• Latest
  • Trending
PUNJAB : ਨਹਿਰੀ ਪ੍ਰਦੂਸ਼ਣ ਵਿਰੁੱਧ ਫ਼ੈਸਲਾਕੁੰਨ ਕਾਰਵਾਈ ਕਰ ਰਿਹੈ ਪੰਜਾਬ : ਬਰਿੰਦਰ ਕੁਮਾਰ ਗੋਇਲ

PUNJAB : ਨਹਿਰੀ ਪ੍ਰਦੂਸ਼ਣ ਵਿਰੁੱਧ ਫ਼ੈਸਲਾਕੁੰਨ ਕਾਰਵਾਈ ਕਰ ਰਿਹੈ ਪੰਜਾਬ : ਬਰਿੰਦਰ ਕੁਮਾਰ ਗੋਇਲ

1 year ago
Hukamnama Sri Darbar Sahib Today – 26 August 2026 | Ang 703 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 26 August 2026 | Ang 703 I ਅੱਜ ਦਾ ਹੁਕਮਨਾਮਾ

6 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

7 hours ago
ED ਨੇ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਕੀਤਾ ਤਲਬ

ED ਨੇ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਕੀਤਾ ਤਲਬ

8 hours ago
ਸੁਨਾਮ ਦੀ ਨਵੀਂ ਅਨਾਜ ਮੰਡੀ ਦੇ ਵਿਕਾਸ ਨੂੰ ਮਿਲੀ ਨਵੀਂ ਰਫ਼ਤਾਰ; ਕੈਬਨਿਟ ਮੰਤਰੀ ਅਮਨ ਅਰੋੜਾ ਨੇ 4.31 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਅਹਿਮ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਸੁਨਾਮ ਦੀ ਨਵੀਂ ਅਨਾਜ ਮੰਡੀ ਦੇ ਵਿਕਾਸ ਨੂੰ ਮਿਲੀ ਨਵੀਂ ਰਫ਼ਤਾਰ; ਕੈਬਨਿਟ ਮੰਤਰੀ ਅਮਨ ਅਰੋੜਾ ਨੇ 4.31 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਅਹਿਮ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

8 hours ago
ਕੈਬਨਿਟ ਮੰਤਰੀ ਅਮਨ ਅਰੋੜਾ ਨੇ 44 ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਕੈਬਨਿਟ ਮੰਤਰੀ ਅਮਨ ਅਰੋੜਾ ਨੇ 44 ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸੌਂਪੇ ਨਿਯੁਕਤੀ ਪੱਤਰ

8 hours ago
ਪੰਜਾਬ ਪੁਲਿਸ ਵਿੱਚ 300 ਦੇ ਕਰੀਬ ਐਨ.ਜੀ.ਓਜ਼/ਈ.ਪੀ.ਓਜ਼ ਦੇ ਤਬਾਦਲੇ

ਪੰਜਾਬ ਪੁਲਿਸ ਵਿੱਚ 300 ਦੇ ਕਰੀਬ ਐਨ.ਜੀ.ਓਜ਼/ਈ.ਪੀ.ਓਜ਼ ਦੇ ਤਬਾਦਲੇ

8 hours ago
ਐਨ.ਐਚ.ਐਮ ਮੁਲਾਜ਼ਮਾਂ ਵੱਲੋਂ ਤਰਨ ਤਾਰਨ ’ਚ ਰੋਸ ਮਾਰਚ

ਐਨ.ਐਚ.ਐਮ ਮੁਲਾਜ਼ਮਾਂ ਵੱਲੋਂ ਤਰਨ ਤਾਰਨ ’ਚ ਰੋਸ ਮਾਰਚ

8 hours ago
ਜਲੰਧਰ ’ਚ 28 ਤੇ 29 ਅਗਸਤ ਨੂੰ ਹੋਣਗੇ ‘ਹਮਾਰੇ ਰਾਮ’ ਪ੍ਰਸਿੱਧ ਨਾਟਕ : ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਸਲਾਹਕਾਰ ਦੀਪਕ ਬਾਲੀ

ਜਲੰਧਰ ’ਚ 28 ਤੇ 29 ਅਗਸਤ ਨੂੰ ਹੋਣਗੇ ‘ਹਮਾਰੇ ਰਾਮ’ ਪ੍ਰਸਿੱਧ ਨਾਟਕ : ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਸਲਾਹਕਾਰ ਦੀਪਕ ਬਾਲੀ

