• Latest
  • Trending
Punjab: ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਕੇਜਰੀਵਾਲ

Punjab: ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਕੇਜਰੀਵਾਲ

3 weeks ago
Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

7 minutes ago
National: ਭਿਆਨਕ ਸੜਕ ਹਾਦਸੇ ‘ਚ 4 ਦੋਸਤਾਂ ਦੀ ਮੌਤ

National: ਭਿਆਨਕ ਸੜਕ ਹਾਦਸੇ ‘ਚ 4 ਦੋਸਤਾਂ ਦੀ ਮੌਤ

47 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Entertainment: ਫਿਲਮ ਰਾਮਾਇਣ ਨੇ 10 ਦਿਨਾਂ ‘ਚ ਕਮਾਈ ਦੇ ਤੋੜੇ ਰਿਕਾਰਡ

Entertainment: ਫਿਲਮ ਰਾਮਾਇਣ ਨੇ 10 ਦਿਨਾਂ ‘ਚ ਕਮਾਈ ਦੇ ਤੋੜੇ ਰਿਕਾਰਡ

2 hours ago
Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ

Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ

2 hours ago
Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
Entertainment: ਅਮਿਤਾਭ ਬੱਚਨ ਦੇ ਘਰ ‘ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ

Entertainment: ਅਮਿਤਾਭ ਬੱਚਨ ਦੇ ਘਰ ‘ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ

3 hours ago
National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

4 hours ago
Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

4 hours ago
Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

5 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ

Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ

5 hours ago
Hindi News
English News
Sunday, November 15, 2026
No Result
View All Result
26 °c
Chandigarh
21 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਕੇਜਰੀਵਾਲ

October 25, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਕੇਜਰੀਵਾਲ

Bungalow To Kejriwal

Punjab: ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਕੇਜਰੀਵਾਲ

– ਮਜੀਠੀਆ ਅਤੇ ਅਮਿਤ ਸ਼ਾਹ ਭਰਾਵਾਂ ਵਾਂਗ ਬਹੁਤ ਨੇੜੇ ਹਨ, ਹੁਣ ਉਹ ਗੱਠਜੋੜ ਕਰ ਰਹੇ ਹਨ: ਅਰਵਿੰਦ ਕੇਜਰੀਵਾਲ
– ਪੰਜਾਬ ਵਿੱਚ ਨਸ਼ਿਆਂ ਨੂੰ ‘ਕੰਟਰੋਲ’ ਕਰਨ ਦੀ ਅਮਿਤ ਸ਼ਾਹ ਦੀ ਯੋਜਨਾ, ਉਹ ਮਜੀਠੀਆ ਨਾਲ ਹੱਥ ਮਿਲਾ ਕੇ ਇਹ ਕਰਨਗੇ: ਮਨੀਸ਼ ਸਿਸੋਦੀਆ
– ਪੰਜਾਬ ਦੇ ਲੋਕਾਂ ਨੇ ਅਕਾਲੀ-ਭਾਜਪਾ ਦਾ 10 ਸਾਲਾਂ ਦਾ ਕੁਸ਼ਾਸਨ ਦੇਖਿਆ ਹੈ ਅਤੇ ਉਹ ਇਕੱਠੇ ਲੜਨ ਜਾਂ ਵੱਖ-ਵੱਖ, ਉਨ੍ਹਾਂ ਨੂੰ ਕਦੇ ਵੀ ਦੁਬਾਰਾ ਪ੍ਰਵਾਨ ਨਹੀਂ ਕਰਨਗੇ: ਅਮਨ ਅਰੋੜਾ
– 2007 ਤੋਂ 2017 ਤੱਕ ਅਕਾਲੀ-ਭਾਜਪਾ ਰਾਜ ਦੌਰਾਨ ‘ਚਿੱਟੇ’ ਨੇ ਪੰਜਾਬੀਆਂ ਦੀ ਪੂਰੀ ਪੀੜ੍ਹੀ ਨੂੰ ਨਿਗਲ ਲਿਆ: ਬਲਤੇਜ ਪੰਨੂ
– ਅਕਾਲੀ ਦਲ ਅਤੇ ਭਾਜਪਾ ਕਦੇ ਵੀ ਸੱਚਮੁੱਚ ਵੱਖ ਨਹੀਂ ਹੋਏ, ਜਦੋਂ ਵੀ ਉਨ੍ਹਾਂ ਦੇ ਸਿਆਸੀ ਹਿੱਤਾਂ ਨੂੰ ਮਾਫ਼ਕ ਆਉਂਦਾ ਹੈ ਉਹ ਇਕੱਠੇ ਹੋ ਜਾਂਦੇ ਹਨ, ਪਰ ਪੰਜਾਬ ਵਿੱਚ ਇੱਕ ਵਾਰ ਫਿਰ ‘ਆਪ’ ਸਰਕਾਰ ਬਣੇਗੀ: ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ੍ਹ, 25 ਅਕਤੂਬਰ (ਵਿਸ਼ਵ ਵਾਰਤਾ): ਆਮ ਆਦਮੀ ਪਾਰਟੀ (‘ਆਪ’) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਿਆਸੀ ਮੌਕਾਪ੍ਰਸਤੀ ਨੂੰ ਲੈ ਕੇ ਭਾਜਪਾ-ਅਕਾਲੀ ਗਠਜੋੜ ‘ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਸਵਾਲ ਕੀਤਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਦਾਅਵਾ ਕਿਵੇਂ ਕਰ ਸਕਦੇ ਹਨ? ਪ੍ਰਸਤਾਵਿਤ ਗੱਠਜੋੜ ‘ਤੇ ਤਿੱਖਾ ਤੰਜ ਕੱਸਦਿਆਂ ‘ਆਪ’ ਸੁਪਰੀਮੋ ਨੇ ਕਿਹਾ ਕਿ ਅਮਿਤ ਸ਼ਾਹ ਦਾ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ‘ਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ “ਦੁਨੀਆ ਦਾ ਅੱਠਵਾਂ ਅਜੂਬਾ” ਹੋਵੇਗਾ।

