Punjabi Singer Diljit ਦੁਸਾਂਝ ਦੇ ਚੰਡੀਗੜ੍ਹ Concert ਨੂੰ ਲੈ ਕੇ ਵੱਡੀ ਅਪਡੇਟ
ਕਮਿਸ਼ਨ ਨੇ ਐਡਵਾਈਜ਼ਰੀ ਕੀਤੀ ਜਾਰੀ
ਬੱਚਿਆਂ ਨੂੰ ਸਟੇਜ ‘ਤੇ ਨਾ ਬੁਲਾਉਣ ਸਮੇਤ ਇਹ ਹੁਕਮ ਕੀਤੇ ਜਾਰੀ
ਚੰਡੀਗੜ੍ਹ : 14 ਦਸੰਬਰ ਨੂੰ ਚੰਡੀਗੜ੍ਹ ਵਿੱਚ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੁਸਾਂਝ ਦਾ ਸੰਗੀਤਕ ਸਮਾਗਮ ਹੋਵੇਗਾ। ਟ੍ਰੈਫਿਕ ਵਿਵਸਥਾ ‘ਤੇ ਲਗਾਤਾਰ ਸਵਾਲ ਉਠਾਏ ਜਾਣ ਦੇ ਬਾਵਜੂਦ ਇਸ ਸਮਾਗਮ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਇਸ ਵਿਚਾਲੇ ਹੀ ਵੱਡੀ ਖਬਰ ਸਾਹਮਣੇ ਆਈ ਹੈ ਕਿ ਦਿਲਜੀਤ ਦੁਸਾਂਝ ਦੇ ਕੰਸਰਟ ਤੋਂ ਪਹਿਲਾਂ ਹੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਐਡਵਾਈਜ਼ਰੀ ਜਾਰੀ ਕਰ ਦਿੱਤੀ ਹੈ। ਕਮਿਸ਼ਨ ਵੱਲੋਂ ਜਾਰੀ ਐਡਵਾਈਜ਼ਰੀ ‘ਚ ਛੋਟੇ ਬੱਚਿਆਂ ਨੂੰ ਸਟੇਜ ‘ਤੇ ਨਾ ਬੁਲਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
ਇਸ ਦੇ ਨਾਲ ਹੀ ਕਮਿਸ਼ਨ ਨੇ ਉਨ੍ਹਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਪਟਿਆਲਾ ਪੈੱਗ, 5 ਤਾਰਾ, ਕੇਸ ਆਦਿ ਵਰਗੇ ਗੀਤ ਗਾਉਣ ਤੋਂ ਵੀ ਗੁਰੇਜ਼ ਕਰਨ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਗੀਤ ਸੰਵੇਦਨਸ਼ੀਲ ਉਮਰ ਦੇ ਬੱਚਿਆਂ ਨੂੰ ਪ੍ਰਭਾਵਿਤ ਕਰਦੇ ਹਨ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/