PUNJAB : ਦਿਲਜੀਤ ਦੋਸਾਂਝ ਨੂੰ ਮਿਲੇ ਮੁੱਖ ਮੰਤਰੀ ਭਗਵੰਤ ਮਾਨ
ਸੋਸ਼ਲ ਮੀਡੀਆ ਤੇ ਮੁਲਾਕਾਤ ਦੀ ਵੀਡੀਓ ਸਾਂਝੀ ਕਰਕੇ ਲਿਖਿਆ ਪਿਆਰਾ ਸੰਦੇਸ਼
ਚੰਡੀਗੜ੍ਹ, 13ਦਸੰਬਰ(ਵਿਸ਼ਵ ਵਾਰਤਾ) ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨਾਲ ਮੁਲਾਕਾਤ ਕੀਤੀ ਗਈ।
ਜਿਸ ਦੀ ਜਾਣਕਾਰੀ ਸਾਂਝੀ ਕਰਦਿਆਂ ਉਹਨਾਂ ਨੇ ਸੋਸ਼ਲ ਮੀਡੀਆ ਤੇ ਇੱਕ ਵੀਡੀਓ ਸਾਂਝੀ ਕਰਕੇ ਪਿਆਰਾ ਸੰਦੇਸ਼ ਲਿਖਿਆ ਹੈ। ਮੁੱਖ ਮੰਤਰੀ ਮਾਨ ਨੇ ਵੀਡੀਓ ਦੇ ਨਾਲ ਲਿਖਿਆ “ਪੰਜਾਬੀ ਬੋਲੀ ਅਤੇ ਗਾਇਕੀ ਨੂੰ ਸਰਹੱਦਾਂ ਤੋਂ ਉੱਪਰ ਉਠਾਉਣ ਵਾਲੇ ਛੋਟੇ ਵੀਰ @diljitdosanjh ਨੂੰ ਮਿਲ ਕੇ ਅੱਜ ਬਹੁਤ ਖ਼ੁਸ਼ੀ ਤੇ ਸਕੂਨ ਮਿਲਿਆ। ਪਰਮਾਤਮਾ ਪੰਜਾਬ, ਪੰਜਾਬੀਅਤ ਅਤੇ ਪੰਜਾਬੀਆਂ ਦੇ ਪ੍ਰਤੀਨਿਧੀਆਂ ਤੇ ਪਹਿਰੇਦਾਰਾਂ ਨੂੰ ਹਮੇਸ਼ਾ ਚੜ੍ਹਦੀਕਲਾ ‘ਚ ਰੱਖੇ। ਪੰਜਾਬੀ ਆ ਗਏ ਓਏ, ਛਾਅ ਗਏ ਓਏ!”
https://x.com/BhagwantMann/status/1867585936240128199
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/