• Latest
  • Trending
ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

3 weeks ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

6 hours ago
Punjab Police Promotions : ਪੰਜਾਬ ਪੁਲਿਸ ਦੇ 68 ਇੰਸਪੈਕਟਰ DSP ਵਜੋਂ ਪਦਉੱਨਤ, ਪੜ੍ਹੋ ਮੁਕੰਮਲ ਸੂਚੀ

Punjab Police Promotions : ਪੰਜਾਬ ਪੁਲਿਸ ਦੇ 68 ਇੰਸਪੈਕਟਰ DSP ਵਜੋਂ ਪਦਉੱਨਤ, ਪੜ੍ਹੋ ਮੁਕੰਮਲ ਸੂਚੀ

6 hours ago
ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ ਕਦਮ; 35 ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਹੋਣਗੀਆਂ ਸਥਾਪਤ

ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ ਕਦਮ; 35 ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਹੋਣਗੀਆਂ ਸਥਾਪਤ

7 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਪਟਵਾਰੀਆਂ ਅਤੇ ਕਾਨੂੰਨਗੋਆਂ ਨੂੰ ਵੱਡੀ ਰਾਹਤ; ਪ੍ਰਸ਼ਾਸਕੀ ਕਾਰਜ-ਕੁਸ਼ਲਤਾ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੱਧਰੀ ਕਾਡਰ ਬਹਾਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਪਟਵਾਰੀਆਂ ਅਤੇ ਕਾਨੂੰਨਗੋਆਂ ਨੂੰ ਵੱਡੀ ਰਾਹਤ; ਪ੍ਰਸ਼ਾਸਕੀ ਕਾਰਜ-ਕੁਸ਼ਲਤਾ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੱਧਰੀ ਕਾਡਰ ਬਹਾਲ

7 hours ago
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ

8 hours ago
ਏਸ਼ੀਅਨ ਚੈਂਪੀਅਨਜ਼ ਟਰਾਫੀ; ਲੀਗ ਸਟੇਜ ਆਖ਼ਰੀ ਦੌਰ ਚ ਦਾਖਲ

ਏਸ਼ੀਅਨ ਚੈਂਪੀਅਨਜ਼ ਟਰਾਫੀ; ਲੀਗ ਸਟੇਜ ਆਖ਼ਰੀ ਦੌਰ ਚ ਦਾਖਲ

8 hours ago
ਮਾਨ ਸਰਕਾਰ ਦੇ ਫਾਸਟਟਰੈਕ ਪੋਰਟਲ ਨੇ ‘ਈਜ਼ ਆਫ਼ ਡੂਇੰਗ ਬਿਜ਼ਨਸ’ ਤਹਿਤ ਨਵੇਂ ਮਾਪਦੰਡ ਸਥਾਪਤ ਕੀਤੇ; 16 ਮਹੀਨਿਆਂ ਵਿੱਚ 20 ਹਜ਼ਾਰ ਤੋਂ ਵੱਧ ਪ੍ਰਵਾਨਗੀਆਂ ਜਾਰੀ

ਮਾਨ ਸਰਕਾਰ ਦੇ ਫਾਸਟਟਰੈਕ ਪੋਰਟਲ ਨੇ ‘ਈਜ਼ ਆਫ਼ ਡੂਇੰਗ ਬਿਜ਼ਨਸ’ ਤਹਿਤ ਨਵੇਂ ਮਾਪਦੰਡ ਸਥਾਪਤ ਕੀਤੇ; 16 ਮਹੀਨਿਆਂ ਵਿੱਚ 20 ਹਜ਼ਾਰ ਤੋਂ ਵੱਧ ਪ੍ਰਵਾਨਗੀਆਂ ਜਾਰੀ

8 hours ago
ਗੈਂਗਸਟਰਾਂ ‘ਤੇ ਵਾਰ ਦਾ 284ਵਾਂ ਦਿਨ: ਪੰਜਾਬ ਪੁਲਿਸ ਵੱਲੋਂ 475 ਥਾਈਂ ਛਾਪੇਮਾਰੀ; 152 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 284ਵਾਂ ਦਿਨ: ਪੰਜਾਬ ਪੁਲਿਸ ਵੱਲੋਂ 475 ਥਾਈਂ ਛਾਪੇਮਾਰੀ; 152 ਕਾਬੂ

8 hours ago
ਡਾ. ਬਲਜੀਤ ਕੌਰ: ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਦੇ ਉੱਚ ਸਿੱਖਿਆ ਦੇ ਸੁਪਨਿਆਂ ਨੂੰ ਮਿਲ ਰਿਹਾ ਮਜ਼ਬੂਤ ਸਹਾਰਾ; 2026-27 ਵਿੱਚ 2.70 ਲੱਖ ਵਿਦਿਆਰਥੀਆਂ ਨੂੰ ਮਿਲੇਗਾ ਸਕਾਲਰਸ਼ਿਪ ਦਾ ਲਾਭ

