PUNJAB : ਪੰਜਾਬ ਪੁਲਿਸ ਦਾ ਆਪ੍ਰੇਸ਼ਨ ਪ੍ਰਹਾਰ 2.0 ਅੱਜ ਤੋਂ ਸ਼ੁਰੂ

ਚੰਡੀਗੜ੍ਹ, 9ਫਰਵਰੀ(ਵਿਸ਼ਵ ਵਾਰਤਾ) PUNJAB : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਉਂਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਲੋੜੀਂਦੇ ਅਪਰਾਧੀਆਂ ਨੂੰ ਕਾਬੂ ਕਰਨ ਲਈ 72 ਘੰਟੇ ਵਾਲੇ ‘ਆਪ੍ਰੇਸ਼ਨ ਪ੍ਰਹਾਰ-2’ ਦੀ ਸ਼ੁਰੂਆਤ ਦਾ ਐਲਾਨ ਕੀਤਾ।
ਪੰਜਾਬ ਪੁਲਿਸ ਅੱਜ (ਸੋਮਵਾਰ) ਤੋਂ ਅਪਰਾਧੀਆਂ ਵਿਰੁੱਧ ਆਪ੍ਰੇਸ਼ਨ ਪ੍ਰਹਾਰ 2.0 ਸ਼ੁਰੂ ਕਰੇਗੀ। ਇਹ ਆਪ੍ਰੇਸ਼ਨ ਅਗਲੇ 72 ਘੰਟਿਆਂ ਲਈ ਸਵੇਰੇ 8 ਵਜੇ ਤੋਂ ਚੱਲੇਗਾ। ਫੋਕਸ ਲੋੜੀਂਦੇ ਅਪਰਾਧੀਆਂ ‘ਤੇ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਸਾਰੇ ਸੀਨੀਅਰ ਅਧਿਕਾਰੀਆਂ ਨੂੰ ਜ਼ਿਲ੍ਹੇ ਸੌਂਪੇ ਗਏ ਹਨ।

ਡੀਜੀਪੀ ਨੇ ਕਿਹਾ ਕਿ ‘ ਆਪ੍ਰੇਸ਼ਨ ਪ੍ਰਹਾਰ-2’ ਸੋਮਵਾਰ ਤੋਂ ਬੁੱਧਵਾਰ ਤੱਕ ਚਲਾਇਆ ਜਾਵੇਗਾ ਅਤੇ ਆਪ੍ਰੇਸ਼ਨ ਦੀ ਪ੍ਰਭਾਵੀ ਨਿਗਰਾਨੀ ਲਈ ਪੰਜਾਬ ਪੁਲਿਸ ਹੈੱਡਕੁਆਰਟਰ ਦੇ ਸੀਨੀਅਰ ਅਧਿਕਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ।
ਉਹ ਆਪ੍ਰੇਸ਼ਨ ਦੌਰਾਨ ਫੀਲਡ ਵਿੱਚ ਵੀ ਮੌਜੂਦ ਰਹਿਣਗੇ। 12,000 ਪੁਲਿਸ ਕਰਮਚਾਰੀਆਂ ਵਾਲੀਆਂ ਦੋ ਹਜ਼ਾਰ ਟੀਮਾਂ ਬਣਾਈਆਂ ਗਈਆਂ ਹਨ। ਡੀਜੀਪੀ ਗੌਰਵ ਯਾਦਵ ਦਾ ਕਹਿਣਾ ਹੈ ਕਿ ਅਪਰਾਧੀਆਂ ਦੀ ਪੰਜਾਬ ਵਿੱਚ ਕੋਈ ਜਗ੍ਹਾ ਨਹੀਂ ਹੈ। ਗਲਤ ਰਸਤੇ ਤੋਂ ਭਟਕ ਗਏ ਨੌਜਵਾਨਾਂ ਨੂੰ ਆਤਮ ਸਮਰਪਣ ਕਰਨ ਦਾ ਪੂਰਾ ਮੌਕਾ ਦਿੱਤਾ ਜਾਵੇਗਾ।
ਪੁਲਿਸ ਨੇ ਆਪ੍ਰੇਸ਼ਨ ਪ੍ਰਹਾਰ 2.0 ਲਈ ਇੱਕ ਵਿਸ਼ੇਸ਼ ਰਣਨੀਤੀ ਤਿਆਰ ਕੀਤੀ ਹੈ। ਸਾਰੇ ਜ਼ਿਲ੍ਹਿਆਂ ਵਿੱਚ ਅਪਰਾਧੀਆਂ, ਹੌਟਸਪੌਟ ਖੇਤਰਾਂ ਅਤੇ ਉਨ੍ਹਾਂ ਦੇ ਨਜ਼ਦੀਕੀ ਸਾਥੀਆਂ ਅਤੇ ਸਹਿਯੋਗੀਆਂ ਦੀ ਸੂਚੀ ਤਿਆਰ ਕੀਤੀ ਗਈ ਹੈ। ਇਹ ਆਪ੍ਰੇਸ਼ਨ ਇਸ ਦੇ ਆਧਾਰ ‘ਤੇ ਚਲਾਇਆ ਜਾ ਰਿਹਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























