Punjab: ਤਰਨਤਾਰਨ ਵਿੱਚ ਅਕਾਲੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ
ਤਰਨਤਾਰਨ, 26 ਸਤੰਬਰ (ਵਿਸ਼ਵ ਵਾਰਤਾ) – ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ ਕਰ ਦੇਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਨਵਪ੍ਰੀਤ ਸਿੰਘ ਨਵੀ ਪਿੰਡ ਗੱਗੋਬੂਆ ਵੱਜੋਂ ਹੋਈ ਹੈ।
ਇਹ ਵਾਰਦਾਤ ਸ਼ੁੱਕਰਵਾਰ ਦੇਰ ਰਾਤ ਦੀ ਦੱਸੀ ਜਾ ਰਹੀ ਹੈ। ਨਵਪ੍ਰੀਤ ਸਿੰਘ ਨੂੰ ਉਨ੍ਹਾਂ ਦੇ ਘਰ ਦੇ ਬਾਹਰ ਗੋਲੀਆਂ ਮਾਰ ਦਿੱਤੀਆਂ ਗਈਆਂ, ਜਦੋਂ ਉਹ ਆਪਣੇ ਦੋਸਤ ਨਾਲ ਖੜੇ ਸਨ। ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਸੁਪਰਡੈਂਟ (ਆਈ) ਰਿਪੁਤਪਨ ਸਿੰਘ ਨੇ ਡੀਐਸਪੀ ਸੁਖਬੀਰ ਸਿੰਘ ਦੀ ਅਗਵਾਈ ਵਿੱਚ ਮਾਮਲੇ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਹਨ। ਕਾਤਲਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