ਡਾ. ਬਲਜੀਤ ਕੌਰ: ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਦੇ ਉੱਚ ਸਿੱਖਿਆ ਦੇ ਸੁਪਨਿਆਂ ਨੂੰ ਮਿਲ ਰਿਹਾ ਮਜ਼ਬੂਤ ਸਹਾਰਾ; 2026-27 ਵਿੱਚ 2.70 ਲੱਖ ਵਿਦਿਆਰਥੀਆਂ ਨੂੰ ਮਿਲੇਗਾ ਸਕਾਲਰਸ਼ਿਪ ਦਾ ਲਾਭ

8 hours ago
ਨਵੇਂ ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਨੇ ਸੰਭਾਲਿਆ ਅਹੁਦਾ

ਨਵੇਂ ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਨੇ ਸੰਭਾਲਿਆ ਅਹੁਦਾ

8 hours ago
‘ਡ੍ਰੀਮ ਮੇਕਰਸ’ ਨਿਵੇਸ਼ ਧੋਖਾਧੜੀ ਮਾਮਲੇ ਵਿੱਚ ਈ.ਡੀ. ਨੇ 85.19 ਕਰੋੜ ਰੁਪਏ ਦੀ ਜਾਇਦਾਦ ਕੀਤੀ ਕੁਰਕ 

‘ਡ੍ਰੀਮ ਮੇਕਰਸ’ ਨਿਵੇਸ਼ ਧੋਖਾਧੜੀ ਮਾਮਲੇ ਵਿੱਚ ਈ.ਡੀ. ਨੇ 85.19 ਕਰੋੜ ਰੁਪਏ ਦੀ ਜਾਇਦਾਦ ਕੀਤੀ ਕੁਰਕ 

9 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
Hindi News
English News
Sunday, November 1, 2026
No Result
View All Result
18 °c
Chandigarh
23 ° Mon
24 ° Tue
24 ° Wed
24 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਸਿੱਖਿਆ ਦੇ ਖੇਤਰ ਵਿੱਚ ਪੰਜਾਬ ਪਹਿਲੇ ਸਥਾਨ 'ਤੇ; ਭਗਵੰਤ ਮਾਨ ਸਰਕਾਰ ਹੁਣ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਕੰਮ ਕਰ ਰਹੀ ਹੈ: ਹਰਜੋਤ ਸਿੰਘ ਬੈਂਸ

October 9, 2026
in ਖਬਰਾਂ, ਪੰਜਾਬ
ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

•ਸਿੱਖਿਆ ਦੇ ਖੇਤਰ ਵਿੱਚ ਪੰਜਾਬ ਪਹਿਲੇ ਸਥਾਨ ‘ਤੇ; ਭਗਵੰਤ ਮਾਨ ਸਰਕਾਰ ਹੁਣ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਕੰਮ ਕਰ ਰਹੀ ਹੈ: ਹਰਜੋਤ ਸਿੰਘ ਬੈਂਸ

•ਸਾਡਾ ਸਾਂਝਾ ਟੀਚਾ ‘ਰੰਗਲਾ ਪੰਜਾਬ’ ਸਿਰਜਣਾ ਹੈ ਜਿੱਥੇ ਹਰ ਬੱਚੇ ਨੂੰ ਮਿਆਰੀ ਸਿੱਖਿਆ ਅਤੇ ਸਫ਼ਲ ਹੋਣ ਦਾ ਬਰਾਬਰ ਮੌਕਾ ਪ੍ਰਾਪਤ ਹੋਵੇ: ਹਰਜੋਤ ਸਿੰਘ ਬੈਂਸ

•ਅਸੀਂ ਬੱਚਿਆਂ ਦੇ ਭਵਿੱਖ ਨੂੰ ਬਿਹਤਰ ਬਣਾਉਣ ਅਤੇ ਸਕੂਲੀ ਸਿੱਖਿਆ ਵਿੱਚ ਨਵੇਂ ਮਾਪਦੰਡ ਸਥਾਪਤ ਕਰਨ ਲਈ ਮਾਪਿਆਂ ਨਾਲ ਮਿਲ ਕੇ ਕੰਮ ਕਰਾਂਗੇ: ਹਰਜੋਤ ਸਿੰਘ ਬੈਂਸ

•ਮਾਪਿਆਂ ਨੇ ਬੱਚਿਆਂ ਦੀ ਸਿੱਖਿਆ ਵਿੱਚ ਹੋਈ ਪ੍ਰਗਤੀ ਨੂੰ ਦੇਖਿਆ ਅਤੇ ਭਗਵੰਤ ਮਾਨ ਸਰਕਾਰ ਦੇ ਸਿੱਖਿਆ ਸੁਧਾਰਾਂ ਬਾਰੇ ਆਪਣੇ ਤਜ਼ਰਬੇ ਸਾਂਝੇ ਕੀਤੇ

