Punjab Weather: ਮਾਰਚ ਮਹੀਨੇ ਦੇ ਪਹਿਲੇ ਹਫਤੇ ਹੀ ਗਰਮੀ ਨੇ ਪੰਜਾਬ ਦੇ ਲੋਕਾਂ ਨੂੰ ਕੀਤਾ ਬੇਹਾਲ
ਚੰਡੀਗੜ੍ਹ, 7 ਮਾਰਚ 2026 (ਵਿਸ਼ਵ ਵਾਰਤਾ) – ਮਾਰਚ ਮਹੀਨੇ ਦੇ ਪਹਿਲੇ ਹਫਤੇ ਹੀ ਗਰਮੀ ਨੇ ਪੰਜਾਬ ਦੇ ਲੋਕਾਂ ਨੂੰ ਬੇਹਾਲ ਕਰ ਦਿੱਤਾ ਹੈ। ਪੰਜਾਬ ਅਤੇ ਚੰਡੀਗੜ੍ਹ ‘ਚ ਮਾਰਚ ਮਹੀਨੇ ‘ਚ ਹੀ ਅਪ੍ਰੈਲ ਮਹੀਨੇ ਵਰਗੀ ਦੇਖਣ ਨੁਮਿਲ ਰਹੀ ਹੈ। ਪਿਛਲੇ 24 ਘੰਟਿਆਂ ਦੌਰਾਨ, ਰਾਜ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.3 ਡਿਗਰੀ ਦੀ ਥੋੜ੍ਹੀ ਜਿਹੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ, ਇਹ ਆਮ ਨਾਲੋਂ 7.5 ਡਿਗਰੀ ਸੈਲਸੀਅਸ ਵੱਧ ਹੈ। ਮੌਸਮ ਵਿਭਾਗ ਅਨੁਸਾਰ 12 ਮਾਰਚ ਤੱਕ ਖੁਸ਼ਕ ਮੌਸਮ ਦੀ ਉਮੀਦ ਹੈ। ਮੀਂਹ ਪੈਣ ਦੀ ਉਮੀਦ ਨਹੀਂ ਹੈ। ਵਿਭਾਗ ਨੇ ਕੋਈ ਹੋਰ ਚੇਤਾਵਨੀ ਜਾਰੀ ਨਹੀਂ ਕੀਤੀ ਹੈ।
ਤੇਜ਼ ਧੁੱਪ ਅਤੇ ਪੱਛਮੀ ਗੜਬੜੀ ਦੀ ਘਾਟ ਕਾਰਨ ਫਰਵਰੀ ਦੇ ਅਖੀਰ ਤੋਂ ਪੰਜਾਬ ਵਿੱਚ ਗਰਮੀ ਵਧ ਰਹੀ ਹੈ। ਸੂਬੇ ਦੇ ਸਾਰੇ ਸ਼ਹਿਰਾਂ ਵਿੱਚ ਤਾਪਮਾਨ 30 ਡਿਗਰੀ ਸੈਲਸੀਅਸ ਤੋਂ ਵੱਧ ਹੈ। ਪਟਿਆਲਾ ਵਿੱਚ ਸਭ ਤੋਂ ਵੱਧ ਤਾਪਮਾਨ 33.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਇਲਾਵਾ, ਫਿਰੋਜ਼ਪੁਰ ਵਿੱਚ ਵੱਧ ਤੋਂ ਵੱਧ ਤਾਪਮਾਨ 33.0°C, ਲੁਧਿਆਣਾ ਵਿੱਚ 32.8°C ਅਤੇ ਅੰਮ੍ਰਿਤਸਰ ਵਿੱਚ 32.6°C ਦਰਜ ਕੀਤਾ ਗਿਆ। ਰਾਤ ਦੇ ਤਾਪਮਾਨ ਵਿੱਚ ਵੀ ਵਾਧਾ ਹੋਇਆ ਹੈ।
1 ਮਾਰਚ ਤੋਂ 6 ਮਾਰਚ, 2026 ਤੱਕ, ਪੰਜਾਬ ਭਰ ਵਿੱਚ ਇੱਕ ਵੀ ਬੂੰਦ ਮੀਂਹ ਨਹੀਂ ਪਿਆ। ਮੌਸਮ ਵਿਭਾਗ ਦੇ ਅਨੁਸਾਰ, ਪੰਜਾਬ ਵਿੱਚ ਆਮ ਤੌਰ ‘ਤੇ ਇਸ ਸਮੇਂ ਤੱਕ ਲਗਭਗ 6.1 ਮਿਲੀਮੀਟਰ ਮੀਂਹ ਪੈਂਦਾ ਹੈ। ਹਾਲਾਂਕਿ, ਇਸ ਵਾਰ, ਮੀਂਹ ਆਮ ਨਾਲੋਂ 100% ਘੱਟ ਰਿਹਾ ਹੈ। ਮੌਸਮ ਵਿਭਾਗ ਦੇ ਡਾਇਰੈਕਟਰ ਸੁਰੇਂਦਰ ਪਾਲ ਸਿੰਘ ਦਾ ਕਹਿਣਾ ਹੈ ਕਿ ਸੂਬੇ ਵਿੱਚ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। ਅਗਲੇ 5 ਦਿਨਾਂ ਲਈ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਮਹੱਤਵਪੂਰਨ ਬਦਲਾਅ ਨਹੀਂ ਹੋਵੇਗਾ। ਅਗਲੇ ਦੋ ਦਿਨਾਂ ਵਿੱਚ ਤਾਪਮਾਨ ਲਗਭਗ 2-3°C ਤੱਕ ਘੱਟ ਸਕਦਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