‘X’ ‘ਤੇ ਲਿਖਦਿਆਂ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ: “ਮਜੀਠੀਆ ਅਤੇ ਅਮਿਤ ਸ਼ਾਹ ਭਰਾਵਾਂ ਵਾਂਗ ਬਹੁਤ ਨੇੜੇ ਹਨ। ਹੁਣ ਮਜੀਠੀਆ ਨਾਲ ਗੱਠਜੋੜ ਕਰਕੇ ਅਮਿਤ ਸ਼ਾਹ ਜੀ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ। ਇਹ ਤਾਂ ਦੁਨੀਆ ਦਾ ਅੱਠਵਾਂ ਅਜੂਬਾ ਹੋਵੇਗਾ। ‘ਵਾਹ, ਮੋਦੀ ਜੀ, ਵਾਹ। ਕੀ ਮਾਸਟਰ ਪਲਾਨ ਹੈ।'”

‘ਆਪ’ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਕਿਹਾ, “ਪੰਜਾਬ ਵਿੱਚ ਨਸ਼ਿਆਂ ਨੂੰ ‘ਕੰਟਰੋਲ’ ਕਰਨ ਦੀ ਅਮਿਤ ਸ਼ਾਹ ਦੀ ਯੋਜਨਾ। ਉਹ ਮਜੀਠੀਆ ਨਾਲ ਹੱਥ ਮਿਲਾ ਕੇ ਅਜਿਹਾ ਕਰਨਗੇ। ਨਸ਼ਾ ਖ਼ਤਮ ਨਹੀਂ, ਸਿਰਫ਼ ‘ਕੰਟਰੋਲ’ ਕਰਨਾ।”

ਅਕਾਲੀ ਦਲ ਅਤੇ ਭਾਜਪਾ ਵਿਚਕਾਰ ਵਧ ਰਹੀ ਨੇੜਤਾ ਬਾਰੇ ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ, “ਕੁੱਝ ਮਹੀਨੇ ਪਹਿਲਾਂ ਤੱਕ ਦੋਵੇਂ ਪਾਰਟੀਆਂ ਕਹਿ ਰਹੀਆਂ ਸਨ ਕਿ ਉਹ ਸਾਰੀਆਂ 117 ਸੀਟਾਂ ‘ਤੇ ਆਜ਼ਾਦਾਨਾ ਤੌਰ ‘ਤੇ ਚੋਣ ਲੜਨਗੀਆਂ। ਹਾਲਾਂਕਿ, ਜ਼ਮੀਨੀ ਪੱਧਰ ‘ਤੇ ਜਾ ਕੇ ਅਤੇ ਜਨਤਾ ਦੇ ਮੂਡ ਦਾ ਅੰਦਾਜ਼ਾ ਲਗਾਉਣ ਤੋਂ ਬਾਅਦ ਉਨ੍ਹਾਂ ਨੂੰ ਅਹਿਸਾਸ ਹੋਇਆ ਕਿ ਪੰਜਾਬ ਦੇ ਲੋਕ ਉਨ੍ਹਾਂ ਨੂੰ ਪ੍ਰਵਾਨ ਕਰਨ ਲਈ ਤਿਆਰ ਨਹੀਂ ਹਨ। ਇਸੇ ਲਈ ਹੁਣ ਉਨ੍ਹਾਂ ਦੇ ਬਿਆਨ ਬਦਲ ਗਏ ਹਨ ਅਤੇ ਉਹ ਮਿਲ ਕੇ ਚੋਣ ਲੜਨ ਦੀਆਂ ਗੱਲਾਂ ਕਰ ਰਹੇ ਹਨ।”

