Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?
ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ, ਸ਼ੁੱਕਰਵਾਰ 23 ਅਕਤੂਬਰ ਨੂੰ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਅਨੁਮਾਨ ਮੁਤਾਬਕ, ਅੱਜ ਕਿਤੇ ਵੀ ਮੀਂਹ ਪੈਣ ਦੀ ਉਮੀਦ ਨਹੀਂ ਹੈ। ਹਾਲਾਂਕਿ, 24 ਅਕਤੂਬਰ ਤੋਂ ਨਵੀਂ ਪੱਛਮੀ ਗੜਵੜੀ ਸਰਗਰਮ ਹੋਣ ਕਾਰਨ ਸੂਬੇ ਦੇ ਮੌਸਮ ਵਿੱਚ ਤਬਦੀਲੀ ਆ ਸਕਦੀ ਹੈ।
ਮੌਸਮ ਵਿਭਾਗ ਮੁਤਾਬਕ, 24 ਅਤੇ 25 ਅਕਤੂਬਰ ਨੂੰ ਕੁਝ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹਿਣ ਦੇ ਨਾਲ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਬਾਅਦ 26 ਅਕਤੂਬਰ ਨੂੰ ਮੁੜ ਮੌਸਮ ਖੁਸ਼ਕ ਰਹਿਣ ਦਾ ਅਨੁਮਾਨ ਹੈ। ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.1 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਬਠਿੰਡਾ 36.6 ਡਿਗਰੀ ਸੈਲਸੀਅਸ ਤਾਪਮਾਨ ਨਾਲ ਸੂਬੇ ਦਾ ਸਭ ਤੋਂ ਗਰਮ ਸ਼ਹਿਰ ਰਿਹਾ।
ਮੌਸਮ ਵਿਭਾਗ ਅਨੁਸਾਰ, ਉੱਤਰੀ ਹਰਿਆਣਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸਮੁੰਦਰ ਤਲ ਤੋਂ ਲਗਭਗ 1.5 ਕਿਲੋਮੀਟਰ ਦੀ ਉਚਾਈ ’ਤੇ ਚੱਕਰਵਾਤੀ ਹਵਾਵਾਂ ਦਾ ਖੇਤਰ ਬਣਿਆ ਹੋਇਆ ਹੈ। ਇਸ ਦੇ ਨਾਲ ਹੀ 24 ਅਕਤੂਬਰ ਤੋਂ ਇੱਕ ਨਵਾਂ ਪੱਛਮੀ ਵਿਗਾੜ ਸਰਗਰਮ ਹੋਣ ਦੀ ਸੰਭਾਵਨਾ ਹੈ, ਜਿਸ ਦੇ ਪ੍ਰਭਾਵ ਹੇਠ ਪੰਜਾਬ ਦੇ ਕੁਝ ਚੋਣਵੇਂ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























