Punjabi Singer ਹਰਭਜਨ ਮਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ
ਬੀਤੇ ਦਿਨੀ ਕੁਰੂਕਸ਼ੇਤਰ ਵਿੱਚ ਹੋਇਆ ਸੀ Accident
ਚੰਡੀਗੜ੍ਹ, 18 ਅਗਸਤ 2025 (ਵਿਸ਼ਵ ਵਾਰਤਾ): ਪੰਜਾਬੀ ਗਾਇਕ (Punjabi Singer) ਅਤੇ ਅਦਾਕਾਰ ਹਰਭਜਨ ਮਾਨ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਗਾਇਕ ਅਤੇ ਉਨ੍ਹਾਂ ਦੇ ਪੁੱਤਰ ਨੇ ਸਾਰਿਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਰਮਾਤਮਾ ਨੇ ਉਨ੍ਹਾਂ ਨੂੰ ਜ਼ਿੰਦਗੀ ਵਿੱਚ ਕੁਝ ਕਰਨ ਦਾ ਇੱਕ ਹੋਰ ਮੌਕਾ ਦਿੱਤਾ ਹੈ। ਇਹ ਇੱਕ ਪ੍ਰੇਰਨਾ ਹੈ।

ਦੱਸ ਦਈਏ ਕਿ ਬੀਤੀ 3 ਅਗਸਤ ਨੂੰ ਹਰਭਜਨ ਮਾਨ ਅਤੇ ਉਨ੍ਹਾਂ ਦੇ ਪੁੱਤਰ ਅਕਾਸ਼ ਮਾਨ ਦਿੱਲੀ ਤੋਂ ਚੰਡੀਗੜ੍ਹ ਆਉਂਦੇ ਸਮੇਂ ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਇੱਕ ਹਾਦਸੇ ਦਾ ਸ਼ਿਕਾਰ ਹੋ ਗਏ ਸਨ। ਇਸ ਤੋਂ ਬਾਅਦ ਉਨ੍ਹਾਂ ਨੂੰ ਗੰਭੀਰ ਹਾਲਤ ਵਿੱਚ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੋਂ ਹੁਣ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ।

ਹਰਭਜਨ ਮਾਨ ਨੇ ਕਿਹਾ ਕਿ “ਜ਼ਿੰਦਗੀ ਵਿੱਚ ਉਤਰਾਅ-ਚੜ੍ਹਾਅ ਆਉਂਦੇ ਰਹਿੰਦੇ ਹਨ। ਇਹ ਕਿਸੇ ਨਾਲ ਵੀ ਹੋ ਸਕਦਾ ਹੈ। ਪਰ ਇਹ ਜ਼ਰੂਰੀ ਹੈ ਕਿ ਪਰਮਾਤਮਾ ਸਾਡੇ ‘ਤੇ ਮੇਹਰ ਕਰੇ । ਵਿਅਕਤੀ ਕੁਝ ਸਮੇਂ ਬਾਅਦ ਸੱਟ-ਜ਼ਖਮ ਭੁੱਲ ਜਾਂਦਾ ਹੈ। ਅੱਜ ਅਸੀਂ ਤੁਹਾਡੇ ਸਾਹਮਣੇ ਬੈਠੇ ਹਾਂ, ਪਰਿਵਾਰ ਦੇ ਵਿਚਕਾਰ ਬੈਠੇ ਹਾਂ। ਪਰਮਾਤਮਾ ਨੇ ਸਾਨੂੰ ਜ਼ਿੰਦਗੀ ਵਿੱਚ ਕੁਝ ਕਰਨ ਦਾ ਇੱਕ ਹੋਰ ਮੌਕਾ ਦਿੱਤਾ ਹੈ। ਅਸੀਂ ਹਸਪਤਾਲ ਦੇ ਸਾਰੇ ਸਟਾਫ਼ ਦਾ ਵੀ ਧੰਨਵਾਦ ਕਰਦੇ ਹਾਂ ਜਿਨ੍ਹਾਂ ਨੇ ਸਾਡੀ ਮਦਦ ਕੀਤੀ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























