Punjabi Singer Diljit ਦੋਸਾਂਝ ਨੂੰ ਆਕਲੈਂਡ ਸ਼ੋਅ ਤੋਂ ਪਹਿਲਾਂ ਫਿਰ ਮਿਲੀ ਧਮਕੀ
– ਜਾਣੋ ਕੀ ਹੈ ਮਾਮਲਾ
ਮੁੰਬਈ, 10 ਨਵੰਬਰ 2025 (ਵਿਸ਼ਵ ਵਾਰਤਾ): ਪੰਜਾਬੀ ਸੁਪਰਸਟਾਰ ਦਿਲਜੀਤ ਦੋਸਾਂਝ ਨੂੰ ਆਪਣੇ ਕੰਸਰਟ ਦੌਰਾਨ ਧਮਕੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਤਾਜ਼ਾ ਜਾਣਕਾਰੀ ਅਨੁਸਾਰ ਖਾਲਿਸਤਾਨੀ ਪੱਖੀ ਸਮੂਹਾਂ ਨੇ ਇਕ ਵਾਰ ਫਿਰ ਦਿਲਜੀਤ ਦੇ ਸ਼ੋਅ ਨੂੰ ਲੈ ਕੇ ਧਮਕੀਆਂ ਦਿੱਤੀਆਂ ਹਨ। ਹੁਣ ਦਿਲਜੀਤ ਦੋਸਾਂਝ ਦੇ ਨਿਊਜ਼ੀਲੈਂਡ ਦੇ ਆਕਲੈਂਡ ਵਿੱਚ ਹੋਣ ਵਾਲੇ ਅਗਲੇ ਸੰਗੀਤ ਸਮਾਰੋਹ ਨੂੰ ਵੀ ਨਿਸ਼ਾਨਾ ਬਣਾਉਣ ਦੀ ਚੇਤਾਵਨੀ ਦਿੱਤੀ ਗਈ ਹੈ, ਸ਼ੋਅ ਵਿੱਚ ਵਿਘਨ ਪਾਉਣ ਦੀ ਧਮਕੀ ਵੀ ਦਿੱਤੀ ਗਈ ਹੈ।
ਇਹ ਧਮਕੀਆਂ ਸਿੱਖਸ ਫਾਰ ਜਸਟਿਸ (SFJ) ਵੱਲੋਂ ਮਿਲ ਰਹੀਆਂ ਹਨ ਗੁਰਪਤਵੰਤ ਸਿੰਘ ਪੰਨੂ ਨੇ ਦਾਅਵਾ ਕੀਤਾ ਹੈ ਕਿ ਉਹ ਦਿਲਜੀਤ ਦਾ ਆਕਲੈਂਡ ਸ਼ੋਅ ਨਹੀਂ ਹੋਣ ਦੇਣਗੇ। ਹਾਲਾਂਕਿ, ਦਿਲਜੀਤ ਦੋਸਾਂਝ ਦਾ ਅਜੇ ਤੱਕ ਇਨ੍ਹਾਂ ਧਮਕੀਆਂ ‘ਤੇ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਪਰਥ ਕੰਸਰਟ ਦੌਰਾਨ ਵੀ ਇਸੇ ਤਰ੍ਹਾਂ ਖਾਲਿਸਤਾਨ ਪੱਖੀਆਂ ਤੋਂ ਧਮਕੀਆਂ ਦਾ ਸਾਹਮਣਾ ਕਰਨਾ ਪਿਆ ਸੀ।ਮੀਡੀਆ ਰਿਪਰੋਟਾਂ ਦੀ ਮੰਨੀਏ ਤਾਂ ਉਨ੍ਹਾਂ ਦੇ ਸ਼ੋਅ ਦੌਰਾਨ ਖਾਲਿਸਤਾਨ ਪੱਖੀ ਨਾਅਰੇ ਲਗਾਏ ਗਏ ਸਨ।
ਜ਼ਿਕਰਯੋਗ ਹੈ ਕਿ ‘ਕੌਣ ਬਣੇਗਾ ਕਰੋੜਪਤੀ 17’ ‘ਤੇ ਅਮਿਤਾਭ ਬੱਚਨ ਦੇ ਪੈਰ ਛੂਹਣ ਤੋਂ ਬਾਅਦ ਦਿਲਜੀਤ ਨੂੰ ਧਮਕੀਆਂ ਮਿਲਣੀਆਂ ਸ਼ੁਰੂ ਹੋਈਆਂ ਸਨ। ਇਸ ਨਾਲ ਖਾਲਿਸਤਾਨੀ ਸਮਰਥਕ ਨਾਰਾਜ਼ ਹੋ ਗਏ ਸਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























