Punjab Weather :ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ; ਜਾਣੋ ਪੂਰਾ ਹਫਤਾ ਕਿਹੋ ਜਿਹਾ ਰਹੇਗਾ ਮੌਸਮ
ਚੰਡੀਗੜ੍ਹ, 13 ਅਕਤੂਬਰ 2025 (ਵਿਸ਼ਵ ਵਾਰਤਾ) – ਪੰਜਾਬ ‘ਚ ਤਾਪਮਾਨ ‘ਚ ਗਿਰਾਵਟ ਜਾਰੀ ਹੈ। ਜਿਸ ਨਾਲ ਪੰਜਾਬ ‘ਚ ਇਨ੍ਹੀ ਦਿਨੀਂ ਸਵੇਰ -ਸ਼ਾਮ ਦੇ ਸਮੇਂ ਠੰਡ ਦਾ ਅਹਿਸਾਸ ਹੋਣਾ ਸ਼ੁਰੂ ਹੋ ਗਿਆ ਹੈ। ਸੂਬੇ ‘ਚ ਬੀਤੇ 24 ਘੰਟਿਆਂ ਵਿੱਚ ਤਾਪਮਾਨ 0.7 ਡਿਗਰੀ ਘੱਟ ਗਿਆ ਹੈ। ਅੰਮ੍ਰਿਤਸਰ ਦਾ ਤਾਪਮਾਨ 30.9 ਡਿਗਰੀ, ਲੁਧਿਆਣਾ 31.1 ਡਿਗਰੀ, ਪਟਿਆਲਾ 32.6 ਡਿਗਰੀ, ਪਠਾਨਕੋਟ 30.9 ਡਿਗਰੀ, ਬਠਿੰਡਾ 34.2 ਡਿਗਰੀ, ਗੁਰਦਾਸਪੁਰ 30.5 ਡਿਗਰੀ, ਐਸਬੀਐਸ ਨਗਰ 29.6 ਡਿਗਰੀ ਅਤੇ ਫਾਜ਼ਿਲਕਾ 32.2 ਡਿਗਰੀ ਦਰਜ ਕੀਤਾ ਗਿਆ।
ਇਸ ਵਿਚਾਲੇ ਹੀ ਮੋਸਮ ਨੂੰ ਲੈ ਕੇ ਤਾਜ਼ਾ ਅਪਡੇਟ ਵੀ ਸਾਹਮਣੇ ਆਈ ਹੈ। ਮੌਸਮ ਵਿਭਾਗ ਨੇ ਇਸ ਸਾਲ ਕੜਾਕੇ ਦੀ ਠੰਡ ਪੈਣ ਦੀ ਭਵਿੱਖਬਾਣੀ ਕੀਤੀ ਹੈ। ਆਉਣ ਵਾਲੇ ਹਫ਼ਤੇ ਦੌਰਾਨ ਪੰਜਾਬ ਵਿੱਚ ਮੀਂਹ ਪੈਣ ਦੀ ਉਮੀਦ ਨਹੀਂ ਹੈ। ਉੱਤਰੀ ਅਤੇ ਪੂਰਬੀ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 28-30 ਡਿਗਰੀ ਸੈਲਸੀਅਸ ਅਤੇ ਬਾਕੀ ਰਾਜ ਵਿੱਚ 30-32 ਡਿਗਰੀ ਸੈਲਸੀਅਸ ਰਹਿਣ ਦੀ ਉਮੀਦ ਹੈ, ਜੋ ਕਿ ਆਮ ਨਾਲੋਂ ਘੱਟ ਜਾਂ ਕਾਫ਼ੀ ਘੱਟ ਹੋਵੇਗਾ।
17 ਤੋਂ 23 ਅਕਤੂਬਰ ਤੱਕ, ਦੱਖਣ-ਪੱਛਮੀ ਖੇਤਰਾਂ ਵਿੱਚ ਵੱਧ ਤੋਂ ਵੱਧ ਤਾਪਮਾਨ 32-34°C, ਕੇਂਦਰੀ ਅਤੇ ਦੱਖਣ-ਪੂਰਬੀ ਜ਼ਿਲ੍ਹਿਆਂ ਵਿੱਚ 30-32°C ਅਤੇ ਉੱਤਰ-ਪੂਰਬੀ ਹਿੱਸਿਆਂ ਵਿੱਚ 28-30°C ਰਹਿਣ ਦੀ ਉਮੀਦ ਹੈ। ਘੱਟੋ-ਘੱਟ ਤਾਪਮਾਨ ਵੀ ਆਮ ਜਾਂ ਆਮ ਤੋਂ ਘੱਟ ਰਹਿਣ ਦੀ ਉਮੀਦ ਹੈ। ਸੂਬੇ ਭਰ ਵਿੱਚ ਮੌਸਮ ਖੁਸ਼ਕ ਰਹਿਣ ਅਤੇ ਤਾਪਮਾਨ ਵਿੱਚ ਗਿਰਾਵਟ ਰਹਿ ਸਕਦੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















