨ.ਡੀ.ਪੀ.ਐਸ. ਦੇ 6,040 ਮਾਮਲਿਆਂ ਦੀ ਸੁਣਵਾਈ ਕੀਤੀ ਗਈ, ਜਿਸ ਦੇ ਨਤੀਜੇ ਵਜੋਂ 5,317 ਵਿਅਕਤੀਆਂ ਨੂੰ ਦੋਸ਼ੀ ਠਹਿਰਾਇਆ ਗਿਆ, ਜੋ ਕਿ 88 ਫੀਸਦ ਬਣਦੀ ਹੈ। ਇਸ ਤੋਂ ਇਲਾਵਾ, ਜ਼ਿਲ੍ਹਿਆਂ ਵਿੱਚ 50,433 ਨਸ਼ਾ ਵਿਰੋਧੀ ਜਾਗਰੂਕਤਾ ਮੀਟਿੰਗਾਂ ਕੀਤੀਆਂ ਗਈਆਂ।

ਇਲਾਜ ਅਤੇ ਪੁਨਰਵਾਸ ਬੁਨਿਆਦੀ ਢਾਂਚੇ ਦਾ ਵਿਸਤਾਰ ਕਰਨਾ
547 ਆਊਟਪੇਸ਼ੈਂਟ ਓਪੀਓਇਡ ਅਸਿਸਟਡ ਟ੍ਰੀਟਮੈਂਟ ਕਲੀਨਿਕਾਂ ਵਿੱਚ 10.48 ਲੱਖ ਤੋਂ ਵੱਧ ਮਰੀਜ਼ ਰਜਿਸਟਰ ਕੀਤੇ ਗਏ ਹਨ। ਮੌਜੂਦਾ ਸਮੇਂ ਨਸ਼ਾ ਪੀੜਤਾਂ ਦੇ ਮੁੜਵਸੇਬੇ ਅਤੇ ਇਲਾਜ ਲਈ 5,000 ਤੋਂ ਵੱਧ ਸਮਰਪਿਤ ਬੈੱਡ ਉਪਲਬਧ ਹਨ ਅਤੇ ਇਹ ਸਾਰੀਆਂ ਸੇਵਾਵਾਂ ਮੁਫਤ ਪ੍ਰਦਾਨ ਕੀਤੀਆਂ ਜਾਂਦੀਆਂ ਹਨ ਅਤੇ ਪ੍ਰਾਈਵੇਟ ਸੰਸਥਾਵਾਂ ਵਿੱਚ ਇਲਾਜ ਸਬੰਧੀ ਸਰਕਾਰੀ ਅਦਾਇਗੀ ਵਿੱਚ ਵਾਧਾ ਕੀਤਾ ਗਿਆ ਹੈ। ਪੰਜਾਬ ਵਿੱਚ ਇਸ ਸਮੇਂ 36 ਸਰਕਾਰੀ ਨਸ਼ਾ ਛੁਡਾਊ ਕੇਂਦਰ, 19 ਸਰਕਾਰੀ ਮੁੜਵਸੇਬਾ ਕੇਂਦਰ, 143 ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰ, 72 ਪ੍ਰਾਈਵੇਟ ਮੁੜਵਸੇਬਾ ਕੇਂਦਰ ਅਤੇ 55 ਸੂਚੀਬੱਧ ਮੁੜਵਸੇਬਾ ਕੇਂਦਰ ਹਨ। ਇਸ ਤੋਂ ਇਲਾਵਾ 44 ਨਰਸਿੰਗ ਕਾਲਜਾਂ ਅਤੇ 11 ਮੈਡੀਕਲ ਕਾਲਜਾਂ ਵਿੱਚ ਵੀ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ। ਸੁਰੱਖਿਅਤ ਢੰਗ ਨਾਲ ਰਿਕਾਰਡ ਰੱਖਣ ਅਤੇ ਆਧਾਰ-ਲਿੰਕਡ ਬਾਇਓਮੈਟ੍ਰਿਕ ਤਸਦੀਕ ਦੇ ਨਾਲ, ਅਸਲ-ਸਮੇਂ ਦੀ ਨਿਗਰਾਨੀ ਲਈ ਇੱਕ ਡੀ.ਡੀ.ਆਰ.ਪੀ. ਪੋਰਟਲ ਬਣਾਇਆ ਗਿਆ ਹੈ।

