• Latest
  • Trending
PUNJAB : ਕਿਸਾਨ ਮਜ਼ਦੂਰ ਮੋਰਚਾ ਵੱਲੋਂ ਲੈਂਡ ਪੂਲਿੰਗ ਨੀਤੀ ਖਿਲਾਫ “ਜਮੀਨ ਬਚਾਓ ਪਿੰਡ ਬਚਾਓ ਪੰਜਾਬ ਬਚਾਓ” ਰੈਲੀ 20 ਅਗਸਤ ਨੂੰ

PUNJAB : ਕਿਸਾਨ ਮਜ਼ਦੂਰ ਮੋਰਚਾ ਵੱਲੋਂ ਲੈਂਡ ਪੂਲਿੰਗ ਨੀਤੀ ਖਿਲਾਫ “ਜਮੀਨ ਬਚਾਓ ਪਿੰਡ ਬਚਾਓ ਪੰਜਾਬ ਬਚਾਓ” ਰੈਲੀ 20 ਅਗਸਤ ਨੂੰ

1 year ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

6 minutes ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

13 minutes ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

18 minutes ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

18 minutes ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

2 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

2 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

2 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

2 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

3 hours ago
Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

4 hours ago
Hindi News
English News
Sunday, November 8, 2026
No Result
View All Result
22 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਕਿਸਾਨ ਮਜ਼ਦੂਰ ਮੋਰਚਾ ਵੱਲੋਂ ਲੈਂਡ ਪੂਲਿੰਗ ਨੀਤੀ ਖਿਲਾਫ “ਜਮੀਨ ਬਚਾਓ ਪਿੰਡ ਬਚਾਓ ਪੰਜਾਬ ਬਚਾਓ” ਰੈਲੀ 20 ਅਗਸਤ ਨੂੰ

July 24, 2025
in ਖਬਰਾਂ, ਪੰਜਾਬ
PUNJAB : ਕਿਸਾਨ ਮਜ਼ਦੂਰ ਮੋਰਚਾ ਵੱਲੋਂ ਲੈਂਡ ਪੂਲਿੰਗ ਨੀਤੀ ਖਿਲਾਫ “ਜਮੀਨ ਬਚਾਓ ਪਿੰਡ ਬਚਾਓ ਪੰਜਾਬ ਬਚਾਓ” ਰੈਲੀ 20 ਅਗਸਤ ਨੂੰ

PUNJAB : ਕਿਸਾਨ ਮਜ਼ਦੂਰ ਮੋਰਚਾ ਵੱਲੋਂ ਲੈਂਡ ਪੂਲਿੰਗ ਨੀਤੀ ਖਿਲਾਫ “ਜਮੀਨ ਬਚਾਓ ਪਿੰਡ ਬਚਾਓ ਪੰਜਾਬ ਬਚਾਓ” ਰੈਲੀ 20 ਅਗਸਤ ਨੂੰ

Latest News

ਚੰਡੀਗੜ੍ਹ, 24ਜੁਲਾਈ(ਵਿਸ਼ਵ ਵਾਰਤਾ) PUNJAB : ਬੁੱਧਵਾਰ(24ਜੁਲਾਈ) ਨੂੰ ਕਿਸਾਨ ਮਜ਼ਦੂਰ ਮੋਰਚਾ ਭਾਰਤ ਵੱਲੋਂ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਮੀਟਿੰਗ ਕਰਨ ਤੋਂ ਬਾਅਦ ਪ੍ਰੈਸ ਕਾਨਫਰੰਸ ਕਰਕੇ ਅਹਿਮ ਫੈਸਲਿਆਂ ਦੀ ਜਾਣਕਾਰੀ ਦਿੰਦਿਆਂ ਕੇ ਐਮ ਐਮ ਭਾਰਤ ਦੇ ਕੋਆਡੀਨੇਟਰ ਅਤੇ ਸੀਨੀਅਰ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਪੰਜਾਬ ਸਰਕਾਰ ਕਾਰਪੋਰੇਟ ਦੇ ਇਸ਼ਾਰੇ ਤੇ ਪੰਜਾਬ ਦੀਆਂ ਬਹੁਫ਼ਸਲੀ ਉਪਜਾਊ ਜਮੀਨ ਨੂੰ ਲੈਂਡ ਪੂਲਿੰਗ ਨੀਤੀ ਤਹਿਤ ਦੱਬ ਕੇ ਅਰਬਨ ਸਟੇਟ ਬਣਾਉਣ ਦੇ ਨਾਮ ਤੇ ਲੁੱਟਣ ਲਈ ਉਤਾਵਲੀ ਹੈ, ਅੱਜ ਦੀ ਮੀਟਿੰਗ ਵਿੱਚ ਫੈਸਲਾ ਕਰਕੇ ਇਸ ਨੀਤੀ ਨੂੰ ਮੁੱਢੋਂ ਰੱਦ ਕੀਤਾ ਗਿਆ ਹੈ।

