Punjab: ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੇ ਨਤੀਜਿਆਂ ਦਾ ਐਲਾਨ
- ‘ਆਪ’ ਫਿਰ ਤੋਂ ਲੋਕਾਂ ਦੀ ਪਹਿਲੀ ਪਸੰਦ ਬਣ ਕੇ ਉੱਭਰੀ
ਪੜ੍ਹੋ ਸਾਰੀ detail
ਚੰਡੀਗੜ੍ਹ, 17 ਦਸੰਬਰ (ਵਿਸ਼ਵ ਵਾਰਤਾ): ਪੰਜਾਬ (Punjab) ਵਿੱਚ ਅੱਜ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੇ ਨਤੀਜੇ ਐਲਾਨੇ ਜਾ ਰਹੇ ਹਨ। ਦੱਸ ਦਈਏ ਕਿ 14 ਦਸੰਬਰ ਨੂੰ ਚੋਣਾਂ ਲਈ ਵੋਟਿੰਗ ਹੋਈ ਸੀ । 347 ਜ਼ਿਲ੍ਹਾ ਪ੍ਰੀਸ਼ਦ ਸੀਟਾਂ ਅਤੇ 2,838 ਬਲਾਕ ਸੰਮਤੀ ਸੀਟਾਂ ਲਈ ਜੇਤੂਆਂ ਦਾ ਫੈਸਲਾ ਕੀਤਾ ਜਾ ਰਿਹਾ ਹੈ। ਹੁਣ ਤਕ ਮਿਲੀ ਜਾਣਕਾਰੀ ਅਨੁਸਾਰ ਬਲਾਕ ਸੰਮਤੀ ਦੀਆਂ 2,838 ਸੀਟਾਂ ‘ਚੋ 1383 ਸੀਟਾਂ ਦੇ ਨਤੀਜੇ ਆ ਚੁੱਕੇ ਹਨ। ਇਨ੍ਹਾਂ ‘ਚੋ ‘ਆਪ’ ਨੂੰ 908, ਕਾਂਗਰਸ ਨੂੰ 242, ਸ਼੍ਰੋਮਣੀ ਅਕਾਲੀ ਦਲ ਨੇ 145, ਭਾਜਪਾ ਨੇ 21 ਸੀਟਾਂ ਤੇ ਜਿੱਤ ਹਾਸਿਲ ਕੀਤੀ ਹੈ, ਹੋਰ ਆਜ਼ਾਦ ਨੂੰ 67 ਸੀਟਾਂ ਮਿਲੀਆਂ ਹਨ। ਜ਼ਿਲ੍ਹਾ ਪ੍ਰੀਸ਼ਦ ਦੀਆਂ 347 ਸੀਟਾਂ ‘ਚੋ 72 ਦੇ ਨਤੀਜੇ ਸਾਹਮਣੇ ਆ ਗਏ ਹਨ। ਮਿਲੀ ਜਾਣਕਾਰੀ ਅਨੁਸਾਰ ‘ਆਪ’ 60, ਕਾਂਗਰਸ 7, ਸ਼੍ਰੋਮਣੀ ਅਕਾਲੀ ਦਲ 2, ਭਾਜਪਾ 1 ਅਤੇ 2 ਸੀਟਾਂ ਹੋਰ ਅਜਾਦ ਉਮੀਦਵਾਰਾਂ ਦੇ ਹਿੱਸੇ ਆਈਆਂ ਹਨ।
ਬਲਾਕ ਸੰਮਤੀ ਦੇ 1383 ਬਲਾਕਾਂ ਦੇ ਨਤੀਜਿਆਂ ‘ਚ ਆਮ ਆਦਮੀ ਪਾਰਟੀ ਫਿਰ ਤੋਂ ਲੋਕਾਂ ਦੀ ਪਹਿਲੀ ਪਸੰਦ ਬਣ ਕੇ ਉੱਭਰੀ ਹੈ। ਇੱਥੋਂ ਤੱਕ ਕਾਂਗਰਸ, ਅਕਾਲੀ, ਭਾਜਪਾ ਵਾਲੇ ਤਿੰਨੇ ਮਿਲ ਕੇ ਆਮ ਆਦਮੀ ਪਾਰਟੀ ਤੋਂ ਥੱਲੇ ਹਨ। ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਜਿੱਤ ‘ਤੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਨਤੀਜੇ ਲੋਕਾਂ ਦੇ ਭਰੋਸੇ ਅਤੇ ਸਰਕਾਰ ਦੀ ਕਾਰਗੁਜ਼ਾਰੀ ਦਾ ਸਪਸ਼ਟ ਪ੍ਰਮਾਣ ਹਨ।
ਜਲੰਧਰ ਵਿੱਚ ਬਲਾਕ ਸੰਮਤੀ ਚੋਣਾਂ ਦੇ 94 ਜ਼ੋਨਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਆਮ ਆਦਮੀ ਪਾਰਟੀ ਨੇ 37 ਸੀਟਾਂ ਜਿੱਤੀਆਂ, ਜਦੋਂ ਕਿ ਕਾਂਗਰਸ ਨੇ 33, ਅਕਾਲੀ ਦਲ ਨੇ 11 ਅਤੇ ਬਸਪਾ ਨੇ 7 ਸੀਟਾਂ ਜਿੱਤੀਆਂ। ਸੱਤ ਹੋਰ ਆਜ਼ਾਦ ਉਮੀਦਵਾਰਾਂ ਨੇ ਵੀ ਜਿੱਤ ਪ੍ਰਾਪਤ ਕੀਤੀ। ਜਲੰਧਰ ਪੱਛਮੀ ਵਿੱਚ, ਆਮ ਆਦਮੀ ਪਾਰਟੀ ਜ਼ੋਨ ਦੀਆਂ 19 ਵਿੱਚੋਂ 15 ਸੀਟਾਂ ਜਿੱਤਣ ਵਿੱਚ ਕਾਮਯਾਬ ਰਹੀ। ਮਹਿਤਪੁਰ ਵਿੱਚ, ਕਾਂਗਰਸ ਨੇ ਉਲਟਫੇਰ ਕਰਦੇ ਹੋਏ 15 ਵਿੱਚੋਂ 12 ਸੀਟਾਂ ਜਿੱਤੀਆਂ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
























