Punjabi Singer: ਰਾਜਵੀਰ ਜਵੰਦਾ ਦਾ ਹਾਲ ਜਾਣਨ ਲਈ ਥੋੜ੍ਹੀ ਦੇਰ ‘ਚ ਫੋਰਟਿਸ ਹਸਪਤਾਲ ਪਹੁੰਚਣਗੇ CM ਮਾਨ
ਚੰਡੀਗੜ੍ਹ, 28 ਸਤੰਬਰ (ਵਿਸ਼ਵ ਵਾਰਤਾ): ਪੰਜਾਬੀ ਗਾਇਕ (Punjabi Singer) ਰਾਜਵੀਰ ਜਵੰਦਾ ਇਸ ਸਮੇਂ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਹਨ। ਉਹ ਇਸ ਸਮੇਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਇਲਾਜ ਅਧੀਨ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਜਲਦ ਹੀ ਰਾਜਵੀਰ ਜਵੰਦਾ ਦੀ ਹਾਲਤ ਜਾਣਨ ਲਈ ਹਸਪਤਾਲ ਪੁੱਜਣਗੇ।
ਦੱਸ ਦਈਏ ਕਿ ਬੀਤੇ ਕੱਲ੍ਹ ਯਾਨੀ ਕਿ ਸ਼ਨੀਵਾਰ ਨੂੰ ਰਾਜਵੀਰ ਜਵੰਦਾ (Punjabi Singer) ਮੋਟਰਸਾਈਕਲ ‘ਤੇ ਸ਼ਿਮਲਾ ਜਾਂਦੇ ਸਮੇਂ ਬੱਦੀ ਨੇੜੇ ਇਕ ਭਿਆਨਕ ਸੜਕ ਹਾਦਸੇ ਵਿਚ ਗੰਭੀਰ ਜ਼ਖਮੀ ਹੋ ਗਏ। ਇਹ ਹਾਦਸਾ ਬੱਦੀ ਖੇਤਰ ਵਿਚ ਉਸ ਸਮੇਂ ਵਾਪਰਿਆ ਜਦੋਂ ਉਸ ਨੇ ਮੋਟਰਸਾਈਕਲ ਤੋਂ ਕੰਟਰੋਲ ਗੁਆ ਦਿੱਤਾ। ਜਿਸ ਤੋਂ ਬਾਅਦ ਉਨ੍ਹਾਂ ਨੂੰ ਗੰਭੀਰ ਹਾਲਤ ਵਿਚ ਮੋਹਾਲੀ ਦੇ ਫੋਰਟਿਸ ਹਸਪਤਾਲ ਲਿਆਂਦਾ ਗਿਆ। ਫੋਰਟਿਸ ਹਸਪਤਾਲ ਵੱਲੋਂ ਜਾਰੀ ਮੈਡੀਕਲ ਬੁਲੇਟਿਨ ਅਨੁਸਾਰ ਜਵੰਦਾ ਦੇ ਸਿਰ ਅਤੇ ਰੀੜ੍ਹ ਦੀ ਹੱਡੀ ਵਿਚ ਗੰਭੀਰ ਸੱਟਾਂ ਲੱਗੀਆਂ ਹਨ,ਹਸਪਤਾਲ ਪਹੁੰਚਣ ਤੋਂ ਪਹਿਲਾਂ ਉਸਨੂੰ ਦਿਲ ਦਾ ਦੌਰਾ ਵੀ ਪਿਆ ਸੀ।
ਰਾਜਵੀਰ ਜਵੰਦਾ ਨਾਲ ਵਾਪਰੇ ਹਾਦਸੇ ਦੀ ਖਬਰ ਸਾਹਮਣੇ ਆਉਂਦਿਆਂ ਹੀ ਪੰਜਾਬੀ ਕਲਾਕਾਰਾਂ ਸਣੇ ਹਰ ਕੋਈ ਜਵੰਦਾ ਦੀ ਜਲਦੀ ਸਿਹਤਯਾਬੀ ਲਈ ਪ੍ਰਾਰਥਨਾ ਕਰ ਰਿਹਾ ਹੈ। ਉਸਦੀ ਸਿਹਤ ਬਾਰੇ ਪੁੱਛਣ ਲਈ ਹਸਪਤਾਲ ਪਹੁੰਚੇ ਅਦਾਕਾਰ ਅਤੇ ਗਾਇਕ ਰਣਜੀਤ ਬਾਵਾ ਨੇ ਕਿਹਾ ਕਿ ਦੁਨੀਆ ਭਰ ਦੇ ਸਾਰੇ ਪੰਜਾਬੀ ਜਵੰਦਾ ਦੀ ਜਲਦੀ ਸਿਹਤਯਾਬੀ ਲਈ ਅਰਦਾਸਾਂ ਕਰ ਰਹੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/





