PUNJAB

ਉਹਨਾਂ ਕਿਹਾ ਕਿ ਇਸ ਨੀਤੀ ਦੇ ਖਿਲਾਫ ਜਲੰਧਰ, ਜਿੱਥੇ ਪੁੱਡਾ ਦਾ ਮੁੱਖ ਦਫ਼ਤਰ ਹੈ, ਵਿਖੇ 20 ਅਗਸਤ ਨੂੰ ਕਿਸਾਨ ਮਜ਼ਦੂਰ ਮੋਰਚਾ “ਜਮੀਨ ਬਚਾਓ ਪਿੰਡ ਬਚਾਓ ਪੰਜਾਬ ਬਚਾਓ ਰੈਲੀ” ਕਰਕੇ ਵਿਰੋਧ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਲੈਂਡ ਪੂਲਿੰਗ ਨੀਤੀ ਤੋਂ ਇਲਾਵਾ ਬਿਜਲੀ ਦੇ ਨਿੱਜੀਕਰਨ ਅਤੇ ਇਸੇ ਤਹਿਤ ਲਗਾਏ ਜਾ ਰਹੇ ਪ੍ਰੀਪੇਡ ਮੀਟਰਾਂ ਦੀ ਨੀਤੀ ਰੱਦ ਕਰਵਾਉਣਾ ਅਤੇ ਅਮਰੀਕਾ ਅਤੇ ਭਾਰਤ ਦਰਮਿਆਨ ਹੋਣ ਜਾ ਰਹੇ ਕਰ ਮੁਕਤ ਸਮਝੌਤਿਆਂ ਨੂੰ ਲਾਗੂ ਹੋਣ ਤੋਂ ਰੋਕਣਾ, ਪੰਜਾਬ ਵਿੱਚ ਪੁਲਿਸ ਜ਼ਬਰ ਰੁਕਵਾਉਣਾ, ਸਾਰੇ ਕਿਸਾਨ ਅੰਦੋਲਨਾਂ ਵਿੱਚ ਕੀਤੇ ਗਏ ਪਰਚੇ ਰੱਦ ਕਰਵਾਉਣ ਦੀਆਂ ਮੰਗਾਂ ਇਸ ਰੈਲੀ ਦਾ ਮੁੱਖ ਮੰਤਵ ਹੈ। ਉਹਨਾਂ ਦੱਸਿਆ ਕਿ ਇਹਨਾ ਮੰਗਾਂ ਸਬੰਧੀ 28 ਜੁਲਾਈ ਨੂੰ ਪੰਜਾਬ ਭਰ ਵਿੱਚ ਹਜ਼ਾਰਾਂ ਕਿਸਾਨਾਂ ਮਜਦੂਰਾਂ ਵੱਲੋਂ ਜਿਲ੍ਹਾ ਪ੍ਰਬੰਧਕੀ ਦਫਤਰਾਂ ਤੇ ਮੰਗ ਪੱਤਰ ਦੇਣਗੇ। ਉਹਨਾਂ ਦੱਸਿਆ ਕਿ 30 ਜੁਲਾਈ ਨੂੰ ਸੰਜੁਕਤ ਕਿਸਾਨ ਮੋਰਚਾ ਭਾਰਤ ਵੱਲੋਂ ਲੁਧਿਆਣਾ ਵਿੱਚ ਕੀਤੇ ਜਾ ਰਹੇ ਇੱਕਠ ਦੀ ਕਿਸਾਨ ਮਜ਼ਦੂਰ ਮੋਰਚਾ ਹਮਾਇਤ ਕਰਦਾ ਹੈ।

