Punjabi Singer ਮਨਕੀਰਤ ਔਲਖ ਨੂੰ ਧਮਕੀ ਦੇਣ ਵਾਲਾ ਵਿਅਕਤੀ ਗ੍ਰਿਫ਼ਤਾਰ
– ਪੁਲਿਸ ਨੇ ਦਿੱਲੀ ਹਵਾਈ ਅੱਡੇ ਤੋਂ ਕੀਤਾ ਕਾਬੂ
ਚੰਡੀਗੜ੍ਹ, 26 ਅਗਸਤ 2025 (ਵਿਸ਼ਵ ਵਾਰਤਾ): ਪੰਜਾਬ ਪੁਲਿਸ ਨੇ ਪੰਜਾਬੀ ਗਾਇਕ (Punjabi Singer) ਮਨਕੀਰਤ ਔਲਖ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਮੁਲਜ਼ਮ ਦੀ ਪਛਾਣ ਹਰਜਿੰਦਰ ਸਿੰਘ ਵਜੋਂ ਕੀਤੀ ਹੈ। ਉਹ ਪਿੰਡ ਖੁੱਡਾ ਜੱਸੂ, ਥਾਣਾ ਸੰਗਰਪੁਰ, ਚੰਡੀਗੜ੍ਹ ਦਾ ਰਹਿਣ ਵਾਲਾ ਹੈ। ਪੁਲਿਸ ਨੇ ਮੁਲਜ਼ਮ ਨੂੰ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਹੈ ਤੇ ਉਹ ਵਿਦੇਸ਼ ਭੱਜਣ ਦੀ ਫਰਾਕ ‘ਚ ਸੀ।
ਦੱਸ ਦਈਏ ਕਿ ਬੀਤੇ ਦਿਨੀ ਮਨਕੀਰਤ ਔਲਖ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਦਾ ਮਾਮਲਾ ਸਾਹਮਣੇ ਆਇਆਂ ਸੀ। ਪੰਜਾਬੀ ਗਾਇਕ ਨੂੰ ਧਮਕੀ ਭਰਿਆ ਮੈਸੇਜ ਇਕ ਵਿਦੇਸ਼ ਨੰਬਰ ਤੋਂ ਭੇਜਿਆ ਗਿਆ ਸੀ। ਮੈਸੇਜ ‘ਚ ਲਿਖਿਆ ਗਿਆ ਸੀ ਕਿ ‘ਤਿਆਰੀ ਕਰ ਲੈ ਮੇਰੇ ਪੁੱਤ ਤੇਰਾ ਟਾਈਮ ਆ ਗਿਆ ਹੈ। ਚਾਹੇ ਤੇਰੀ ਜਨਾਨੀ ਹੋਵੇ ਚਾਹੇ ਤੇਰਾ ਬੱਚਾ ਹੋਵੇ ਸਾਨੂੰ ਕੋਈ ਫਰਕ ਨਹੀਂ ਪੈਂਦਾ। ਪੁੱਤ ਤੇਰਾ ਨੰਬਰ ਲਾਉਣਾ ਹੈ।”
ਇਸ ਮਾਮਲੇ ਵਿੱਚ ਮਨਕੀਰਤ ਦੀ ਸ਼ਿਕਾਇਤ ‘ਤੇ, ਪੁਲਿਸ ਨੇ ਮਟੌਰ ਥਾਣੇ ਵਿੱਚ ਆਈਪੀਸੀ ਦੀ ਧਾਰਾ 318(5) ਅਤੇ 351(2) ਦੇ ਤਹਿਤ ਮਾਮਲਾ ਦਰਜ ਕੀਤਾ ਸੀ। ਹੁਣ ਮੁਲਜ਼ਮ ਪੁਲਿਸ ਹਿਰਾਸਤ ਵਿੱਚ ਹੈ। ਪੁਲਿਸ ਦਾ ਦਾਅਵਾ ਹੈ ਕਿ ਪੁੱਛਗਿੱਛ ਦੌਰਾਨ ਕਈ ਮਹੱਤਵਪੂਰਨ ਖੁਲਾਸੇ ਹੋ ਸਕਦੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























