ਪੰਜਾਬੀ NRI ਨਾਲ ਹਿਮਾਚਲ ਵਿੱਚ ਮਾਰਕੁੱਟ ਦੇ ਮਾਮਲੇ ‘ਚ ਅੰਮ੍ਰਿਤਸਰ ‘ਚ FIR ਹੋਈ ਦਰਜ
ਅੰਮ੍ਰਿਤਸਰ 15ਜੂਨ (ਵਿਸ਼ਵ ਵਾਰਤਾ) ਹਿਮਾਚਲ ਪ੍ਰਦੇਸ਼ (HP) ਦੇ ਵਿੱਚ ਪੰਜਾਬ (PB)ਨਾਲ ਸੰਬੰਧਿਤ ਇੱਕ ਐਨਆਰਆਈ ਵਿਅਕਤੀ ਨਾਲ ਹੋਈ ਮਾਰਕੁੱਟ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਸਖਤ ਰੁੱਖ ਅਖਤਿਆਰ ਕੀਤਾ ਹੈ। ਇਸ ਸੰਬੰਧ ਦੇ ਵਿੱਚ ਅੰਮ੍ਰਿਤਸਰ ਵਿੱਚ ਇੱਕ ਐਫਆਈਆਰ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਐਨਆਰਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਹਿਮਾਚਲ ਪ੍ਰਦੇਸ਼ ਦੇ ਸੀਐਮ ਨੂੰ ਚਿੱਠੀ ਲਿਖ ਕੇ ਇਸ ਮਾਮਲੇ ਦੇ ਵਿੱਚ ਉਚਿਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਐਨਆਰਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਐਨਆਰਆਈ ਕਮਲਜੀਤ ਸਿੰਘ ਦੇ ਨਾਲ ਮੁਲਾਕਾਤ ਕਰਨ ਪਹੁੰਚੇ ਸਨ। ਜਿੱਥੇ ਉਹਨਾਂ ਮਾਰਕੁੱਟ ਦੇ ਸ਼ਿਕਾਰ ਹੋਏ ਇਸ ਐਨਆਰਆਈ ਦੀ ਸਿਹਤ ਬਾਰੇ ਪੁੱਛਿਆ। ਤੁਹਾਨੂੰ ਦੱਸ ਦਈਏ ਕਿ ਮਾਰਕੁੱਟ ਦੇ ਇਸ ਮਾਮਲੇ ਦੇ ਵਿੱਚ ਐਨਆਰਆਈ ਪੰਜਾਬੀ ਨੌਜਵਾਨ ਦਾ ਪਾਰਕਿੰਗ ਨੂੰ ਲੈ ਕੇ ਪਾਰਕਿੰਗ ਦੇ ਠੇਕੇਦਾਰ ਦੇ ਕਰਿੰਦਿਆਂ ਦੇ ਨਾਲ ਝਗੜਾ ਹੋਇਆ ਸੀ। ਇਸ ਝਗੜੇ ਦੌਰਾਨ ਉਸ ਨੂੰ ਗਹਿਰੀਆਂ ਸੱਟਾਂ ਲੱਗੀਆਂ ਸਨ। ਜਿਸ ਤੋਂ ਬਾਅਦ ਉਸ ਨੂੰ ਇਲਾਜ ਦੇ ਲਈ ਹਸਪਤਾਲ ਦੇ ਵਿੱਚ ਭਰਤੀ ਕਰਵਾਇਆ ਗਿਆ ਹੈ।