PUNJAB : ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ BJP ਆਗੂ ਮਨੋਰੰਜਨ ਕਾਲੀਆ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 8ਅਪ੍ਰੈਲ(ਵਿਸ਼ਵ ਵਾਰਤਾ) PUNJAB : ਜਲੰਧਰ ‘ਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ ‘ਚ ਬੀਤੀ ਰਾਤ ਲਗਭਗ 1 ਵਜੇ ਇੱਕ ਜ਼ੋਰਦਾਰ ਧਮਾਕਾ ਹੋਇਆ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਇਸ ਘਟਨਾ ਤੋਂ ਬਾਅਦ ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ‘ਆਪ‘ ਆਗੂ ਦੀਪਕ ਬਾਲੀ ਨੇ ਮਨੋਰੰਜਨ ਕਾਲੀਆ ਦੇ ਘਰ ਪਹੁੰਚ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ।

ਕੈਬਨਿਟ ਮੰਤਰੀ ਮੋਹਿੰਦਰ ਭਗਤ ਦਾ ਮਨੋਰੰਜਨ ਕਾਲੀਆ ਦੇ ਘਰ ‘ਤੇ ਹਮਲੇ ਨੂੰ ਲੈ ਕੇ ਵੱਡਾ ਬਿਆਨ ਸਾਹਮਣੇ ਆਇਆ ਹੈ।
ਮਹਿੰਦਰ ਭਗਤ ਨੇ ਕਿਹਾ ਕਿ ਅਸੀਂ ਹੁਣੇ ਮਨੋਰੰਜਨ ਕਾਲੀਆ ਜੀ ਦੀ ਖ਼ਬਰ ਲੈ ਕੇ ਆਏ ਹਾਂ, ਗੱਲਬਾਤ ਚੰਗੇ ਮਾਹੌਲ ਵਿੱਚ ਹੋਈ, ਪੁਲਿਸ ਆਪਣਾ ਕੰਮ ਕਰ ਰਹੀ ਹੈ। ਮਨੋਰੰਜਨ ਕਾਲੀਆ ਦੇ ਘਰ ‘ਤੇ ਹਮਲੇ ਤੋਂ ਬਾਅਦ, ਕੈਬਨਿਟ ਮੰਤਰੀ ਮੋਹਿੰਦਰ ਭਗਤ ਅਤੇ ਦੀਪਕ ਬਾਲੀ ਸਵੇਰੇ ਉਨ੍ਹਾਂ ਦੇ ਘਰ ਪਹੁੰਚੇ। ਮਨੋਰੰਜਨ ਕਾਲੀਆ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਤ ਨੇ ਕਿਹਾ ਕਿ ਸੱਚਾਈ ਇਹ ਹੈ ਕਿ ਲਾਰੈਂਸ ਬਿਸ਼ਨੋਈ ਪਾਕਿਸਤਾਨ ਨਾਲ ਮਿਲ ਕੇ ਪੰਜਾਬ ਵਿੱਚ ਅਜਿਹੀਆਂ ਗਤੀਵਿਧੀਆਂ ਨੂੰ ਅੰਜਾਮ ਦੇ ਰਿਹਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