ਉਹਨਾਂ ਜਾਣਕਾਰੀ ਦਿੱਤੀ ਕਿ 11 ਅਗਸਤ ਨੂੰ ਪੰਜਾਬ ਅੰਦਰ ਮੋਟਸਾਈਕਲਾਂ ਰਾਹੀਂ ਰੋਸ ਮਾਰਚ ਕਰਕੇ ਵਿਰੋਧ ਦਰਜ਼ ਕਰਵਾਇਆ ਜਾਵੇਗਾ। ਉਹਨਾਂ ਜਾਣਕਾਰੀ ਦਿੱਤੀ ਕਿ ਕਿਸਾਨ ਮਜ਼ਦੂਰ ਮੋਰਚਾ ਸੰਘਰਸ਼ ਲਈ ਏਕਤਾ ਦਾ ਹਮੇਸ਼ਾ ਹਾਮੀ ਰਿਹਾ ਹੈ ਜਿਸ ਦੇ ਚਲਦੇ ਅੱਜ ਦੀ ਮੀਟਿੰਗ ਦੌਰਾਨ ਲੰਬੀ ਚਰਚਾ ਤੋਂ ਬਾਅਦ ਫੈਸਲਾ ਕੀਤਾ ਗਿਆ ਸੰਜੁਕਤ ਕਿਸਾਨ ਮੋਰਚਾ ਭਾਰਤ ਨੂੰ 26 ਅਗਸਤ ਨੂੰ ਕਿਸਾਨ ਭਵਨ ਵਿੱਚ ਸਾਂਝੀ ਮੀਟਿੰਗ ਲਈ ਸੱਦਾ ਪੱਤਰ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਲੈਂਡ ਪੂਲਿੰਗ ਨੀਤੀ ਦੀ ਪੰਜਾਬ ਨੂੰ ਲੋੜ ਨਹੀਂ,ਅਗਰ ਸਰਕਾਰ ਕੋਲ ਕੋਈ ਇਸ ਤਰ੍ਹਾਂ ਦੀ ਡਿਮਾਂਡ ਆਈ ਹੈ ਤਾਂ ਉਸਨੂੰ ਜਨਤਕ ਕੀਤਾ ਜਾਵੇ। ਉਹਨਾਂ ਕਿਹਾ ਕਿ ਆਉਂਦੇ ਦਿਨਾਂ ਵਿੱਚ ਭਾਰੀ ਬਰਸਾਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਪੈਦਾ ਹੋ ਸਕਣ ਵਾਲੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਤਿਆਰੀ ਕਰੇ ਤਾਂ ਜ਼ੋ ਜਾਨ, ਮਾਲ ਅਤੇ ਫ਼ਸਲਾਂ ਦਾ ਨੁਕਸਾਨ ਹੋਣੋਂ ਬਚ ਸਕੇ ਅਤੇ ਪਹਿਲਾਂ ਦੀਆਂ ਨੁਕਸਾਨੀ ਫ਼ਸਲ ਦਾ ਮੁਆਵਜ਼ਾ ਦਿੱਤਾ ਜਾਵੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਪ੍ਰਦੂਸ਼ਣ ਐਕਟ ਨੂੰ ਤੋੜ ਕੇ 6 ਸਾਲ ਦੀ ਸਜ਼ਾ ਦੇ ਪ੍ਰਬੰਧ ਖਤਮ ਕਰਕੇ ਪੰਜਾਬ ਦੇ ਹਵਾ, ਮਿੱਟੀ ਤੇ ਪਾਣੀ ਨੂੰ ਨੁਕਸਾਨ ਕਰਨ ਜਾ ਰਹੀ ਹੈ, ਇਸ ਵਿਚ ਕੀਤੇ ਬਦਲਾਅ ਤੁਰੰਤ ਰੱਦ ਕੀਤੇ ਜਾਣ ਅਤੇ ਕਾਨੂੰਨ ਨੂੰ ਤੋੜਨ ਵਾਲੇ ਅਦਾਰਿਆਂ ਤੇ ਮਿਸਾਲੀ ਕਾਰਵਾਈ ਕਰਨ ਦਾ ਪ੍ਰਬੰਧ ਕੀਤਾ ਜਾਵੇ। ਉਹਨਾਂ ਪਟਿਆਲਾ ਵਿਚ ਸਰਕਾਰ ਵੱਲੋਂ ਜਮੀਨ ਤੇ ਕਬਜ਼ੇ ਕਰਨ ਅਤੇ ਵਿਰੋਧ ਕਰਦੇ ਕਿਸਾਨਾਂ ਦੀਆਂ ਗ੍ਰਿਫ਼ਤਾਰੀਆਂ ਦੀ ਨਿਖੇਧੀ ਕਰਦਿਆਂ ਸਰਕਾਰ ਨੂੰ ਤੁਰੰਤ ਕਦਮ ਪਿੱਛੇ ਕਰਨ ਦੀ ਚੇਤਾਵਨੀ ਦਿੱਤੀ।