•ਔਰਤਾਂ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ ਭਗਵੰਤ ਮਾਨ ਸਰਕਾਰ ਦਾ ਧੰਨਵਾਦ ਕੀਤਾ; ਵਿੱਤੀ ਸਹਾਇਤਾ ਉਨ੍ਹਾਂ ਨੂੰ ਵਧੇਰੇ ਆਤਮ-ਨਿਰਭਰ ਬਣਨ ਵਿੱਚ ਮਦਦ ਕਰ ਰਹੀ ਹੈ: ਹਰਜੋਤ ਸਿੰਘ ਬੈਂਸ

•ਕੈਬਨਿਟ ਮੰਤਰੀਆਂ ਅਤੇ ‘ਆਪ’ ਵਿਧਾਇਕਾਂ ਨੇ ਪੰਜਾਬ ਭਰ ਵਿੱਚ ਮਾਪਿਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਕੀਤੀ ਗੱਲਬਾਤ; ਅਧਿਕਾਰੀਆਂ ਵੱਲੋਂ 2,000 ਸਕੂਲਾਂ ਦਾ ਦੌਰਾ

ਚੰਡੀਗੜ੍ਹ; 9 ਅਕਤੂਬਰ 2026 (ਵਿਸ਼ਵ ਵਾਰਤਾ);- ਪੰਜਾਬ ਦੀ ‘ਸਿੱਖਿਆ ਕ੍ਰਾਂਤੀ’ ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ 19,200 ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਅਤੇ ਉਨ੍ਹਾਂ ਵਿੱਚ ਸਾਕਾਰਾਂ ਸੁਧਾਰ ਲਿਆਉਣ ਲਈ ਭਗਵੰਤ ਮਾਨ ਸਰਕਾਰ ਵੱਲੋਂ 21 ਲੱਖ ਮਾਪਿਆਂ ਨਾਲ ਮਿਲ ਕੇ ਕੰਮ ਕੀਤਾ ਜਾ ਰਿਹਾ ਹੈ। ਮੈਗਾ ਮਾਪੇ-ਅਧਿਆਪਕ ਮਿਲਣੀ ਦੌਰਾਨ ਵੱਡੀ ਗਿਣਤੀ ਵਿੱਚ ਮਾਪਿਆਂ ਦੀ ਸ਼ਮੂਲੀਅਤ ਨੇ ਸਰਕਾਰ ਦੇ ਉਸ ਉਪਰਾਲੇ ਨੂੰ ਦਰਸਾਉਂਦੀ ਹੈ ਜਿਸ ਰਾਹੀਂ ਮਾਪਿਆਂ ਨੂੰ ਬੱਚਿਆਂ ਦੀ ਸਿੱਖਿਆ ਵਿੱਚ ਸਿੱਧੇ ਤੌਰ ‘ਤੇ ਸ਼ਾਮਲ ਕੀਤਾ ਜਾ ਰਿਹਾ ਹੈ ਅਤੇ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਦੀ ‘ਨੰਬਰ 1’ ਸਥਿਤੀ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਸਿੱਖਣ ਦੇ ਨਤੀਜਿਆਂ ਨੂੰ ਬਿਹਤਰ ਬਣਾਉਣ ਅਤੇ ਪਰਿਵਾਰਾਂ ਨਾਲ ਮਿਲ ਕੇ ਕੰਮ ਕਰਨ ‘ਤੇ ਧਿਆਨ ਕੇਂਦਰਿਤ ਕਰਦਿਆਂ, ਭਗਵੰਤ ਮਾਨ ਸਰਕਾਰ ਦਾ ਉਦੇਸ਼ ਸਕੂਲੀ ਸਿੱਖਿਆ ਵਿੱਚ ਨਵੇਂ ਮਾਪਦੰਡ ਸਥਾਪਤ ਕਰਨਾ ਅਤੇ ਇੱਕ ਅਜਿਹਾ ‘ਰੰਗਲਾ ਪੰਜਾਬ’ ਸਿਰਜਣਾ ਹੈ ਜਿੱਥੇ ਹਰ ਬੱਚੇ ਨੂੰ ਸਫਲ ਹੋਣ ਦਾ ਬਰਾਬਰ ਮੌਕਾ ਮਿਲੇ।

