Punjabi Actress ਹਿਮਾਂਸ਼ੀ ਖੁਰਾਣਾ ਦੇ ਪਿਤਾ ਦੀਆਂ ਵਧੀਆ ਮੁਸ਼ਕਿਲਾਂ
– ਅਦਾਲਤ ਨੇ ਭੇਜਿਆ ਜੇਲ੍ਹ, ਜਾਣੋ ਕਿਉਂ ਹੋਈ ਵੱਡੀ ਕਾਰਵਾਈ
ਚੰਡੀਗੜ੍ਹ,25 ਨਵੰਬਰ (ਵਿਸ਼ਵ ਵਾਰਤਾ): ਪੰਜਾਬੀ ਅਦਾਕਾਰਾ (Punjabi Actress) ਹਿਮਾਂਸ਼ੀ ਖੁਰਾਣਾ ਨਾਲ ਜੁੜੀ ਇਕ ਵੱਡੀ ਖਬਰ ਸਾਹਮਣੇਂ ਆਈ ਹੈ ਹਿਮਾਂਸ਼ੀ ਖੁਰਾਣਾ ਦੇ ਪਿਤਾ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ ਦਰਅਸਲ, ਫਿਲੌਰ ਦੀ ਅਦਾਲਤ ਨੇ ਹਿਮਾਂਸ਼ੀ ਦੇ ਪਿਤਾ ਕੁਲਦੀਪ ਖੁਰਾਣਾ ਨੂੰ 14 ਦਿਨਾਂ ਲਈ ਜੇਲ੍ਹ ਭੇਜ ਦਿੱਤਾ ਹੈ।
ਦੱਸਿਆ ਜਾ ਰਿਹਾ ਹੈ ਕਿ ਇਸ ਸਬੰਧੀ ਨਾਇਬ ਤਹਿਸੀਲਦਾਰ ਜਗਪਾਲ ਸਿੰਘ ਨੇ 5 ਮਹੀਨੇ ਪਹਿਲਾਂ ਸ਼ਿਕਾਇਤ ਦਰਜ ਕਰਵਾਈ ਸੀ। ਉਸ ਨੇ ਦੋਸ਼ ਲਾਇਆ ਸੀ ਕਿ ਜਦੋਂ ਲੋਕ ਸਭਾ ਚੋਣਾਂ ਦੌਰਾਨ ਉਹ ਆਪਣੀ ਡਿਊਟੀ ਲਈ ਜਾ ਰਹੇ ਸੀ ਤਾਂ ਕੁਲਦੀਪ ਖੁਰਾਣਾ ਨੇ ਉਸ ਨਾਲ ਦੁਰਵਿਵਹਾਰ ਕਰਨਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਉਸ ਦੇ ਨਾਲ ਮੌਜੂਦ ਇੱਕ ਮੁਲਾਜ਼ਮ ਨੇ ਇਸ ਦੀ ਵੀਡੀਓ ਵੀ ਬਣਾਈ। ਇਸ ਮਗਰੋਂ ਪੁਲੀਸ ਨੇ ਕੁਲਦੀਪ ਖੁਰਾਣਾ ਖ਼ਿਲਾਫ਼ ਕੇਸ ਦਰਜ ਕਰ ਲਿਆ। ਮਾਮਲਾ ਦਰਜ ਹੋਣ ਤੋਂ ਬਾਅਦ ਪੁਲਿਸ ਨੇ ਹਿਮਾਂਸ਼ੀ ਖੁਰਾਣਾ ਦੇ ਪਿਤਾ ਕੁਲਦੀਪ ਖੁਰਾਣਾ ਦੀ ਭਾਲ ਲਈ ਲੁਧਿਆਣਾ ਵਿੱਚ ਵੀ ਛਾਪੇਮਾਰੀ ਕੀਤੀ । ਪਰ ਕੁਝ ਹੱਥ ਨਹੀਂ ਲੱਗਾ।
ਬੀਤੇ ਕੱਲ੍ਹ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਕਿ ਉਕਤ ਮੁਲਜ਼ਮ ਆਪਣੇ ਘਰ ਆਇਆ ਹੈ। ਸੂਚਨਾ ਦੇ ਆਧਾਰ ‘ਤੇ ਪੁਲਸ ਨੇ ਛਾਪਾ ਮਾਰ ਕੇ ਉਸ ਨੂੰ ਗ੍ਰਿਫਤਾਰ ਕਰ ਲਿਆ। ਜਿਸ ਤਹਿਤ ਹੁਣ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਅਦਾਲਤ ਨੇ ਉਸ ਨੂੰ 14 ਦਿਨਾਂ ਲਈ ਜੇਲ੍ਹ ਭੇਜ ਦਿੱਤਾ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/