ਚੰਡੀਗੜ੍ਹ, 24 ਅਕਤੂਬਰ (ਵਿਸ਼ਵ ਵਾਰਤਾ) ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ (24 ਅਕਤੂਬਰ) ਤੋਂ ਮੌਸਮ ਬਦਲਣ ਵਾਲਾ ਹੈ। ਪੰਜਾਬ ਦੇ ਕੁਝ ਹਿੱਸਿਆਂ ਵਿੱਚ ਅਗਲੇ ਦੋ ਦਿਨਾਂ ਦੌਰਾਨ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ ਚੰਡੀਗੜ੍ਹ ਵਿੱਚ ਬੱਦਲ ਛਾਏ ਰਹਿਣਗੇ। ਮੌਸਮ ਵਿਭਾਗ ਅਨੁਸਾਰ, ਸੂਬੇ ਦੇ 11 ਜ਼ਿਲ੍ਹਿਆਂ ਲਈ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਗਰਜ-ਤੂਫ਼ਾਨ, ਬਿਜਲੀ ਡਿੱਗਣ ਅਤੇ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਚੇਤਾਵਨੀ ਦਿੱਤੀ ਗਈ ਹੈ। ਇਸ ਦੇ ਨਾਲ ਹੀ, 20 ਜ਼ਿਲ੍ਹਿਆਂ ਦੇ ਕੁਝ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।ਮੌਸਮ ਵਿਭਾਗ ਨੇ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਪਟਿਆਲਾ ਜ਼ਿਲ੍ਹਿਆਂ ਲਈ ਗਰਜ-ਤੂਫ਼ਾਨ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਚੱਲਣ ਦੀ ਭਵਿੱਖਬਾਣੀ ਕੀਤੀ ਹੈ।ਇਸ ਤੋਂ ਇਲਾਵਾ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਦੇ ਕੁਝ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।