ਸੂਬੇ ਭਰ ਦੇ ਸਕੂਲਾਂ ਵਿੱਚ ਹੋਈਆਂ ਇਨ੍ਹਾਂ ਮੀਟਿੰਗਾਂ ਵਿੱਚ ਕੈਬਨਿਟ ਮੰਤਰੀਆਂ ਅਤੇ ‘ਆਪ’ ਵਿਧਾਇਕਾਂ ਨੇ ਸ਼ਮੂਲੀਅਤ ਕੀਤੀ, ਜਦਕਿ ਵਿਭਾਗੀ ਅਧਿਕਾਰੀਆਂ ਨੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਅਤੇ ਇਸ ਪ੍ਰਕਿਰਿਆ ਦੀ ਨਿਗਰਾਨੀ ਲਈ ਲਗਭਗ 2,000 ਸਕੂਲਾਂ ਦਾ ਦੌਰਾ ਕੀਤਾ।

ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੈਗਾ ਪੀ.ਟੀ.ਐਮ. ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਅਤੇ ਸਰਕਾਰੀ ਸਕੂਲਾਂ ਵਿੱਚ ਭਰੋਸਾ ਪ੍ਰਗਟਾਉਣ ਲਈ ਮਾਪਿਆਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਇਸ ਸੂਬਾ ਪੱਧਰੀ ਉਪਰਾਲੇ ਨੂੰ ਸਫਲ ਬਣਾਉਣ ਲਈ ਸਕੂਲ ਸਿੱਖਿਆ ਵਿਭਾਗ ਨੂੰ ਵੀ ਵਧਾਈ ਦਿੱਤੀ।

ਸਿੱਖਿਆ ਮੰਤਰੀ ਨੇ ਕਿਹਾ, “ਭਗਵੰਤ ਮਾਨ ਸਰਕਾਰ ਚਾਹੁੰਦੀ ਹੈ ਕਿ ਮਾਪੇ ਆਪਣੇ ਬੱਚਿਆਂ ਦੀ ਸਿੱਖਿਆ ਵਿੱਚ ਸਰਗਰਮ ਭਾਈਵਾਲ ਬਣਨ। ਅਸੀਂ ਸਿੱਖਣ ਪ੍ਰਕਿਰਿਆ ਨੂੰ ਬਿਹਤਰ ਬਣਾਉਣ, ਬੱਚਿਆਂ ਨੂੰ ਅੱਗੇ ਵਧਣ ਵਿੱਚ ਮਦਦ ਕਰਨ ਅਤੇ ਉਨ੍ਹਾਂ ਦਾ ਭਵਿੱਖ ਉੱਜਵਲ ਬਣਾਉਣ ਲਈ ਮਾਪਿਆਂ ਅਤੇ ਅਧਿਆਪਕਾਂ ਨਾਲ ਮਿਲ ਕੇ ਕੰਮ ਕਰਾਂਗੇ। ਸਾਡਾ ਟੀਚਾ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ-ਪੱਧਰੀ ਬਣਾਉਣਾ ਅਤੇ ਹਰ ਬੱਚੇ ਲਈ ਬਿਹਤਰ ਮੌਕੇ ਯਕੀਨੀ ਬਣਾਉਣਾ ਹੈ।”

ਉਨ੍ਹਾਂ ਕਿਹਾ, “ਮੈਗਾ ਪੀ.ਟੀ.ਐਮ. ਪੰਜਾਬ ਸਰਕਾਰ ਦੀ ਇੱਕ ਵਿਲੱਖਣ ਪਹਿਲਕਦਮੀ ਹੈ, ਜਿਸਦਾ ਉਦੇਸ਼ ਸਾਡੇ ਬੱਚਿਆਂ ਲਈ ਬਿਹਤਰ ਭਵਿੱਖ ਯਕੀਨੀ ਬਣਾਉਣ ਲਈ ਮਾਪਿਆਂ ਅਤੇ ਅਧਿਆਪਕਾਂ ਨੂੰ ਇੱਕ ਮੰਚ ‘ਤੇ ਲਿਆਉਣਾ ਹੈ। ਅਸੀਂ ਚਾਹੁੰਦੇ ਹਾਂ ਕਿ ਮਾਪੇ ਇਹ ਸਮਝਣ ਕਿ ਉਨ੍ਹਾਂ ਦੇ ਬੱਚੇ ਕਿਵੇਂ ਤਰੱਕੀ ਕਰ ਰਹੇ ਹਨ ਅਤੇ ਉਹ ਅਧਿਆਪਕਾਂ ਨਾਲ ਮਿਲ ਕੇ ਆਪਣੇ ਬੱਚਿਆਂ ਨੂੰ ਹੋਰ ਬਿਹਤਰ ਪ੍ਰਦਰਸ਼ਨ ਕਰਨ ਵਿੱਚ ਮਦਦ ਕਰਨ। ਸਾਡਾ ਸਾਂਝਾ ਟੀਚਾ ਇੱਕ ਅਜਿਹਾ ‘ਰੰਗਲਾ ਪੰਜਾਬ’ ਸਿਰਜਣਾ ਹੈ ਜਿੱਥੇ ਹਰ ਬੱਚੇ ਨੂੰ ਮਿਆਰੀ ਸਿੱਖਿਆ ਮਿਲੇ ਅਤੇ ਸਫਲ ਹੋਣ ਦਾ ਬਰਾਬਰ ਮੌਕਾ ਪ੍ਰਾਪਤ ਹੋਵੇ।”