ਮਰੀਜ਼ਾਂ ਦੀ ਵਧਦੀ ਗਿਣਤੀ ਅਤੇ ਸਮਰੱਥਾ ਨਿਰਮਾਣ

ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਮਰੀਜ਼ਾਂ ਦੀ ਗਿਣਤੀ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ, ਜੋ ਅਗਸਤ 2025 ਵਿੱਚ 962 ਤੋਂ ਵੱਧ ਕੇ 2,674 ਅਤੇ ਸਤੰਬਰ 2025 ਵਿੱਚ 632 ਤੋਂ ਵੱਧ ਕੇ 2,756 ਹੋ ਗਿਆ ਹੈ। ਸਰਕਾਰੀ ਮੁੜ ਵਸੇਬਾ ਕੇਂਦਰਾਂ ਵਿੱਚ ਅਗਸਤ ਵਿੱਚ 254 ਤੋਂ 888 ਮਰੀਜ਼ ਅਤੇ ਸਤੰਬਰ ਵਿੱਚ 275 ਤੋਂ ਵੱਧ ਕੇ 804 ਹੋ ਗਏ। ਓਓਏਟੀ ਕਲੀਨਿਕਾਂ ਨੇ ਸਤੰਬਰ 2025 ਵਿੱਚ 27.64 ਲੱਖ ਮਰੀਜ਼ਾਂ ਦੀ ਆਮਦ ਦਰਜ ਕੀਤੀ ਗਈ, ਜੋ ਕਿ ਸਾਲ-ਦਰ-ਸਾਲ ਵਾਧਾ ਦਰਸਾਉਂਦੀ ਹੈ। ਸਮਰੱਥਾ ਨਿਰਮਾਣ ਉਪਾਵਾਂ ਵਿੱਚ ਏਮਜ਼ ਦਿੱਲੀ ਵਿਖੇ 24 ਮਨੋਵਿਗਿਆਨੀਆਂ ਨੂੰ ਮਾਸਟਰ ਟਰੇਨਰ ਵਜੋਂ ਸਿਖਲਾਈ ਦੇਣਾ, 1,000 ਤੋਂ ਵੱਧ ਮੈਡੀਕਲ ਅਫਸਰਾਂ ਨੂੰ ਸਿਖਲਾਈ ਦੇਣਾ, 180 ਮਨੋਵਿਗਿਆਨੀਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ ਕਰਨਾ ਅਤੇ ਪੰਜ ਮੈਡੀਕਲ ਕਾਲਜਾਂ ਨੂੰ ਕਲੱਸਟਰ ਸਰੋਤ ਕੇਂਦਰਾਂ ਵਜੋਂ ਮਨੋਨੀਤ ਕਰਨਾ ਸ਼ਾਮਲ ਹੈ। ਮਰੀਜ਼ਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਹੋਣ ਲਈ ਹੁਨਰ ਵਿਕਾਸ, ਰੁਜ਼ਗਾਰ ਅਤੇ ਪੁਨਰ-ਏਕੀਕਰਨ ਦੇ ਮੌਕੇ ਪ੍ਰਦਾਨ ਕਰਨ ਲਈ ਸਨ ਫਾਊਂਡੇਸ਼ਨ ਵਰਗੀਆਂ ਸੰਸਥਾਵਾਂ ਨਾਲ ਵੀ ਭਾਈਵਾਲੀ ਕੀਤੀ ਗਈ ਹੈ, ਜਿਸ ਵਿੱਚ ਸੱਤ ਮੁੜ-ਵਸੇਬਾ ਕੇਂਦਰਾਂ ਵਿੱਚ ਹੁਨਰ ਵਿਕਾਸ ਇਕਾਈਆਂ ਸਥਾਪਤ ਕੀਤੀਆਂ ਗਈਆਂ ਹਨ।

