PUNJAB : ਮੁੱਖ ਮੰਤਰੀ ਭਗਵੰਤ ਮਾਨ ਅੱਜ ਸਾਰੇ ਜ਼ਿਲ੍ਹਿਆਂ ਦੇ ਡੀਸੀ ਅਤੇ ਐਸਐਸਪੀਜ਼ ਨਾਲ ਕਰਨਗੇ ਮੀਟਿੰਗ
ਚੰਡੀਗੜ੍ਹ, 28ਫਰਵਰੀ(ਵਿਸ਼ਵ ਵਾਰਤਾ) PUNJAB : ਮੁੱਖ ਮੰਤਰੀ ਭਗਵੰਤ ਮਾਨ(Bhagwant Mann) ਅੱਜ ਸਾਰੇ ਜ਼ਿਲ੍ਹਿਆਂ ਦੇ ਡੀਸੀ ਅਤੇ ਐਸਐਸਪੀਜ਼ ਨਾਲ ਮੀਟਿੰਗ ਕਰਨਗੇ। ਇਹ ਮੀਟਿੰਗ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਵੇਗੀ। ਇਸ ‘ਚ ਨਸ਼ਿਆਂ ਵਿਰੁੱਧ ਚੱਲ ਰਹੀ ਲੜਾਈ ਲਈ ਰਣਨੀਤੀ ਬਣਾਈ ਜਾਵੇਗੀ। ਇਸ ਬੈਠਕ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਦੱਸ ਦਈਏ ਕਿ ਕੁਝ ਜ਼ਿਲ੍ਹਿਆਂ ਵਿੱਚ ਕੁਝ ਦਿਨ ਪਹਿਲਾਂ ਹੀ ਨਵੇਂ ਐਸਐਸਪੀ ਅਤੇ ਡੀਸੀ ਨਿਯੁਕਤ ਕੀਤੇ ਗਏ ਹਨ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਸਰਕਾਰ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਚੱਲ ਰਹੀ ਕਾਰਵਾਈ ਦੀ ਨਿਗਰਾਨੀ ਲਈ ਪੰਜ ਮੰਤਰੀਆਂ ਦੀ ਇੱਕ ਹਾਈ ਪਾਵਰ ਕਮੇਟੀ ਬਣਾਈ ਗਈ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਇਸ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ। ਜਦੋਂ ਕਿ ਚਾਰ ਹੋਰ ਮੰਤਰੀਆਂ ਨੂੰ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ। ਅਮਨ ਅਰੋੜਾ, ਬਲਬੀਰ ਸਿੰਘ, ਲਾਲਜੀਤ ਸਿੰਘ ਭੁੱਲਰ ਅਤੇ ਤਰੁਨਪ੍ਰੀਤ ਸੋਂਧ ਕਮੇਟੀ ਦੇ ਮੈਂਬਰ ਹਨ। ਇਹ ਕਮੇਟੀ ਜ਼ਮੀਨੀ ਪੱਧਰ ‘ਤੇ ਜਾ ਕੇ ਕੰਮ ਕਰੇਗੀ। ਇਸ ਤੋਂ ਇਲਾਵਾ, ਇਹ ਵੀ ਦੇਖਿਆ ਜਾਵੇਗਾ ਕਿ ਸਰਕਾਰ ਦੀ ਮੁਹਿੰਮ ਸਹੀ ਢੰਗ ਨਾਲ ਚੱਲ ਰਹੀ ਹੈ ਜਾਂ ਨਹੀਂ। ਇਹ ਕਮੇਟੀ ਆਪਣੀ ਰਿਪੋਰਟ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੌਂਪੇਗੀ।
PUNJAB : ਨਸ਼ਿਆਂ ਖਿਲਾਫ਼ ਪੰਜਾਬ ਸਰਕਾਰ ਦਾ ਵੱਡਾ ਕਦਮ ; ਪੰਜ ਮੈਂਬਰੀ ਹਾਈ ਪਾਵਰ ਕਮੇਟੀ ਦਾ ਗਠਨ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/