ਉਨ੍ਹਾਂ ਅੱਗੇ ਕਿਹਾ ਕਿ ਚਾਹੇ ਦੋਵੇਂ ਪਾਰਟੀਆਂ ਮਿਲ ਕੇ ਚੋਣ ਲੜਨ ਜਾਂ ਵੱਖ-ਵੱਖ, ਨਤੀਜਾ ਉਹੀ ਰਹੇਗਾ, ਕਿਉਂਕਿ ਪੰਜਾਬ ਦੇ ਲੋਕ 2007 ਤੋਂ 2017 ਤੱਕ ਦਾ ਉਨ੍ਹਾਂ ਦਾ ਰਿਕਾਰਡ ਨਹੀਂ ਭੁੱਲੇ ਹਨ। “ਪੰਜਾਬ ਦੇ ਲੋਕਾਂ ਨੇ ਦੇਖਿਆ ਹੈ ਕਿ ਅਕਾਲੀ ਦਲ ਅਤੇ ਭਾਜਪਾ ਨੇ ਆਪਣੇ ਦਸ ਸਾਲਾਂ ਦੇ ਰਾਜ ਦੌਰਾਨ ਕੀ ਕੀਤਾ। ਉਨ੍ਹਾਂ ਨੇ ਇਹ ਵੀ ਦੇਖਿਆ ਹੈ ਕਿ ਕਾਂਗਰਸ ਸਰਕਾਰ ਨੇ ਆਪਣੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਲੋਕਾਂ ਨਾਲ ਕਿਵੇਂ ਧੋਖਾ ਕੀਤਾ। ਚਾਹੇ ਉਹ ਕਿੰਨੀਆਂ ਵੀ ਰੈਲੀਆਂ ਕਰਨ ਜਾਂ ਰੋਡ ਸ਼ੋਅ ਕੱਢਣ, ਇਹ ਪਾਰਟੀਆਂ ਸਿਰਫ਼ ਸਿਆਸੀ ਸਰਗਰਮੀਆਂ ਨਾਲ ਕਾਮਯਾਬ ਨਹੀਂ ਹੋਣਗੀਆਂ। ਲੋਕ ਨਤੀਜੇ ਅਤੇ ਸੁਚੱਜਾ ਸ਼ਾਸਨ ਚਾਹੁੰਦੇ ਹਨ।”