ਜੇਲ੍ਹਾਂ, ਸਿੱਖਿਆ ਅਤੇ ਰੋਕਥਾਮ ’ਤੇ ਧਿਆਨ ਕੇਂਦਰਿਤ

ਹੋਰ ਪਹਿਲਕਦਮੀਆਂ ਵਿੱਚ ਅੱਠ ਕੇਂਦਰੀ ਜੇਲ੍ਹਾਂ ਵਿੱਚ ਨਸ਼ਾ ਛੁਡਾਊ ਕੇਂਦਰਾਂ ਦੀ ਸਥਾਪਨਾ ਸ਼ਾਮਲ ਹੈ, ਜਿਸ ਵਿੱਚ ਗੁਰਦਾਸਪੁਰ ਅਤੇ ਹੁਸ਼ਿਆਰਪੁਰ ਲਈ ਕੇਂਦਰਾਂ ਦੀ ਯੋਜਨਾ ਹੈ, ਅਤੇ ਜੇਲ੍ਹਾਂ ਵਿੱਚ ਤੰਦਰੁਸਤੀ ਕਲੀਨਿਕਾਂ ਦੀ ਸ਼ੁਰੂਆਤ ਸ਼ਾਮਲ ਹੈ। ਸਾਰੀਆਂ 25 ਜੇਲ੍ਹਾਂ ਲਈ 60 ਮਨੋਵਿਗਿਆਨੀਆਂ ਦੀ ਭਰਤੀ ਪ੍ਰਗਤੀ ਅਧੀਨ ਹੈ। ਸੂਰਮਾ ਪ੍ਰੋਗਰਾਮ ਤਹਿਤ, ਨਸ਼ਾ ਛੁਡਾਉਣ ਵਾਲੇ ਵਿਅਕਤੀਆਂ ਨੂੰ ਰਿਕਵਰੀ ਅੰਬੈਸਡਰ ਵਜੋਂ ਮਾਨਤਾ ਦਿੱਤੀ ਜਾ ਰਹੀ ਹੈ, 700 ਕਾਲਾਂ ਰਾਹੀਂ 25 ਅਜਿਹੇ ਵਿਅਕਤੀਆਂ ਦੀ ਪਛਾਣ ਕੀਤੀ ਗਈ ਹੈ ਅਤੇ ਜ਼ਿਲ੍ਹਾ ਪੱਧਰੀ ਸ਼ਮੂਲੀਅਤ ਲਈ ਤਿਆਰ ਕੀਤਾ ਗਿਆ ਹੈ। ਨੈਸ਼ਨਲ ਲਾਅ ਯੂਨੀਵਰਸਿਟੀ, ਪਟਿਆਲਾ ਵਿਖੇ 720 ਜਾਂਚ ਅਧਿਕਾਰੀਆਂ ਅਤੇ ਸਰਕਾਰੀ ਵਕੀਲਾਂ ਲਈ ਐਨਡੀਪੀਐਸ ਨਿਯਮਾਂ ਅਤੇ ਨਸ਼ਾ ਪੀੜਤਾਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਬਾਰੇ ਵਰਕਸ਼ਾਪਾਂ ਕਰਵਾ ਕੇ ਕਾਨੂੰਨ ਲਾਗੂ ਕਰਨ ਵਾਲੇ ਅਤੇ ਨਿਆਂਪਾਲਿਕਾ ਨੂੰ ਵੀ ਸਿਖਲਾਈ ਦਿੱਤੀ ਗਈ ਹੈ।

ਖੇਡਾਂ, ਨੌਜਵਾਨਾਂ ਦੀ ਸ਼ਮੂਲੀਅਤ ਅਤੇ ਜਨਤਕ ਰਿਪੋਰਟਿੰਗ
ਰੋਕਥਾਮ ਯਤਨਾਂ ਤਹਿਤ ਸਾਰੇ ਸਰਕਾਰੀ ਸਕੂਲਾਂ ਵਿੱਚ 9ਵੀਂ ਤੋਂ 12ਵੀਂ ਜਮਾਤ ਲਈ ਨਸ਼ਾ ਰੋਕਥਾਮ ਪਾਠਕ੍ਰਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਨਾਲ 8 ਲੱਖ ਤੋਂ ਵੱਧ ਵਿਦਿਆਰਥੀਆਂ ਦਰਮਿਆਨ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ। ਮੁਹਿੰਮ ਦੀ ਸ਼ੁਰੂਆਤ ਵੇਲੇ ਮੁੜ-ਵਸੇਬੇ ਲਈ ਬੈੱਡਾਂ ਦੀ ਸਮਰੱਥਾ 1,455 ਤੋਂ ਵਧਾ ਕੇ 4,940 ਬੈੱਡਾਂ ਤੱਕ ਪਹੁੰਚ ਗਈ ਹੈ। 31 ਨਵੇਂ ਓਓਏਟੀ ਕੇਂਦਰ ਖੋਲ੍ਹੇ ਗਏ ਹਨ। ਨੌਜਵਾਨਾਂ ਦੀ ਊਰਜਾ ਨੂੰ ਰਚਨਾਤਮਕ ਗਤੀਵਿਧੀਆਂ ਵਿੱਚ ਲਗਾਉਣ ਲਈ, 1,350 ਕਰੋੜ ਦੀ ਲਾਗਤ ਨਾਲ 3,100 ਸਟੇਡੀਅਮ ਬਣਾਏ ਜਾ ਰਹੇ ਹਨ, 3,000 ਆਧੁਨਿਕ ਜਿੰਮ ਸਥਾਪਿਤ ਕੀਤੇ ਜਾ ਰਹੇ ਹਨ ਅਤੇ 17,000 ਖੇਡ ਕਿੱਟਾਂ ਵੰਡੀਆਂ ਗਈਆਂ ਹਨ। ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ ਰਿਪੋਰਟ ਕਰਨ ਲਈ ਇੱਕ ਵਟਸਐਪ ਨੰਬਰ ਵੀ ਸ਼ੁਰੂ ਕੀਤਾ ਗਿਆ ਹੈ, ਜਿਸ ਵਿੱਚ ਸੂਚਨਾ ਦੇਣ ਵਾਲਿਆਂ ਦੀ ਪਛਾਣ ਗੁਪਤ ਰੱਖੀ ਜਾਂਦੀ ਹੈ।