8 hours ago
PU ਵਿਦਿਆਰਥੀ ਕੌਂਸਲ ਚੋਣਾਂ: ਪ੍ਰਧਾਨ ਲਈ 4 ਅਤੇ ਮੀਤ ਪ੍ਰਧਾਨ ਲਈ 5 ਉਮੀਦਵਾਰ ਮੈਦਾਨ ‘ਚ, ਦੇਖੋ ਫਾਈਨਲ LIST

PU ਵਿਦਿਆਰਥੀ ਕੌਂਸਲ ਚੋਣਾਂ: ਪ੍ਰਧਾਨ ਲਈ 4 ਅਤੇ ਮੀਤ ਪ੍ਰਧਾਨ ਲਈ 5 ਉਮੀਦਵਾਰ ਮੈਦਾਨ ‘ਚ, ਦੇਖੋ ਫਾਈਨਲ LIST

8 hours ago
ਪੰਜਾਬ ਸਰਕਾਰ ਦੇ ਮੰਤਰੀ ਸਮੂਹ ਵੱਲੋਂ ਝੋਨੇ ਦੇ ਖਰੀਦ ਸੀਜ਼ਨ ਦੇ ਮੱਦੇਨਜ਼ਰ ਚੌਲ ਮਿੱਲਰਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ

ਪੰਜਾਬ ਸਰਕਾਰ ਦੇ ਮੰਤਰੀ ਸਮੂਹ ਵੱਲੋਂ ਝੋਨੇ ਦੇ ਖਰੀਦ ਸੀਜ਼ਨ ਦੇ ਮੱਦੇਨਜ਼ਰ ਚੌਲ ਮਿੱਲਰਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ

9 hours ago
ਭਲਕੇ ਔਰਤਾਂ ਦੇ ਖਾਤਿਆਂ ‘ਚ ਆਉਣਗੇ 2500 – 2500 ਰੁਪਏ! ਮੁੱਖ ਮੰਤਰੀ ਜਾਰੀ ਕਰਨਗੇ ਪਹਿਲੀ ਕਿਸ਼ਤ

ਭਲਕੇ ਔਰਤਾਂ ਦੇ ਖਾਤਿਆਂ ‘ਚ ਆਉਣਗੇ 2500 – 2500 ਰੁਪਏ! ਮੁੱਖ ਮੰਤਰੀ ਜਾਰੀ ਕਰਨਗੇ ਪਹਿਲੀ ਕਿਸ਼ਤ

9 hours ago
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣ ’ਤੇ ਚੁੱਕੇ ਸਵਾਲ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣ ’ਤੇ ਚੁੱਕੇ ਸਵਾਲ

10 hours ago
Hindi News
English News
Wednesday, August 26, 2026
No Result
View All Result
27 °c
Chandigarh
31 ° Thu
30 ° Fri
31 ° Sat
31 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਨਹਿਰੀ ਪ੍ਰਦੂਸ਼ਣ ਵਿਰੁੱਧ ਫ਼ੈਸਲਾਕੁੰਨ ਕਾਰਵਾਈ ਕਰ ਰਿਹੈ ਪੰਜਾਬ : ਬਰਿੰਦਰ ਕੁਮਾਰ ਗੋਇਲ

ਸੂਬੇ ਭਰ ਵਿੱਚ ਪ੍ਰਦੂਸ਼ਣ ਦੀ ਮੁਲਾਂਕਣ ਕਾਰਵਾਈ ਤਹਿਤ 492 ਥਾਵਾਂ ਦੀ ਸ਼ਨਾਖ਼ਤ ; 444 ਥਾਵਾਂ ਦਰੁਸਤ ਕੀਤੀਆਂ ਅਤੇ ਬਾਕੀ 48 'ਤੇ ਕਾਰਵਾਈ ਪ੍ਰਗਤੀ ਅਧੀਨ

March 27, 2025
in Politics, ਖਬਰਾਂ, ਪੰਜਾਬ
PUNJAB : ਨਹਿਰੀ ਪ੍ਰਦੂਸ਼ਣ ਵਿਰੁੱਧ ਫ਼ੈਸਲਾਕੁੰਨ ਕਾਰਵਾਈ ਕਰ ਰਿਹੈ ਪੰਜਾਬ : ਬਰਿੰਦਰ ਕੁਮਾਰ ਗੋਇਲ

PUNJAB : ਨਹਿਰੀ ਪ੍ਰਦੂਸ਼ਣ ਵਿਰੁੱਧ ਫ਼ੈਸਲਾਕੁੰਨ ਕਾਰਵਾਈ ਕਰ ਰਿਹੈ ਪੰਜਾਬ : ਬਰਿੰਦਰ ਕੁਮਾਰ ਗੋਇਲ

PUNJAB

ਚੰਡੀਗੜ੍ਹ, 27 ਮਾਰਚ(ਵਿਸ਼ਵ ਵਾਰਤਾ)  PUNJAB :  ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ (Barinder Kumar Goyal ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਨਹਿਰੀ ਪ੍ਰਦੂਸ਼ਣ ਦੇ ਗੰਭੀਰ ਮੁੱਦੇ ‘ਤੇ ਬੋਲਦਿਆਂ ਸੂਬੇ ਦੀਆਂ ਨਹਿਰੀ ਪ੍ਰਣਾਲੀਆਂ ਨੂੰ ਪ੍ਰਭਾਵਿਤ ਕਰਨ ਵਾਲੀਆਂ ਵਾਤਾਵਰਣ ਚੁਣੌਤੀਆਂ ਦਾ ਮੁਕਾਬਲਾ ਕਰਨ ਲਈ ਵਿਭਾਗ ਵੱਲੋਂ ਵਿੱਢੇ ਗਏ ਯਤਨਾਂ ਬਾਰੇ ਵਿਆਪਕ ਜਾਣਕਾਰੀ ਦਿੱਤੀ।

PUNJAB

ਵਿਧਾਇਕ ਸ੍ਰੀ ਨਰੇਸ਼ ਪੁਰੀ ਦੇ ਸਵਾਲ ਦੇ ਜਵਾਬ ਦੌਰਾਨ ਕੂੜਾ ਡੰਪਿੰਗ ਦੀ ਵਿਆਪਕ ਸਮੱਸਿਆ ‘ਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ  ਬਰਿੰਦਰ ਕੁਮਾਰ ਗੋਇਲ (Barinder Kumar Goyal) ਨੇ ਕਿਹਾ ਕਿ ਲੋਕ ਕੂੜੇ ਨੂੰ ਨਹਿਰਾਂ ਦੇ ਕੰਢਿਆਂ ‘ਤੇ ਅਤੇ ਨਹਿਰੀ ਪਾਣੀਆਂ ਵਿੱਚ ਸ਼ਰੇਆਮ ਸੁੱਟ ਰਹੇ ਹਨ। ਇਹ ਮੁੱਦਾ ਖ਼ਾਸ ਤੌਰ ‘ਤੇ ਸ਼ਹਿਰੀ ਖੇਤਰਾਂ ਅਤੇ ਕੁਝ ਪੇਂਡੂ ਖੇਤਰਾਂ ਵਿੱਚ ਦੇਖਿਆ ਗਿਆ ਹੈ, ਜੋ ਪਾਣੀ ਦੀ ਗੁਣਵੱਤਾ ਲਈ ਇੱਕ ਵੱਡਾ ਖ਼ਤਰਾ ਹੈ। ਖ਼ਾਸ ਕਰਕੇ ਉਸ ਵੇਲੇ ਜਦੋਂ ਨਹਿਰੀ ਪਾਣੀ ਦੀ ਵਰਤੋਂ ਸਿੰਜਾਈ ਅਤੇ ਪੀਣ ਲਈ ਹੋ ਰਹੀ ਹੋਵੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਚੁਣੌਤੀ ਨਾਲ ਨਜਿੱਠਣ ਲਈ ਸਰਗਰਮ ਪਹੁੰਚ ਅਪਣਾਉਂਦਿਆਂ ਜਲ ਸਰੋਤ ਵਿਭਾਗ ਨੇ ਇਸ ਦਾ ਡੂੰਘਾਈ ਨਾਲ ਮੁਲਾਂਕਣ ਕੀਤਾ ਹੈ ਅਤੇ ਰਾਜ ਭਰ ਵਿੱਚ ਪ੍ਰਦੂਸ਼ਣ ਵਾਲੀਆਂ 492 ਥਾਵਾਂ ਦੀ ਸ਼ਨਾਖ਼ਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ 444 ਥਾਵਾਂ ਨੂੰ ਪਹਿਲਾਂ ਹੀ ਦਰੁਸਤ ਕਰ ਦਿੱਤਾ ਗਿਆ ਹੈ ਅਤੇ ਬਾਕੀ ਰਹਿੰਦਿਆਂ 48 ਥਾਵਾਂ ਨੂੰ ਵੀ ਵਿਆਪਕ ਰਣਨੀਤੀ ਰਾਹੀਂ ਹੱਲ ਕੀਤਾ ਜਾ ਰਿਹਾ ਹੈ।

ਨਹਿਰੀ ਪ੍ਰਦੂਸ਼ਣ ਨਾਲ ਨਜਿੱਠਣ ਲਈ ਅਪਣਾਈ ਜਾ ਰਹੀ ਵਿਆਪਕ ਰਣਨੀਤੀ ਦਾ ਵੇਰਵਾ ਦਿੰਦਿਆਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵਾਤਾਵਰਣ ਚੁਣੌਤੀ ਨਾਲ ਨਜਿੱਠਣ ਲਈ ਬਹੁ-ਪੱਖੀ ਪਹੁੰਚ ਅਪਨਾਉਣ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਦਿਸ਼ਾ ਵਿੱਚ ਕੀਤੇ ਜਾ ਰਹੇ ਯਤਨਾਂ ਵਿੱਚ ਸਖ਼ਤ ਕਾਨੂੰਨੀ ਕਾਰਵਾਈਆਂ ਕੀਤੀਆਂ ਗਈਆਂ ਹਨ, ਜਿਵੇਂ ਨਾਰਦਰਨ ਇੰਡੀਆ ਕੈਨਾਲ ਐਂਡ ਡਰੇਨੇਜ ਐਕਟ ਦੀ ਧਾਰਾ 70 ਤਹਿਤ ਜੁਰਮਾਨੇ ਲਾਉਣਾ ਅਤੇ ਬੀ.ਐਨ.ਐਸ. ਦੀ ਧਾਰਾ 279 ਤਹਿਤ ਉਲੰਘਣਾ ਕਰਨ ਵਾਲਿਆਂ ਵਿਰੁੱਧ ਮੁਕੱਦਮਾ ਦਰਜ ਕਰਨਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ ਸ਼ਹਿਰੀ ਖੇਤਰਾਂ ਵਿੱਚ ਕਾਰਜਕਾਰੀ ਅਧਿਕਾਰੀਆਂ ਅਤੇ ਪੇਂਡੂ ਖੇਤਰਾਂ ਵਿੱਚ ਬੀ.ਡੀ.ਪੀ.ਓ. ਵਰਗੇ ਗ਼ਲਤ ਕਾਰਵਾਈਆਂ ‘ਚ ਲਿਪਤ ਸਰਕਾਰੀ ਅਧਿਕਾਰੀਆਂ ਵਿਰੁੱਧ ਜ਼ਰੂਰੀ ਅਨੁਸ਼ਾਸਨੀ ਕਾਰਵਾਈ ਦੀ ਸਿਫ਼ਾਰਸ਼ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਮੁੱਖ ਸਕੱਤਰ ਦੇ ਪੱਧਰ ‘ਤੇ ਡਿਪਟੀ ਕਮਿਸ਼ਨਰਾਂ ਨਾਲ ਹਰ ਮਹੀਨੇ ਪ੍ਰਗਤੀ ਦੀ ਸਮੀਖਿਆ ਕੀਤੀ ਜਾਂਦੀ ਹੈ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਅਜਿਹੀਆਂ ਸਾਰੀਆਂ ਥਾਵਾਂ ਦੀ ਜਾਣਕਾਰੀ ਦਿੱਤੀ ਜਾਂਦੀ ਹੈ ਅਤੇ ਨਾਲ ਹੀ ਅੱਗੇ ਲੋੜੀਂਦੀ ਕਾਰਵਾਈ ਕਰਨ ਦੀ ਅਪੀਲ ਵੀ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਜਲ ਸਰੋਤ ਵਿਭਾਗ ਵੱਲੋਂ ਲੁਧਿਆਣਾ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਲੰਘਦੀ ਸਿੱਧਵਾਂ ਨਹਿਰ ਦੇ ਕੰਢਿਆਂ ‘ਤੇ ਤਾਰਾਂ ਦੀ ਜਾਲੀ ਲਾਉਣ ਲਈ ਐਨ.ਓ.ਸੀ. ਜਾਰੀ ਕਰਨ ਤੋਂ ਬਾਅਦ ਨਗਰ ਨਿਗਮ ਲੁਧਿਆਣਾ ਨੇ ਬੈਰੀਕੇਡਿੰਗ ਦਾ ਕੰਮ ਨਬੇੜ ਦਿੱਤਾ ਹੈ ਜਿਸ ਨਾਲ ਲੋਕ ਹੁਣ ਨਹਿਰ ਵਿੱਚ ਅਤੇ ਨਹਿਰ ਨੇੜੇ ਕੂੜਾ ਨਹੀਂ ਸੁੱਟ ਸਕਣਗੇ। ਉਨ੍ਹਾਂ ਕਿਹਾ ਕਿ ਇਸ ਨਾਲ ਨਹਿਰ ਨੇੜੇ ਲੋਕਾਂ ਦੀ ਪਹੁੰਚ ਨੂੰ ਵੀ ਸੀਮਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਵਿਭਾਗ ਰਾਜ ਭਰ ਵਿੱਚ ਉਨ੍ਹਾਂ ਹੋਰ ਸਾਰੀਆਂ ਥਾਵਾਂ ‘ਤੇ ਹੋਰ ਐਨ.ਓ.ਸੀ. ਜਾਰੀ ਕਰੇਗਾ, ਜਿੱਥੇ ਅਜਿਹੇ ਉਪਾਅ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਨਹਿਰਾਂ ਕੰਢੇ ਰੈਂਪ ਬਣਾਉਣ ਦੀ ਮਨਜ਼ੂਰੀ ਵੀ ਨਹੀਂ ਦਿੱਤੀ ਜਾ ਰਹੀ ਕਿਉਂਕਿ ਇਹ ਅਖ਼ੀਰ ਵਿੱਚ ਕੂੜਾ ਸੁੱਟਣ ਲਈ ਪਹੁੰਚ ਥਾਵਾਂ ਅਤੇ ਕਈ ਵਾਰ ਲੋਕਾਂ ਦੀ ਜਾਨ ਨੂੰ ਖ਼ਤਰਾ ਵੀ ਬਣ ਜਾਂਦੀਆਂ ਹਨ।

ਇਸੇ ਤਰ੍ਹਾਂ, ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਦੇ ਸਰਦੂਲਗੜ੍ਹ ਹਲਕੇ ਬਾਰੇ ਸਵਾਲ ਦਾ ਜਵਾਬ ਦਿੰਦਿਆਂ ਜਲ ਸਰੋਤ ਮੰਤਰੀ  ਬਰਿੰਦਰ ਕੁਮਾਰ ਗੋਇਲ ਨੇ ਭਾਖੜਾ ਮੇਨ ਬ੍ਰਾਂਚ ਨਹਿਰ ਬਾਰੇ ਵਿਸਥਾਰਤ ਜਾਣਕਾਰੀ ਦਿੰਦਿਆਂ 16.51 ਕਿਲੋਮੀਟਰ ਹਿੱਸੇ ਵਿੱਚ ਇਸ ਦੇ ਸਹੀ ਸੰਚਾਲਨ ਅਤੇ ਸੁਚਾਰੂ ਢੰਗ ਨਾਲ ਪੂਰੀ ਤਰ੍ਹਾਂ ਕਾਰਜਸ਼ੀਲ ਹੋਣ ਦੀ ਪੁਸ਼ਟੀ ਕੀਤੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਭਾਖੜਾ ਮੇਨ ਬ੍ਰਾਂਚ ਨਹਿਰ ਸਰਦੂਲਗੜ੍ਹ ਹਲਕੇ ਵਿੱਚੋਂ ਲੰਘਦੀ ਹੈ ਜਿਸ ਦੀ ਲੰਬਾਈ ਲਗਭਗ 16.51 ਕਿਲੋਮੀਟਰ ਹੈ। ਇਸ ਹਿੱਸੇ ਵਿੱਚ ਨਹਿਰ ਆਪਣੀ ਸਮਰੱਥਾ ਅਨੁਸਾਰ ਸਹੀ ਢੰਗ ਨਾਲ ਚੱਲ ਰਹੀ ਹੈ ਅਤੇ ਬਿਹਤਰ ਹਾਲਤ ਵਿੱਚ ਹੈ ਜਿਸ ਨਾਲ ਸਰਦੂਲਗੜ੍ਹ ਹਲਕੇ ਦੇ ਪਿੰਡਾਂ ਨੂੰ ਕੋਈ ਖ਼ਤਰਾ ਨਹੀਂ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਭਾਖੜਾ ਮੇਨ ਬ੍ਰਾਂਚ ਨਹਿਰ ਦਾ ਸੰਚਾਲਨ ਅਤੇ ਰੱਖ-ਰਖਾਅ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ.ਬੀ.ਐਮ.ਬੀ.) ਦੇ ਅਧਿਕਾਰ ਖੇਤਰ ਵਿੱਚ ਨਹੀਂ ਹੈ। ਇਹ ਨਹਿਰ ਹਰਿਆਣਾ ਅਤੇ ਪੰਜਾਬ ਰਾਜਾਂ ਵਿੱਚੋਂ ਵੱਖ-ਵੱਖ ਥਾਵਾਂ ਤੋਂ ਲੰਘਦੀ ਹੈ ਅਤੇ ਦੋਵਾਂ ਰਾਜਾਂ ਦੇ ਜਲ ਸਰੋਤ ਵਿਭਾਗ ਆਪਣੋ-ਆਪਣੇ ਅਧਿਕਾਰ ਖੇਤਰ ਵਿੱਚ ਲੋੜ ਅਨੁਸਾਰ ਰੱਖ-ਰਖਾਅ ਦੇ ਕਾਰਜ ਕਰਦੇ ਹਨ। ਇਨ੍ਹਾਂ ਰੱਖ-ਰਖਾਅ ਦੇ ਕਾਰਜਾਂ ਦਾ ਖ਼ਰਚਾ ਸੂਬਿਆਂ ਦੁਆਰਾ ਆਪਣੇ ਨਿਰਧਾਰਤ ਹਿੱਸੇ ਅਨੁਸਾਰ ਸਹਿਣ ਕੀਤਾ ਜਾਂਦਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Barinder Kumar GoyalBreaking news in PunjabiLatest News In PunjabiPUNJABpunjab newsPunjab news in PunjabiPunjab Vidhan Sabhatop headlines in Punjab
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 26 August 2026 | Ang 703 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 26 August 2026 | Ang 703 I ਅੱਜ ਦਾ ਹੁਕਮਨਾਮਾ

by Ankit
August 26, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 26-08-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 25, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 25 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ED ਨੇ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਕੀਤਾ ਤਲਬ

ED ਨੇ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਕੀਤਾ ਤਲਬ

by Jaspreet Kaur
August 25, 2026
0

ED ਨੇ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਕੀਤਾ ਤਲਬ ਚੰਡੀਗੜ੍ਹ , 25 ਅਗਸਤ (ਵਿਸ਼ਵ ਵਾਰਤਾ) : ਆਈ.ਏ.ਐੱਸ....

ਸੁਨਾਮ ਦੀ ਨਵੀਂ ਅਨਾਜ ਮੰਡੀ ਦੇ ਵਿਕਾਸ ਨੂੰ ਮਿਲੀ ਨਵੀਂ ਰਫ਼ਤਾਰ; ਕੈਬਨਿਟ ਮੰਤਰੀ ਅਮਨ ਅਰੋੜਾ ਨੇ 4.31 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਅਹਿਮ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਸੁਨਾਮ ਦੀ ਨਵੀਂ ਅਨਾਜ ਮੰਡੀ ਦੇ ਵਿਕਾਸ ਨੂੰ ਮਿਲੀ ਨਵੀਂ ਰਫ਼ਤਾਰ; ਕੈਬਨਿਟ ਮੰਤਰੀ ਅਮਨ ਅਰੋੜਾ ਨੇ 4.31 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਅਹਿਮ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

by Ankit
August 25, 2026
0

ਸੁਨਾਮ ਦੀ ਨਵੀਂ ਅਨਾਜ ਮੰਡੀ ਦੇ ਵਿਕਾਸ ਨੂੰ ਮਿਲੀ ਨਵੀਂ ਰਫ਼ਤਾਰ; ਕੈਬਨਿਟ ਮੰਤਰੀ ਅਮਨ ਅਰੋੜਾ ਨੇ 4.31 ਕਰੋੜ ਰੁਪਏ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 26 August 2026 | Ang 703 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 26 August 2026 | Ang 703 I ਅੱਜ ਦਾ ਹੁਕਮਨਾਮਾ

by Ankit
August 26, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 26-08-2026 |...

Most Popular

Hukamnama Sri Darbar Sahib Today – 18 August 2026 | Ang 704 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 18 August 2026 | Ang 704 I ਅੱਜ ਦਾ ਹੁਕਮਨਾਮਾ

by Ankit
1 week ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 18-08-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 