ਪੰਜਾਬ ਅਤੇ ਚੰਡੀਗੜ੍ਹ ‘ਚ 2 ਦਿਨਾਂ ਲਈ ਮੀਂਹ ਦਾ ਅਲਰਟ ਜਾਰੀ ; ਲੁਧਿਆਣਾ ਵਿੱਚ ਸਵੇਰ ਤੋਂ ਹੀ ਪੈ ਰਿਹਾ ਮੀਂਹ
ਚੰਡੀਗੜ੍ਹ, 30 ਜੁਲਾਈ(ਵਿਸ਼ਵ ਵਾਰਤਾ) ਅੱਜ ਸਵੇਰੇ ਤੋਂ ਹੀ ਲੁਧਿਆਣਾ ਵਿੱਚ ਭਾਰੀ ਮੀਂਹ ਪੈ ਰਿਹਾ ਹੈ, ਲੋਕਾਂ ਨੂੰ ਮੀਂਹ ਕਾਰਨ ਗਰਮੀ ਤੋਂ ਰਾਹਤ ਮਿਲੀ ਹੈ। ਇਸ ਤੋਂ ਇਲਾਵਾ ਮੋਹਾਲੀ ਅਤੇ ਪਠਾਨਕੋਟ ਸਮੇਤ ਕਈ ਇਲਾਕਿਆਂ ਵਿੱਚ ਅਸਮਾਨ ਵਿੱਚ ਬੱਦਲ ਛਾਏ ਹੋਏ ਹਨ। ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਵਿੱਚ ਪੰਜਾਬ ਅਤੇ ਚੰਡੀਗੜ੍ਹ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਬਾਰਿਸ਼ ਦੀ ਭਵਿੱਖਬਾਣੀ ਕਰਦੇ ਹੋਏ ਅਲਰਟ ਜਾਰੀ ਕੀਤਾ ਹੈ। 1 ਅਗਸਤ ਤੋਂ 4 ਅਗਸਤ ਤੱਕ ਬਾਰਿਸ਼ ਜਾਰੀ ਰਹਿਣ ਦੀ ਉਮੀਦ ਹੈ।