21 ਲੱਖ ਮਾਪੇ ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਵਿੱਚ ਹੋਏ ਸ਼ਾਮਲ

‘ਹਰ ਦਿਨ, ਇੱਕ ਕਦਮ ਅੱਗੇ’ ਵਿਸ਼ੇ ਹੇਠ ਕਰਵਾਈ ਇਸ ਮੈਗਾ ਪੀ.ਟੀ.ਐਮ. ਦੌਰਾਨ ਮਾਪਿਆਂ ਨੂੰ ਅਧਿਆਪਕਾਂ ਨਾਲ ਗੱਲਬਾਤ ਕਰਨ, ਆਪਣੇ ਬੱਚਿਆਂ ਦੇ ਰਿਪੋਰਟ ਕਾਰਡ ਦੇਖਣ ਅਤੇ ਉਨ੍ਹਾਂ ਦੀ ਵਿੱਦਿਅਕ ਪ੍ਰਗਤੀ, ਹਾਜ਼ਰੀ ਅਤੇ ਸੁਧਾਰ ਦੀ ਲੋੜ ਵਾਲੇ ਪਹਿਲੂਆਂ ਬਾਰੇ ਚਰਚਾ ਕਰਨ ਦਾ ਮੌਕਾ ਮਿਲਿਆ। ਅਧਿਆਪਕਾਂ ਨੇ ਮਾਪਿਆਂ ਨੂੰ ਅਜਿਹੇ ਵਿਹਾਰਕ ਸੁਝਾਅ ਵੀ ਦਿੱਤੇ ਜਿਨ੍ਹਾਂ ਨਾਲ ਉਹ ਘਰ ਵਿੱਚ ਆਪਣੇ ਬੱਚਿਆਂ ਦੀ ਪੜ੍ਹਾਈ ਵਿੱਚ ਮਦਦ ਕਰ ਸਕਦੇ ਹਨ।

ਇਹ ਪਹਿਲਕਦਮੀ ਸਿੱਖਿਆ ਸੁਧਾਰਾਂ ਵਿੱਚ ਮਾਪਿਆਂ ਨੂੰ ਸਰਗਰਮ ਭਾਈਵਾਲ ਬਣਾਉਣ ਪ੍ਰਤੀ ਭਗਵੰਤ ਮਾਨ ਸਰਕਾਰ ਦੇ ਦ੍ਰਿਸ਼ਟੀਕੋਣ ਨੂੰ ਦਰਸਾਉਂਦੀ ਹੈ। ਪਰਿਵਾਰਾਂ ਅਤੇ ਅਧਿਆਪਕਾਂ ਨੂੰ ਇੱਕ ਮੰਚ ‘ਤੇ ਲਿਆ ਕੇ, ਸਰਕਾਰ ਇਹ ਯਕੀਨੀ ਬਣਾਉਣਾ ਚਾਹੁੰਦੀ ਹੈ ਕਿ ਸਕੂਲਾਂ ਵਿੱਚ ਕੀਤੇ ਗਏ ਸੁਧਾਰਾਂ ਨਾਲ ਬੱਚਿਆਂ ਲਈ ਬਿਹਤਰ ਸਿੱਖਿਆ ਯਕੀਨੀ ਬਣਾਈ ਜਾਵੇ ਅਤੇ ਉਨ੍ਹਾਂ ਲਈ ਮਜ਼ਬੂਤ ਵਿਦਿਅਕ ਨੀਂਹ ਰੱਖੀ ਜਾਵੇ।

ਇਨ੍ਹਾਂ ਮੀਟਿੰਗਾਂ ਰਾਹੀਂ ਮਾਪਿਆਂ ਨੂੰ ਸਕੂਲ ਸਿੱਖਿਆ ਵਿਭਾਗ ਦੀਆਂ ਵਿਦਿਆਰਥੀ-ਪੱਖੀ ਪਹਿਲਕਦਮੀਆਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਸਕੂਲ ਦੇ ਵਿਕਾਸ ਵਿੱਚ ਸਹਿਯੋਗ ਦੇਣ ਲਈ ਸਕੂਲ ਪ੍ਰਬੰਧਨ ਕਮੇਟੀਆਂ ਦੇ ਯੋਗਦਾਨ ਨੂੰ ਵੀ ਮਾਨਤਾ ਦਿੱਤੀ ਗਈ।

ਪੰਜਾਬ ਸਿੱਖਿਆ ਖੇਤਰ ਵਿੱਚ ਮੋਹਰੀ, ਸਰਕਾਰ ਦਾ ਟੀਚਾ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣਾ

ਭਗਵੰਤ ਮਾਨ ਸਰਕਾਰ ਅਧੀਨ ਪੰਜਾਬ ਦੇ ਸਿੱਖਿਆ ਸੁਧਾਰਾਂ ਦਾ ਮੁੱਖ ਕੇਂਦਰ ਪੜ੍ਹਾਈ ਦੇ ਨਤੀਜਿਆਂ ਵਿੱਚ ਸੁਧਾਰ ਕਰਨਾ, ਸਰਕਾਰੀ ਸਕੂਲਾਂ ਨੂੰ ਹੋਰ ਮਜ਼ਬੂਤ ਕਰਨਾ ਅਤੇ ਬੱਚਿਆਂ ਨੂੰ ਸਫ਼ਲਤਾ ਦੇ ਬਿਹਤਰ ਮੌਕੇ ਪ੍ਰਦਾਨ ਕਰਨਾ ਹੈ। ਸਰਕਾਰ ਦਾ ਉਦੇਸ਼ ਆਪਣੀਆਂ ਸਿੱਖਿਆ ਪ੍ਰਾਪਤੀਆਂ ਨੂੰ ਹੋਰ ਅੱਗੇ ਵਧਾਉਣਾ ਅਤੇ ਆਪਣੇ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣਾ ਹੈ।

ਮੈਗਾ ਪੀ.ਟੀ.ਐੱਮ. ਇਸੇ ਕੋਸ਼ਿਸ਼ ਦਾ ਹਿੱਸਾ ਹੈ, ਜਿਸ ਨਾਲ ਮਾਪਿਆਂ ਨੂੰ ਆਪਣੇ ਬੱਚਿਆਂ ਦੀ ਪ੍ਰਗਤੀ ਸਮਝਣ, ਧਿਆਨ ਦੇਣ ਯੋਗ ਖੇਤਰਾਂ ‘ਤੇ ਚਰਚਾ ਕਰਨ ਅਤੇ ਅਧਿਆਪਕਾਂ ਨਾਲ ਮਿਲ ਕੇ ਬੱਚਿਆਂ ਦੀ ਪੜ੍ਹਾਈ ਵਿੱਚ ਸੁਧਾਰ ਲਈ ਕੰਮ ਕਰਨ ਦਾ ਮੌਕਾ ਮਿਲਦਾ ਹੈ। ਸਰਕਾਰ ਦਾ ਜ਼ੋਰ ਇਸ ਗੱਲ ‘ਤੇ ਹੈ ਕਿ ਹਰ ਬੱਚੇ ਨੂੰ ਮਿਆਰੀ ਸਿੱਖਿਆ ਮਿਲੇ ਅਤੇ ਮਾਪੇ ਆਪਣੇ ਬੱਚਿਆਂ ਦੀ ਪੜ੍ਹਾਈ ਵਿੱਚ ਆਏ ਬਦਲਾਅ ਨੂੰ ਦੇਖ ਸਕਣ।

ਮਾਪਿਆਂ ਨੇ ਸਿੱਖਿਆ ਸੁਧਾਰਾਂ ਅਤੇ ਭਲਾਈ ਸਕੀਮਾਂ ਬਾਰੇ ਤਜ਼ਰਬੇ ਕੀਤੇ ਸਾਂਝੇ

ਮੈਗਾ ਪੀ.ਟੀ.ਐੱਮ. ਵਿੱਚ ਹਿੱਸਾ ਲੈਣ ਵਾਲੇ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਦੇ ਸਿੱਖਿਆ ਸੁਧਾਰਾਂ ਅਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤੇ ‘ਮੁੱਖ ਮੰਤਰੀ ਸਿਹਤ ਯੋਜਨਾ’ ਸਮੇਤ ਹੋਰ ਭਲਾਈ ਪਹਿਲਕਦਮੀਆਂ ਬਾਰੇ ਆਪਣੇ ਤਜ਼ਰਬੇ ਸਾਂਝੇ ਕੀਤੇ।

ਇੱਕ ਮਹਿਲਾ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਮਹੀਨਾਵਾਰ ਵਿੱਤੀ ਸਹਾਇਤਾ ਨਾਲ ਘਰੇਲੂ ਖਰਚਿਆਂ ਨੂੰ ਸੰਭਾਲਣ ਅਤੇ ਬੱਚਿਆਂ ਦੀਆਂ ਸਿੱਖਿਆ ਲੋੜਾਂ ਨੂੰ ਪੂਰਾ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ, “ਇਸ ਪੈਸੇ ਨਾਲ ਕਾਪੀਆਂ, ਸਕੂਲ ਦਾ ਸਾਮਾਨ ਅਤੇ ਹੋਰ ਜ਼ਰੂਰੀ ਲੋੜਾਂ ਦੇ ਖਰਚਿਆਂ ਵਿੱਚ ਮਦਦ ਮਿਲਣ ਦੇ ਨਾਲ-ਨਾਲ ਆਰਥਿਕ ਆਜ਼ਾਦੀ ਵੀ ਮਿਲੇਗੀ।”

