PUNJAB : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ
ਚੰਡੀਗੜ੍ਹ, 3ਮਾਰਚ(ਵਿਸ਼ਵ ਵਾਰਤਾ) PUNJAB : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਸੋਮਵਾਰ ਨੂੰ ਹੋਵੇਗੀ। ਇਸ ਮੀਟਿੰਗ ਵਿੱਚ ਬਜਟ ਇਜਲਾਸ ਸੱਦੇ ਜਾਣ ਨੂੰ ਹਰੀ ਝੰਡੀ ਮਿਲ ਸਕਦੀ ਹੈ। ਕੈਬਨਿਟ ਮੀਟਿੰਗ ਸਵੇਰੇ 11 ਵਜੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਰਿਹਾਇਸ਼ ’ਤੇ ਹੋਵੇਗੀ, ਜਿਸ ਵਿੱਚ ਕਈ ਹੋਰ ਫ਼ੈਸਲੇ ਲਏ ਜਾਣ ਦੀ ਵੀ ਸੰਭਾਵਨਾ ਹੈ।