PUNJAB : ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਅੱਜ
ਚੰਡੀਗੜ੍ਹ, 8ਅਪ੍ਰੈਲ(ਵਿਸ਼ਵ ਵਾਰਤਾ) PUNJAB : ਸ਼੍ਰੋਮਣੀ ਅਕਾਲੀ ਦਲ ਵੱਲੋਂ ਵਰਕਿੰਗ ਕਮੇਟੀ ਦੀ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਅੱਜ 8 ਅਪ੍ਰੈਲ ਨੂੰ ਦੁਪਹਿਰ 2 ਵਜੇ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿਖੇ ਹੋਵੇਗੀ। ਮੀਟਿੰਗ ਸਬੰਧੀ ਜਾਣਕਾਰੀ ਅਕਾਲੀ ਆਗੂ ਡਾਕਟਰ ਦਲਜੀਤ ਸਿੰਘ ਚੀਮਾ ਨੇ ਪਹਿਲਾਂ ਹੀ ਟਵੀਟ ਕਰਕੇ ਸਾਂਝੀ ਕੀਤੀ ਹੈ।
https://x.com/drcheemasad/status/1908740215348298181
ਇਹ ਮੀਟਿੰਗ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਹੋਵੇਗੀ, ਜਿਸ ਵਿੱਚ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਵਾਸਤੇ ਡੈਲੀਗੇਟ ਇਜਲਾਸ ਦੀ ਤਰੀਕ ਤੈਅ ਕੀਤੀ ਜਾਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/