ਜ਼ੀਰੋ ਸਹਿਣਸ਼ੀਲਤਾ ਅਤੇ ਨਿਰੰਤਰ ਵਚਨਬੱਧਤਾ

ਪੰਜਾਬ ਦੀ ਭੂਗੋਲਿਕ ਸਥਿਤੀ, ਜਿਸ ਕਾਰਨ ਸੂਬੇ ਨਾਲ ਅੰਤਰਰਾਸ਼ਟਰੀ ਸਰਹੱਦ ਲੱਗਦੀ ਹੈ, ਇਸ ਨੂੰ ਤਸਕਰਾਂ ਲਈ ਨਸ਼ੀਲੇ ਪਦਾਰਥ ਭੇਜਣ ਦਾ ਰਸਤਾ ਬਣਾਉਂਦੀ ਹੈ। ਇਸ ਸਮੱਸਿਆ ਦੇ ਹੱਲ ਲਈ ਸਖ਼ਤ ਨਿਗਰਾਨੀ ਅਤੇ ਲਾਗੂਕਰਨ ਉਪਾਅ ਕੀਤੇ ਜਾ ਰਹੇ ਹਨ। ਨਸ਼ੀਲੇ ਪਦਾਰਥ ਵੇਚ ਕੇ ਸਮਾਜ ਵਿੱਚ ਦੁੱਖ ਫੈਲਾਉਣ ਵਾਲੇ ਲੋਕ ਸੂਬੇ ਦੇ ਦੁਸ਼ਮਣ ਹਨ ਅਤੇ ਉਨ੍ਹਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਇਹ ਮੁਹਿੰਮ ਉਦੋਂ ਤੱਕ ਨਿਰੰਤਰ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਪੂਰੀ ਤਰ੍ਹਾਂ ਨਸ਼ਾ ਮੁਕਤ ਨਹੀਂ ਹੋ ਜਾਂਦਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

by Ranjit Singh
November 11, 2026
0

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ ਅਮਲੋਹ, 11 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ...

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

by Ranjit Singh
November 11, 2026
0

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ 'ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ):...

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

by Ranjit Singh
November 11, 2026
0

Punjab Weather: ਸੂਬੇ 'ਚ ਫੇਰ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ ਵਿੱਚ ਰਾਤ...

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

by Ranjit Singh
November 11, 2026
0

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਇਨਫੋਰਸਮੈਂਟ ਡਾਇਰੈਕਟੋਰੇਟ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

by Ranjit Singh
November 11, 2026
0

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ ਅਮਲੋਹ, 11 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ...

Most Popular

Pakistan ‘ਚ ਇੱਕ ਨਾਬਾਲਿਗ ਸਿੱਖ ਕੁੜੀ ਨੇ ਕਬੂਲ ਕੀਤਾ ਇਸਲਾਮ !

Pakistan ‘ਚ ਇੱਕ ਨਾਬਾਲਿਗ ਸਿੱਖ ਕੁੜੀ ਨੇ ਕਬੂਲ ਕੀਤਾ ਇਸਲਾਮ !

by Ranjit Singh
3 weeks ago
0

Pakistan 'ਚ ਇੱਕ ਨਾਬਾਲਿਗ ਸਿੱਖ ਕੁੜੀ ਨੇ ਕਬੂਲ ਕੀਤਾ ਇਸਲਾਮ ! ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ): ਪਾਕਿਸਤਾਨ ਵਿੱਚ ਇੱਕ ਨਾਬਾਲਗ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 

No Result
View All Result
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA