PUNJAB : ਮੁੱਖ ਮੰਤਰੀ ਭਗਵੰਤ ਮਾਨ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ

ਚੰਡੀਗੜ੍ਹ, 30ਸਤੰਬਰ(ਵਿਸ਼ਵ ਵਾਰਤਾ) PUNJAB : ਮੁੱਖ ਮੰਤਰੀ ਭਗਵੰਤ ਮਾਨ ਅੱਜ (30 ਸਤੰਬਰ) ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਉਹ ਸ਼ਾਹ ਨੂੰ ਪੰਜਾਬ ਵਿੱਚ ਹੜ੍ਹਾਂ ਦੇ ਨੁਕਸਾਨ ਬਾਰੇ ਜਾਣਕਾਰੀ ਦੇਣਗੇ। ਉਹ ਰਾਜ ਆਫ਼ਤ ਰਾਹਤ ਫੰਡ (SDRF) ਨਿਯਮਾਂ ਵਿੱਚ ਢਿੱਲ ਦੇਣ ਦੀ ਵੀ ਮੰਗ ਕਰਨਗੇ।
ਹਾਲਾਂਕਿ ਮੁੱਖ ਮੰਤਰੀ ਮਾਨ ਪਹਿਲਾਂ ਵਾਰ-ਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਲਈ ਸਮਾਂ ਮੰਗ ਰਹੇ ਸਨ, ਪਰ ਪ੍ਰਧਾਨ ਮੰਤਰੀ ਦਫ਼ਤਰ (PMO) ਤੋਂ ਉਨ੍ਹਾਂ ਨੂੰ ਸਮਾਂ ਨਹੀਂ ਮਿਲਿਆ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 9 ਸਤੰਬਰ ਨੂੰ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਸੀ। ਉਸ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਬਿਮਾਰ ਸਨ, ਇਸ ਲਈ ਉਹ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਨਹੀਂ ਕਰ ਸਕੇ ਸਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