ਅਮਨ ਅਰੋੜਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਸਾਢੇ ਚਾਰ ਸਾਲਾਂ ਵਿੱਚ ਉਹ ਕੰਮ ਕਰ ਕੇ ਦਿਖਾਏ ਹਨ ਜੋ ਦਹਾਕਿਆਂ ਵਿੱਚ ਨਹੀਂ ਹੋਏ ਸਨ। ਉਨ੍ਹਾਂ ਕਿਹਾ ਕਿ ਲੋਕ ਜਨਤਕ ਭਲਾਈ ਅਤੇ ਵਿਕਾਸ ਦੇ ਆਧਾਰ ‘ਤੇ ਸਰਕਾਰਾਂ ਦੀ ਤੁਲਨਾ ਕਰਨਗੇ। “ਲੋਕਾਂ ਨੂੰ ਉਨ੍ਹਾਂ ਦੀ ਭਲਾਈ ਲਈ ਕੀਤੇ ਗਏ ਕੰਮਾਂ ਦੀ ਚਿੰਤਾ ਹੈ। ਜਦੋਂ ਉਹ ਜਨਤਕ ਭਲਾਈ ‘ਤੇ ਸਰਕਾਰਾਂ ਦੀ ਕਾਰਗੁਜ਼ਾਰੀ ਦੀ ਤੁਲਨਾ ਕਰਨਗੇ, ਤਾਂ ਮੈਨੂੰ ਵਿਸ਼ਵਾਸ ਹੈ ਕਿ ‘ਆਪ’ ਸਰਕਾਰ ਦੁਆਰਾ ਕੀਤੇ ਗਏ ਕੰਮਾਂ ਦਾ ਕੋਈ ਮੁਕਾਬਲਾ ਨਹੀਂ ਕਰ ਸਕਦਾ। 2027 ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਇਸ ਨੂੰ ਦਰਸਾਉਣਗੇ, ਅਤੇ ‘ਆਪ’ ਸਰਕਾਰ ਭਾਰੀ ਬਹੁਮਤ ਨਾਲ ਦੁਬਾਰਾ ਸੱਤਾ ਵਿੱਚ ਆਵੇਗੀ।”

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਇਸ ਦਾਅਵੇ ‘ਤੇ ਪ੍ਰਤੀਕਿਰਿਆ ਦਿੰਦਿਆਂ ਕਿ ਐਨਡੀਏ ਪੰਜਾਬ ਵਿੱਚ ਅਗਲੀ ਸਰਕਾਰ ਬਣਾਏਗੀ, ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ, “ਨੇਤਾ ਆਪਣੇ ਵਰਕਰਾਂ ਦਾ ਉਤਸ਼ਾਹ ਵਧਾਉਣ ਅਤੇ ਕੇਡਰ ਨੂੰ ਮਜ਼ਬੂਤ ਕਰਨ ਲਈ ਅਜਿਹੇ ਬਿਆਨ ਦਿੰਦੇ ਹਨ। ਹਾਲਾਂਕਿ, ਅਜਿਹਾ ਨਹੀਂ ਹੈ ਕਿ ਜਿਸ ਵੀ ਰਾਜ ਵਿੱਚ ਉਨ੍ਹਾਂ ਨੇ ਅਜਿਹੇ ਦਾਅਵੇ ਕੀਤੇ ਹਨ, ਉੱਥੇ ਉਹ ਜਿੱਤੇ ਹੋਣ। ਅਸਲੀ ਪ੍ਰੀਖਿਆ ਲੋਕਾਂ ਲਈ ਕੀਤਾ ਗਿਆ ਕੰਮ ਹੈ। ਜਦੋਂ ਤੁਲਨਾ ਜਨਤਕ ਭਲਾਈ ਦੀ ਹੁੰਦੀ ਹੈ, ਤਾਂ ਮੈਨੂੰ ਵਿਸ਼ਵਾਸ ਹੈ ਕਿ ‘ਆਪ’ ਸਰਕਾਰ ਦੇ ਰਿਕਾਰਡ ਦਾ ਕੋਈ ਮੁਕਾਬਲਾ ਨਹੀਂ ਕਰ ਸਕਦਾ।”

‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ, “2007 ਤੋਂ 2017 ਤੱਕ ਅਕਾਲੀ-ਭਾਜਪਾ ਰਾਜ ਦੌਰਾਨ ਪੰਜਾਬ ਵਿੱਚ ‘ਚਿੱਟੇ’ ਦੀ ਲਾਹਨਤ ਪਹਿਲੀ ਵਾਰ ਸਾਹਮਣੇ ਆਈ ਅਤੇ ਇਸ ਤੋਂ ਪਹਿਲਾਂ ਕਿ ਕੋਈ ਇਸ ਸੰਕਟ ਦੀ ਗੰਭੀਰਤਾ ਨੂੰ ਸਮਝ ਸਕਦਾ, ਇਸ ਨੇ ਪੰਜਾਬੀਆਂ ਦੀ ਪੂਰੀ ਪੀੜ੍ਹੀ ਨੂੰ ਨਿਗਲ ਲਿਆ। ਮਾਨ ਸਰਕਾਰ ਪੰਜਾਬ ਨੂੰ ਇਸ ਨਸ਼ੇ ਦੀ ਅਲਾਮਤ ਤੋਂ ਮੁਕਤ ਕਰਵਾਉਣਾ ਚਾਹੁੰਦੀ ਹੈ। ਪਰ ਅਮਿਤ ਸ਼ਾਹ ‘ਚਿੱਟਾ ਪਾਰਟੀ’ ਅਤੇ ਮਜੀਠੀਆ ਨਾਲ ਇੱਕ ਵਾਰ ਫਿਰ ਗੱਠਜੋੜ ਕਰਕੇ ਪੰਜਾਬ ਨੂੰ ਮੁੜ ਉਸੇ ਖੱਡ ਵਿੱਚ ਧੱਕਣਾ ਚਾਹੁੰਦੇ ਹਨ।”

‘ਆਪ’ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਨੇ ਰਸਮੀ ਤੌਰ ‘ਤੇ ਵੱਖ ਹੋਣ ਦੇ ਦੌਰ ਦੇ ਬਾਵਜੂਦ ਸਿਆਸੀ ਨੇੜਤਾ ਬਣਾਈ ਰੱਖੀ ਹੈ ਅਤੇ ਉਨ੍ਹਾਂ ਦੇ ਫ਼ੈਸਲੇ ਚੋਣ ਗਣਿਤ ਤੋਂ ਪ੍ਰੇਰਿਤ ਹੁੰਦੇ ਹਨ। ਉਨ੍ਹਾਂ ਕਿਹਾ, “ਉਹ ਸਿਆਸੀ ਤੌਰ ‘ਤੇ ਜੁੜੇ ਹੋਏ ਹਨ ਅਤੇ ਜਦੋਂ ਵੀ ਉਨ੍ਹਾਂ ਨੂੰ ਲੱਗਦਾ ਹੈ ਕਿ ਇਸ ਨਾਲ ਉਨ੍ਹਾਂ ਨੂੰ ਫ਼ਾਇਦਾ ਹੋਵੇਗਾ, ਉਹ ਇਕੱਠੇ ਹੋ ਜਾਂਦੇ ਹਨ। ਜਦੋਂ ਉਨ੍ਹਾਂ ਨੂੰ ਲੱਗਦਾ ਹੈ ਕਿ ਵੱਖ ਰਹਿਣ ਨਾਲ ਉਨ੍ਹਾਂ ਦੇ ਹਿੱਤ ਪੂਰੇ ਹੋਣਗੇ, ਤਾਂ ਉਹ ਵੱਖ ਹੋ ਜਾਂਦੇ ਹਨ। ਉਨ੍ਹਾਂ ਦੇ ਸਿਆਸੀ ਸਟੈਂਡ ਉਨ੍ਹਾਂ ਦੀਆਂ ਗਣਨਾਵਾਂ ਅਨੁਸਾਰ ਬਦਲਦੇ ਹਨ।”

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੁਆਰਾ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਦਾ ਹਵਾਲਾ ਦਿੰਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਨੇ ਕਿਹਾ ਕਿ ਅਕਾਲੀ ਦਲ ਨੇ ਭਾਜਪਾ ਤੋਂ ਉਦੋਂ ਦੂਰੀ ਬਣਾ ਲਈ ਸੀ ਜਦੋਂ ਉਸ ਨੂੰ ਲੱਗਿਆ ਕਿ ਪਾਰਟੀ ਨਾਲ ਉਸ ਦਾ ਸਬੰਧ ਪੰਜਾਬ ਵਿੱਚ ਲੋਕਾਂ ਦੇ ਵਿਰੋਧ ਦਾ ਕਾਰਨ ਬਣ ਸਕਦਾ ਹੈ।

