PUNJAB : ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦਾ ਅੱਜ ਹੋਵੇਗਾ ਐਲਾਨ
ਚੰਡੀਗੜ੍ਹ, 14ਜਨਵਰੀ(ਵਿਸ਼ਵ ਵਾਰਤਾ) ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਪੰਜਾਬ ਦੀ ਖਡੂਰ ਸਾਹਿਬ ਸੀਟ ਤੋਂ ਸੰਸਦ ਮੈਂਬਰ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਦਾ ਐਲਾਨ ਅੱਜ ਕੀਤਾ ਜਾਵੇਗਾ। ਉਨ੍ਹਾਂ ਨੇ ਪਾਰਟੀ ਦਾ ਨਾਮ ਅਕਾਲੀ ਦਲ (ਸ੍ਰੀ ਆਨੰਦਪੁਰ ਸਾਹਿਬ) ਰੱਖਿਆ ਹੈ। ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਅੱਜ ਮੁਕਤਸਰ ਸਾਹਿਬ ਵਿੱਚ ਮਾਘੀ ਮੇਲੇ ਦੌਰਾਨ ਅਧਿਕਾਰਤ ਤੌਰ ‘ਤੇ ਪਾਰਟੀ ਦਾ ਐਲਾਨ ਕਰਨਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/