Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਵੀ ਮੀਂਹ ਦੀ ਸੰਭਾਵਨਾ
ਚੰਡੀਗੜ੍ਹ, 28 ਅਗਸਤ (ਵਿਸ਼ਵ ਵਾਰਤਾ): ਮੌਸਮ ਵਿਭਾਗ ਨੇ ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੋਪੜ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਚੰਡੀਗੜ੍ਹ ਵਿੱਚ ਵੀ ਅੰਸ਼ਕ ਤੌਰ ‘ਤੇ ਬੱਦਲਵਾਈ ਰਹਿਣ ਅਤੇ ਬੂੰਦਾਬਾਂਦੀ ਹੋਣ ਦੀ ਉਮੀਦ ਹੈ। ਇਸ ਦੇ ਨਾਲ ਹੀ ਇਹ ਵੀ ਦੱਸ ਦਈਏ ਕਿ ਅੱਜ ਰੱਖੜੀ ਵਾਲੇ ਦਿਨ ਸ਼ੁੱਕਰਵਾਰ ਸਵੇਰ ਤੋਂ ਪਠਾਨਕੋਟ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਹਾਲਾਂਕਿ, ਰਾਜ ਵਿੱਚ ਕਮਜ਼ੋਰ ਪੈ ਰਹੇ ਮਾਨਸੂਨ ਨੇ ਗਰਮੀ ਅਤੇ ਨਮੀ ਨੂੰ ਵਧਾ ਦਿੱਤਾ ਹੈ।
ਉੱਤਰੀ ਹਰਿਆਣਾ ਦੇ ਨੇੜੇ ਇੱਕ ਮੌਸਮ ਪ੍ਰਣਾਲੀ ਸਰਗਰਮ ਹੈ। ਇਸ ਦਾ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ‘ਤੇ ਅਸਰ ਪੈ ਸਕਦਾ ਹੈ। ਮੌਨਸੂਨ ਟ੍ਰਫ਼ ਅੰਮ੍ਰਿਤਸਰ ਅਤੇ ਅੰਬਾਲਾ ਵਿੱਚੋਂ ਲੰਘ ਰਿਹਾ ਹੈ। ਇਸ ਕਾਰਨ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਮੌਨਸੂਨ ਗਤੀਵਿਧੀ ਜਾਰੀ ਰਹਿ ਸਕਦੀ ਹੈ। ਦੱਖਣ-ਪੂਰਬੀ ਉੱਤਰ ਪ੍ਰਦੇਸ਼ ਵਿੱਚ ਇੱਕ ਘੱਟ ਦਬਾਅ ਵਾਲਾ ਖੇਤਰ ਸਰਗਰਮ ਹੈ। ਇਸ ਕਾਰਨ ਆਲੇ ਦੁਆਲੇ ਦੇ ਖੇਤਰਾਂ ਵਿੱਚ ਨਮੀ ਬਣੀ ਹੋਈ ਹੈ। ਇਨ੍ਹਾਂ ਵੱਖ-ਵੱਖ ਮੌਸਮ ਪ੍ਰਣਾਲੀਆਂ ਦੇ ਪ੍ਰਭਾਵ ਕਾਰਨ, ਪੰਜਾਬ ਅਤੇ ਚੰਡੀਗੜ੍ਹ ਵਿੱਚ ਬੱਦਲਵਾਈ ਰਹਿ ਸਕਦੀ ਹੈ। ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਜਾਂ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