ਉਨ੍ਹਾਂ ਕਿਹਾ ਕਿ ਤਾਜ਼ਾ ਘਟਨਾਕ੍ਰਮ ਨੇ ਇੱਕ ਵਾਰ ਫਿਰ ਦੋਵਾਂ ਪਾਰਟੀਆਂ ਦੇ ਰਿਸ਼ਤੇ ਪਿੱਛੇ ਦੀ ਸਿਆਸੀ ਸੁਖ-ਸਹੂਲਤ ਨੂੰ ਉਜਾਗਰ ਕਰ ਦਿੱਤਾ ਹੈ। “ਚਾਹੇ ਉਹ ਮਿਲ ਕੇ ਚੋਣ ਲੜਨ ਜਾਂ ਵੱਖ-ਵੱਖ, ਸਾਨੂੰ ਕੋਈ ਫ਼ਰਕ ਨਹੀਂ ਪੈਂਦਾ। ਪੰਜਾਬ ਵਿੱਚ ਨਾ ਤਾਂ ਅਕਾਲੀ ਦਲ ਅਤੇ ਨਾ ਹੀ ਭਾਜਪਾ ਦੀ ਅਜਿਹੀ ਸਿਆਸੀ ਸਥਿਤੀ ਹੈ ਕਿ ਉਹ ਅਗਲੀ ਸਰਕਾਰ ਬਣਾ ਸਕਣ। ਉਹ ਜੋ ਚਾਹੁਣ ਦਾਅਵੇ ਕਰ ਸਕਦੇ ਹਨ, ਪਰ ਸਰਕਾਰ ਇੱਕ ਵਾਰ ਫਿਰ ਆਮ ਆਦਮੀ ਪਾਰਟੀ ਦੀ ਹੀ ਬਣੇਗੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਬਾਰਾ ਮੁੱਖ ਮੰਤਰੀ ਬਣਨਗੇ।”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share202Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

by Ranjit Singh
November 15, 2026
0

Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ ਚੰਡੀਗੜ੍ਹ, 15 ਨਵੰਬਰ 2026 (ਵਿਸ਼ਵ ਵਾਰਤਾ): ਬਨੂੜ ਸਥਿਤ ਚਿਤਕਾਰਾ ਯੂਨੀਵਰਸਿਟੀ ਦੇ ਗਰਲਜ਼...

National: ਭਿਆਨਕ ਸੜਕ ਹਾਦਸੇ ‘ਚ 4 ਦੋਸਤਾਂ ਦੀ ਮੌਤ

National: ਭਿਆਨਕ ਸੜਕ ਹਾਦਸੇ ‘ਚ 4 ਦੋਸਤਾਂ ਦੀ ਮੌਤ

by Ranjit Singh
November 15, 2026
0

National: ਭਿਆਨਕ ਸੜਕ ਹਾਦਸੇ 'ਚ 4 ਦੋਸਤਾਂ ਦੀ ਮੌਤ ਚੰਡੀਗੜ੍ਹ, 15 ਨਵੰਬਰ 2026 (ਵਿਸ਼ਵ ਵਾਰਤਾ): ਉੱਤਰ ਪ੍ਰਦੇਸ਼ ਦੇ ਬਲੀਆ ਵਿੱਚ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 15, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 15 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Entertainment: ਫਿਲਮ ਰਾਮਾਇਣ ਨੇ 10 ਦਿਨਾਂ ‘ਚ ਕਮਾਈ ਦੇ ਤੋੜੇ ਰਿਕਾਰਡ

Entertainment: ਫਿਲਮ ਰਾਮਾਇਣ ਨੇ 10 ਦਿਨਾਂ ‘ਚ ਕਮਾਈ ਦੇ ਤੋੜੇ ਰਿਕਾਰਡ

by Ranjit Singh
November 15, 2026
0

Entertainment: ਫਿਲਮ ਰਾਮਾਇਣ ਨੇ 10 ਦਿਨਾਂ 'ਚ ਕਮਾਈ ਦੇ ਤੋੜੇ ਰਿਕਾਰਡ ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ): ਫ਼ਿਲਮ ‘ਰਾਮਾਇਣ: ਪਾਰਟ 1’...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

by Ranjit Singh
November 15, 2026
0

Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ ਚੰਡੀਗੜ੍ਹ, 15 ਨਵੰਬਰ 2026 (ਵਿਸ਼ਵ ਵਾਰਤਾ): ਬਨੂੜ ਸਥਿਤ ਚਿਤਕਾਰਾ ਯੂਨੀਵਰਸਿਟੀ ਦੇ ਗਰਲਜ਼...

Most Popular

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

by Navjot
6 days ago
0

  ਹਜ਼ਾਰੀਬਾਗ, 9 ਨਵੰਬਰ (ਵਿਸ਼ਵ ਵਾਰਤਾ) - ਝਾਰਖੰਡ ਦੇ ਹਜ਼ਾਰੀਬਾਗ ਜ਼ਿਲ੍ਹੇ ਵਿੱਚ ਚੌਪਾਰਨ ਥਾਣਾ ਖੇਤਰ ਅਧੀਨ ਆਉਂਦੀ 'ਦਨੁਆ ਘਾਟੀ' (Danua...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 