ਇੱਕ ਹੋਰ ਮਾਪੇ ਨੇ ਸਰਕਾਰ ਦੇ ਸਿੱਖਿਆ ਸੁਧਾਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਧਿਆਪਕਾਂ ਨਾਲ ਨਿਯਮਤ ਤਾਲਮੇਲ ਕਰਕੇ ਪਰਿਵਾਰਾਂ ਨੂੰ ਆਪਣੇ ਬੱਚਿਆਂ ਦੀ ਪ੍ਰਗਤੀ ਸਮਝਣ ਵਿੱਚ ਮਦਦ ਮਿਲੀ ਹੈ। ਉਨ੍ਹਾਂ ਕਿਹਾ ਕਿ ਇਹ ਜਾਣ ਕੇ ਕਿ ਬੱਚੇ ਨੂੰ ਕਿੱਥੇ ਹੋਰ ਮਦਦ ਦੀ ਲੋੜ ਹੈ, ਅਧਿਆਪਕਾਂ ਨਾਲ ਮਿਲ ਕੇ ਕੰਮ ਕਰਨਾ ਅਤੇ ਘਰ ਵਿੱਚ ਸਹਿਯੋਗ ਦੇਣਾ ਆਸਾਨ ਹੋ ਜਾਂਦਾ ਹੈ।

ਇੱਕ ਮਾਪੇ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਸਵਾਗਤ ਕਰਦਿਆਂ ਕਿਹਾ ਕਿ ਪ੍ਰਤੀ ਪਰਿਵਾਰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਗੰਭੀਰ ਬੀਮਾਰੀਆਂ ਜਾਂ ਹਸਪਤਾਲ ਵਿੱਚ ਦਾਖਲ ਹੋਣ ਦੌਰਾਨ ਪਰਿਵਾਰ ਦੀ ਬਚਤ ਦੀ ਰਾਖੀ ਕਰ ਸਕਦਾ ਹੈ। ਉਨ੍ਹਾਂ ਕਿਹਾ, “ਯੋਗ ਇਲਾਜ ਲਈ ਵੱਡੀ ਰਕਮ ਦਾ ਪ੍ਰਬੰਧ ਨਾ ਕਰਨ ਦੀ ਚਿੰਤਾ ਤੋਂ ਮੁਕਤ ਹੋ ਕੇ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੀ ਹੈ ਅਤੇ ਉਹ ਆਪਣੇ ਬੱਚਿਆਂ ਦੀ ਸਿੱਖਿਆ ਬਿਨਾਂ ਕਿਸੇ ਖਰਚੇ ਦੀ ਚਿੰਤਾ ਤੋਂ ਜਾਰੀ ਰੱਖ ਸਕਣਗੇ।”

ਇੱਕ ਹੋਰ ਮਾਪੇ ਨੇ ਮੈਗਾ ਪੀ.ਟੀ.ਐੱਮ. ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਪਰਿਵਾਰਾਂ ਨੂੰ ਹਾਜ਼ਰੀ, ਜਮਾਤ ਦੀ ਕਾਰਗੁਜ਼ਾਰੀ ਅਤੇ ਪੜ੍ਹਾਈ ਵਿੱਚ ਆਉਂਦੀਆਂ ਮੁਸ਼ਕਲਾਂ ਬਾਰੇ ਸਿੱਧੇ ਅਧਿਆਪਕਾਂ ਨਾਲ ਗੱਲਬਾਤ ਕਰਨ ਦਾ ਮੌਕਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਮੀਟਿੰਗਾਂ ਨਾਲ ਮਾਪੇ ਕੇਵਲ ਪ੍ਰੀਖਿਆਵਾਂ ਦੇ ਸਮੇਂ ਹੀ ਨਹੀਂ, ਸਗੋਂ ਸਾਲ ਭਰ ਆਪਣੇ ਬੱਚਿਆਂ ਦੀ ਸਿੱਖਿਆ ਦੀ ਪ੍ਰਗਤੀ ਬਾਰੇ ਜਾਣ ਸਕਦੇ ਹਨ।

ਮਾਪਿਆਂ ਨੇ ਕਿਹਾ ਕਿ ਘਰੇਲੂ ਵਿੱਤ ਅਤੇ ਸਿਹਤ ਸੰਭਾਲ ਨਾਲ ਜੁੜੀਆਂ ਸਿੱਖਿਆ ਪਹਿਲਕਦਮੀਆਂ ਅਤੇ ਭਲਾਈ ਸਕੀਮਾਂ ਨਾਲ ਪਰਿਵਾਰ ਆਪਣੇ ਬੱਚਿਆਂ ਦੇ ਭਵਿੱਖ ‘ਤੇ ਵਧੇਰੇ ਧਿਆਨ ਕੇਂਦਰਿਤ ਕਰ ਸਕਦੇ ਹਨ।

