Punjabi ਫ਼ਿਲਮ ‘ਪੰਜਾਬ 95’ ਦੀ ਰਿਲੀਜ਼ ਡੇਟ ਮੁਲਤਵੀ ਹੋਣ ‘ਤੇ ਦਿਲਜੀਤ ਦੋਸਾਂਝ ਦਾ ਬਿਆਨ ਆਇਆ ਸਾਹਮਣੇ
- ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਭਾਵੁਕ ਪੋਸਟ
- 7 ਫਰਵਰੀ ਨੂੰ ਰਿਲੀਜ਼ ਹੋਣੀ ਸੀ ਫਿਲਮ
ਨਵੀ ਦਿੱਲੀ, 24 ਜਨਵਰੀ : ਦਿਲਜੀਤ ਦੋਸਾਂਝ ਦੀ ਨਵੀ ਫਿਲਮ ‘ਪੰਜਾਬ 95’ ਦੀ ਰਿਲੀਜ਼ ਡੇਟ ਮੁਲਤਵੀ ਹੋਣ ਤੋਂ ਬਾਅਦ ਜਿਥੇ ਦਰਸ਼ਕਾਂ ਚ ਭਾਰੀ ਨਿਰਾਸ਼ਾ ਹੈ ਓਥੇ ਹੀ ਦਿਲਜੀਤ ਦੋਸਾਂਝ ਨੇ ਵੀ ਇਕ ਪੋਸਟ ਸ਼ੇਅਰ ਕੀਤੀ, ਜਿਸ ‘ਚ ਉਨ੍ਹਾਂ ਦਾ ਦਰਦ ਸਾਫ ਦਿਸ ਰਿਹਾ ਹੈ। ਇੰਸਟਾਗ੍ਰਾਮ ਸਟੋਰੀ ਸਾਂਝੀ ਕਰ ਕਿਹਾ ਕਿ “ਅੱਜ ਨਹੀਂ ਤਾਂ ਕੱਲ੍ਹ ਸੱਚ ਜ਼ਰੂਰ ਸਾਹਮਣੇ ਆਵੇਗਾ, ਸੱਚ ਨੂੰ ਕੋਈ ਰੋਕ ਨਹੀਂ ਸਕਦਾ, ਬਾਬਾ ਜ਼ਰੂਰ ਕਿਰਪਾ ਕਰੇਗਾ, ਮੈਨੂੰ ਪੂਰਾ ਯਕੀਨ ਹੈ ਕਿ ਕੋਈ ਰਾਹ ਜਰੂਰ ਨਿਕਲੂਗਾ,ਤੇ ਇਹ ਕਹਾਣੀ ਲੋਕਾਂ ਸਾਹਮਣੇ ਆਊਗੀ।”
ਦੱਸ ਦਈਏ ਇਹ ਫਿਲਮ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੀ ਜ਼ਿੰਦਗੀ ‘ਤੇ ਆਧਾਰਿਤ ਹੈ, ਜਿਸ ‘ਚ ਦਿਲਜੀਤ ਦੋਸਾਂਝ ਜਸਵੰਤ ਸਿੰਘ ਖਾਲੜਾ ਦਾ ਕਿਰਦਾਰ ਨਿਭਾਉਂਦੇ ਨਜ਼ਰ ਆਉਣਗੇ।ਇਹ ਫ਼ਿਲਮ 7 ਫਰਵਰੀ ਨੂੰ ਰਿਲੀਜ਼ ਹੋਣੀ ਸੀ ਫਿਲਹਾਲ ਫਿਲਮ ਦੀ ਰਿਲੀਜ਼ ਡੇਟ ਟਾਲ ਦਿੱਤੀ ਗਈ ਹੈ। ਪ੍ਰਸ਼ੰਸਕ ਉਨ੍ਹਾਂ ਦੀ ਫਿਲਮ ਦੀ ਰਿਲੀਜ਼ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸਨ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/