ਪੰਜਾਬੀ ਗਾਇਕ ਬੂਟਾ ਮੁਹੰਮਦ ਦਾ ਐਕਸੀਡੈਂਟ! ਕਾਰ ਨੂੰ ਤੇਜ਼ ਰਫ਼ਤਾਰ ਟਰਾਲੇ ਨੇ ਮਾਰੀ ਟੱਕਰ
ਚੰਡੀਗੜ੍ਹ, 6 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬੀ ਸੂਫ਼ੀ ਗਾਇਕ ਬੂਟਾ ਮੁਹੰਮਦ ਦੀ ਗੱਡੀ ਦਾ ਅੱਜ ਐਕਸੀਡੈਂਟ ਹੋ ਗਿਆ । ਉਹਨਾਂ ਦੀ ਕਾਰ ਨੂੰ ਇੱਕ ਤੇਜ਼ ਰਫ਼ਤਾਰ ਟਰਾਲੇ ਨੇ ਟੱਕਰ ਮਾਰ ਦਿੱਤੀ। ਜਿਸ ਸਮੇਂ ਹਾਦਸਾ ਵਾਪਰਿਆ, ਉਸ ਸਮੇਂ ਗਾਇਕ ਬੂਟਾ ਮੁਹੰਮਦ ਆਪਣੇ ਪਰਿਵਾਰ ਨਾਲ ਕਾਰ ਵਿੱਚ ਮੌਜੂਦ ਸਨ।ਹਾਲਾਂਕਿ, ਕਾਰ ਵਿੱਚ ਸਵਾਰ ਕਿਸੇ ਵੀ ਵਿਅਕਤੀ ਨੂੰ ਕੋਈ ਗੰਭੀਰ ਸੱਟ ਨਹੀਂ ਲੱਗੀ। ਪਰ ਹਾਦਸੇ ਕਾਰਨ ਉਨ੍ਹਾਂ ਦੀ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ।
ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ ਤੇ ਪੁੱਜੀ। ਪੁਲਿਸ ਅਨੁਸਾਰ, ਐਕਸੀਡੈਂਟ ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ‘ਤੇ ਸੁੱਚੀ ਪਿੰਡ ਸਥਿਤ ਇੰਡੀਅਨ ਆਇਲ ਡਿਪੂ ਦੇ ਨੇੜੇ ਵਾਪਰਿਆ। ਸੋਮਵਾਰ ਸ਼ਾਮ ਨੂੰ ਪੰਜਾਬੀ ਸੂਫ਼ੀ ਗਾਇਕ ਬੂਟਾ ਮੁਹੰਮਦ ਆਪਣੇ ਪਰਿਵਾਰ ਨਾਲ ਫਗਵਾੜਾ ਤੋਂ ਜਲੰਧਰ ਵੱਲ ਆ ਰਹੇ ਸਨ। ਇਸੇ ਦੌਰਾਨ ਪਿੱਛੇ ਤੋਂ ਆਏ ਟਰਾਲੇ ਨੇ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ।
ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਹਾਲਾਂਕਿ, ਹਾਦਸੇ ਵਿੱਚ ਬੂਟਾ ਮੁਹੰਮਦ ਅਤੇ ਉਨ੍ਹਾਂ ਦੇ ਪਰਿਵਾਰ ਦੇ ਸਾਰੇ ਮੈਂਬਰ ਸੁਰੱਖਿਅਤ ਰਹੇ। ਕਿਸੇ ਨੂੰ ਕੋਈ ਗੰਭੀਰ ਸੱਟ ਨਹੀਂ ਆਈ। ਹਾਦਸੇ ਤੋਂ ਬਾਅਦ ਦੋਵਾਂ ਧਿਰਾਂ ਵਿਚਾਲੇ ਬਹਿਸ ਵੀ ਹੋਈ। ਪੁਲਿਸ ਨੇ ਦੋਵਾਂ ਵਾਹਨਾਂ ਨੂੰ ਕਬਜ਼ੇ ‘ਚ ਲੈ ਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ। ਉੱਥੇ ਹੀ, ਹੰਗਾਮਾ ਕਰ ਰਹੀਆਂ ਦੋਵਾਂ ਧਿਰਾਂ ਨੂੰ ਸਮਝਾ ਕੇ ਸ਼ਾਂਤ ਕਰਵਾਇਆ ਗਿਆ। ਪੁਲਿਸ ਦੀ ਮੌਜੂਦਗੀ ਵਿੱਚ ਆਪਸੀ ਸਹਿਮਤੀ ਨਾਲ ਮਾਮਲਾ ਸੁਲਝਾ ਲਿਆ ਗਿਆ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