ਭਗਵੰਤ ਮਾਨ ਸਰਕਾਰ ਨੇ ‘ਪੰਜਾਬ ਸਿੱਖਿਆ ਕ੍ਰਾਂਤੀ’ ਨੂੰ ਮਜ਼ਬੂਤ ਕਰਨ, ਸਰਕਾਰੀ ਸਕੂਲਾਂ ਨੂੰ ਬਿਹਤਰ ਬਣਾਉਣ ਅਤੇ ਬੱਚਿਆਂ ਦੇ ਉੱਜਵਲ ਭਵਿੱਖ ਦੇ ਨਿਰਮਾਣ ਲਈ ਮਾਪਿਆਂ ਨਾਲ ਮਿਲ ਕੇ ਕੰਮ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ। ਪੰਜਾਬ ਦੇ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਦੇ ਟੀਚੇ ਨਾਲ, ਸਰਕਾਰ ਦਾ ਉਦੇਸ਼ ਇੱਕ ਪ੍ਰਗਤੀਸ਼ੀਲ ਅਤੇ ਖੁਸ਼ਹਾਲ ‘ਰੰਗਲਾ ਪੰਜਾਬ’ ਦੇ ਨਿਰਮਾਣ ਵਿੱਚ ਮਿਆਰੀ ਸਿੱਖਿਆ ਨੂੰ ਤਰਜ਼ੀਹੀ ਤੌਰ ਉਤੇ ਯਕੀਨੀ ਬਣਾਉਣਾ ਹੈ।

Tags: BREAKING NEWSPunjab's Education Revolutiontop headlines in PunjabiWISHAVWARTA.IN
Share225Tweet141SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 31, 2026
0

ਚੰਡੀਗੜ੍ਹ, 31 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

Punjab Police Promotions : ਪੰਜਾਬ ਪੁਲਿਸ ਦੇ 68 ਇੰਸਪੈਕਟਰ DSP ਵਜੋਂ ਪਦਉੱਨਤ, ਪੜ੍ਹੋ ਮੁਕੰਮਲ ਸੂਚੀ

Punjab Police Promotions : ਪੰਜਾਬ ਪੁਲਿਸ ਦੇ 68 ਇੰਸਪੈਕਟਰ DSP ਵਜੋਂ ਪਦਉੱਨਤ, ਪੜ੍ਹੋ ਮੁਕੰਮਲ ਸੂਚੀ

by Navjot
October 31, 2026
0

ਚੰਡੀਗੜ੍ਹ, 31 ਅਕਤੂਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਵਿੱਚ ਵੱਖ-ਵੱਖ ਕਾਡਰਾਂ ਦੇ 68 ਇੰਸਪੈਕਟਰਾਂ ਨੂੰ DSP ਵਜੋਂ ਪਦਉੱਨਤ...

ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ ਕਦਮ; 35 ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਹੋਣਗੀਆਂ ਸਥਾਪਤ

ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ ਕਦਮ; 35 ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਹੋਣਗੀਆਂ ਸਥਾਪਤ

by Ankit
October 31, 2026
0

ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ ਕਦਮ; 35 ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਹੋਣਗੀਆਂ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਪਟਵਾਰੀਆਂ ਅਤੇ ਕਾਨੂੰਨਗੋਆਂ ਨੂੰ ਵੱਡੀ ਰਾਹਤ; ਪ੍ਰਸ਼ਾਸਕੀ ਕਾਰਜ-ਕੁਸ਼ਲਤਾ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੱਧਰੀ ਕਾਡਰ ਬਹਾਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਪਟਵਾਰੀਆਂ ਅਤੇ ਕਾਨੂੰਨਗੋਆਂ ਨੂੰ ਵੱਡੀ ਰਾਹਤ; ਪ੍ਰਸ਼ਾਸਕੀ ਕਾਰਜ-ਕੁਸ਼ਲਤਾ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੱਧਰੀ ਕਾਡਰ ਬਹਾਲ

by Ankit
October 31, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਪਟਵਾਰੀਆਂ ਅਤੇ ਕਾਨੂੰਨਗੋਆਂ ਨੂੰ ਵੱਡੀ ਰਾਹਤ; ਪ੍ਰਸ਼ਾਸਕੀ ਕਾਰਜ-ਕੁਸ਼ਲਤਾ ਯਕੀਨੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 31, 2026
0

ਚੰਡੀਗੜ੍ਹ, 31 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

Most Popular

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
1 month ago
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 1...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 