punjabi university patiala : ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਇਸ ਚਾਂਸਲਰ ਦੇ ਅਹੁਦੇ ਲਈ ਅਰਜ਼ੀਆਂ ਦੀ ਮੰਗ
ਪਟਿਆਲਾ ,4ਜੁਲਾਈ (ਵਿਸ਼ਵ ਵਾਰਤਾ): punjabi university -ਪੰਜਾਬ ਸੂਬੇ ਦੇ ਨਿਗਮਾਂ ਅਤੇ ਬੋਰਡਾਂ ਦਾ ਕੰਮ ਸੁਚਾਰੂ ਰੂਪ ‘ਚ ਚਲਾਉਣ ਲਈ ਇਨ੍ਹਾਂ ਸੰਸਥਾਵਾਂ ‘ਚ ਖਾਲੀ ਪਏ ਅਹੁਦਿਆਂ ਨੂੰ ਭਰਨ ਦਾ ਕੰਮ ਸਰਕਾਰ ਵਲੋਂ ਸ਼ੁਰੂ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ ਸੰਸਥਾਵਾਂ ਤੋਂ ਖਾਲੀ ਪਏ ਅਹੁਦਿਆਂ ਦੀ ਜਾਣਕਾਰੀ ਮੰਗੀ ਹੈ। ਇਸੇ ਤਰਾਂ punjabi university patiala ਨੇ ਵਾਇਸ ਚਾਂਸਲਰ ਦੀ ਨਿਯੁਕਤੀ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਯੂਨੀਵਰਸਿਟੀ ਨੇ Vice Chancellor ਦੀ ਪੋਸਟ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ। ਇਸ ਲਈ ਯੂਨੀਵਰਸਿਟੀ ਨੇ ਅਰਜੀ ਦੇਣ ਦੀ ਆਖਰੀ ਮਿਤੀ 22 ਜੁਲਾਈ ਰੱਖੀ ਹੈ। ਇਸਤੋਂ ਪਹਿਲਾ ਪ੍ਰੋ. ਅਰਵਿੰਦ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵੀਸੀ ਸਨ ਜਿਨ੍ਹਾ ਦਾ ਕਾਰਜ਼ਕਾਲ 25 ਅਪ੍ਰੈਲ ਨੂੰ ਖ਼ਤਮ ਹੋ ਗਿਆ ਸੀ।