ਉਹਨਾਂ ਪ੍ਰੈਸ ਕਾਨਫਰੰਸ ਦੌਰਾਨ ਵੱਖ ਵੱਖ ਪਿੰਡਾਂ ਵੱਲੋਂ ਜਮੀਨ ਨਾ ਦੇਣ ਲਈ ਪਾਏ ਮਤਿਆ ਨੂੰ ਵੀ ਪੇਸ਼ ਕੀਤਾ। ਇਸ ਮੌਕੇ ਕਿਸਾਨ ਆਗੂ ਜਸਵਿੰਦਰ ਸਿੰਘ ਲੌਂਗੋਵਾਲ, ਮਨਜੀਤ ਸਿੰਘ ਰਾਏ, ਬਲਦੇਵ ਸਿੰਘ ਜੀਰਾ, ਬੀਬੀ ਸੁਖਵਿੰਦਰ ਕੌਰ, ਅਮਰਜੀਤ ਸਿੰਘ ਮੋਹੜੀ, ਬਲਵੰਤ ਸਿੰਘ ਬਹਿਰਾਮਕੇ, ਮਲਕੀਤ ਸਿੰਘ ਗੁਲਾਮੀਵਾਲਾ, ਦਿਲਬਾਗ ਸਿੰਘ ਗਿੱਲ, ਗੁਰਅਮਨੀਤ ਸਿੰਘ ਮਾਂਗਟ, ਰਾਣਾ ਰਣਬੀਰ ਸਿੰਘ, ਗੁਰਵਿੰਦਰ ਸਿੰਘ ਸਦਰਪੁਰ, ਕੰਵਰਦਲੀਪ ਸੈਦੋਲੇਹਲ, ਸੁਖਚੈਨ ਸਿੰਘ, ਕੁਲਦੀਪ ਸਿੰਘ ਮੋਹੜੀ, ਬਲਕਾਰ ਸਿੰਘ ਬੈਂਸ, ਦਵਿੰਦਰ ਸਿੰਘ, ਕੁਲਦੀਪ ਸਿੰਘ ਹਾਜ਼ਿਰ ਰਹੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjab
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਖਾਸ ਮੌਕੇ 'ਤੇ, ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਆਪਣੇ ਬੇਟੇ, ਵਿਹਾਨ...

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਭਾਰਤੀ ਹਵਾਈ ਸੈਨਾ (IAF) ਦੇ ਮੁਖੀ, ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਐਤਵਾਰ...

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ (NPPA) ਵੱਲੋਂ ਕੈਂਸਰ-ਰੋਧੀ ਦਵਾਈਆਂ 'ਤੇ 'ਵਪਾਰਕ ਮਾਰਜਿਨ' (trade...

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

by Navjot
November 8, 2026
0

  ਕਾਬੁਲ, 8 ਨਵੰਬਰ (ਵਿਸ਼ਵ ਵਾਰਤਾ) - ਅਫਗਾਨਿਸਤਾਨ ਦੇ ਉੱਤਰੀ ਸੂਬੇ ਤਖਾਰ ਵਿੱਚ, ਨਸ਼ਾ ਵਿਰੋਧੀ ਪੁਲਿਸ ਨੇ 180 ਕਿਲੋਗ੍ਰਾਮ ਤੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਖਾਸ ਮੌਕੇ 'ਤੇ, ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਆਪਣੇ ਬੇਟੇ, ਵਿਹਾਨ...

Most Popular

ਗੈਂਗਸਟਰਾਂ ਤੇ ਵਾਰ ਦਾ 276ਵਾਂ ਦਿਨ: ਪੰਜਾਬ ਪੁਲਿਸ ਨੇ 468 ਛਾਪੇਮਾਰੀ ਕੀਤੀ; 181 ਕਾਬੂ

ਗੈਂਗਸਟਰਾਂ ਤੇ ਵਾਰ ਦਾ 276ਵਾਂ ਦਿਨ: ਪੰਜਾਬ ਪੁਲਿਸ ਨੇ 468 ਛਾਪੇਮਾਰੀ ਕੀਤੀ; 181 ਕਾਬੂ

by Ankit
2 weeks ago
0

ਗੈਂਗਸਟਰਾਂ ਤੇ ਵਾਰ ਦਾ 276ਵਾਂ ਦਿਨ: ਪੰਜਾਬ ਪੁਲਿਸ ਨੇ 468 ਛਾਪੇਮਾਰੀ ਕੀਤੀ; 181 ਕਾਬੂ — ਪੁਲਿਸ ਟੀਮਾਂ ਨੇ 145 ਵਿਅਕਤੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 