• Latest
  • Trending
Punjab ਦੀ ਮਾਨ ਸਰਕਾਰ ਪਿੰਡਾਂ ਦੇ ਸਿਹਤ ਨੈੱਟਵਰਕ ਨੂੰ ਮਜ਼ਬੂਤ ਕਰਨ ਲਈ ਵਚਨਬੱਧ: 12977 ਵਿਲੇਜ਼ ਹੈਲਥ ਕਮੇਟੀਆਂ, ਲੋਕਾਂ ਨੂੰ ਵੈਕਟਰ-ਬੋਰਨ ਬਿਮਾਰੀਆਂ ਤੋਂ ਬਚਾਉਣ ਅਤੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਦੇਣਗੀਆਂ ਸਹਿਯੋਗ

Punjab ਦੀ ਮਾਨ ਸਰਕਾਰ ਪਿੰਡਾਂ ਦੇ ਸਿਹਤ ਨੈੱਟਵਰਕ ਨੂੰ ਮਜ਼ਬੂਤ ਕਰਨ ਲਈ ਵਚਨਬੱਧ: 12977 ਵਿਲੇਜ਼ ਹੈਲਥ ਕਮੇਟੀਆਂ, ਲੋਕਾਂ ਨੂੰ ਵੈਕਟਰ-ਬੋਰਨ ਬਿਮਾਰੀਆਂ ਤੋਂ ਬਚਾਉਣ ਅਤੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਦੇਣਗੀਆਂ ਸਹਿਯੋਗ

1 month ago
Ludhiana West bypoll  :  ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਦੇ ਨਤੀਜੇ ਅੱਜ 

Ludhiana West bypoll  :  ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਦੇ ਨਤੀਜੇ ਅੱਜ 

43 minutes ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

1 hour ago
Punjab: ਗੱਡੀ ‘ਚੋਂ ਮਿਲੀਆਂ ਪ੍ਰਾਪਰਟੀ ਡੀਲਰ ਸਮੇਤ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀਆਂ ਲਾਸ਼ਾਂ

Punjab: ਗੱਡੀ ‘ਚੋਂ ਮਿਲੀਆਂ ਪ੍ਰਾਪਰਟੀ ਡੀਲਰ ਸਮੇਤ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀਆਂ ਲਾਸ਼ਾਂ

1 hour ago
Ludhiana West ‘ਚ ਕੌਣ Best? ਅੱਜ ਹੋਵੇਗਾ 14 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ

Ludhiana West ‘ਚ ਕੌਣ Best? ਅੱਜ ਹੋਵੇਗਾ 14 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ

2 hours ago
ਰਾਜ ਸਭਾ ਸੀਟ ਅਤੇ ਮੰਤਰੀ ਬਣਨ ਲਈ ਆਪਣੀ ਆਤਮਾ ਵੇਚਣ ਵਾਲੇ ਬਿੱਟੂ ਕਿਸ ਮੂੰਹ ਨਾਲ PUNJAB ਦੇ ਮੁੱਖ ਮੰਤਰੀ ਦੇ ਅਧਿਕਾਰ ‘ਤੇ ਸਵਾਲ ਉਠਾ ਰਹੇ ਹਨ: ‘AAP’

ਰਾਜ ਸਭਾ ਸੀਟ ਅਤੇ ਮੰਤਰੀ ਬਣਨ ਲਈ ਆਪਣੀ ਆਤਮਾ ਵੇਚਣ ਵਾਲੇ ਬਿੱਟੂ ਕਿਸ ਮੂੰਹ ਨਾਲ PUNJAB ਦੇ ਮੁੱਖ ਮੰਤਰੀ ਦੇ ਅਧਿਕਾਰ ‘ਤੇ ਸਵਾਲ ਉਠਾ ਰਹੇ ਹਨ: ‘AAP’

11 hours ago
Punjab News: ਅਮਨ ਅਰੋੜਾ ਨੇ ਵਿਰੋਧੀ ਧਿਰ ਦੇ ਕੂੜ ਪ੍ਰਚਾਰ ਦੀ ਕੀਤੀ ਨਿੰਦਾ, ਕਿਹਾ-ਮੁੱਖ ਸਕੱਤਰ ਨੂੰ ਅਧਿਕਾਰ ਸੌਂਪਣ ਦਾ ਫੈਸਲਾ ਵਿਕਾਸ ਨੂੰ ਤੇਜ਼ ਕਰਨ ਲਈ ਹੈ, ਮੁੱਖ ਮੰਤਰੀ ਦੀਆਂ ਸ਼ਕਤੀਆਂ ਨੂੰ ਘਟਾਉਣ ਲਈ ਨਹੀਂ

Punjab News: ਅਮਨ ਅਰੋੜਾ ਨੇ ਵਿਰੋਧੀ ਧਿਰ ਦੇ ਕੂੜ ਪ੍ਰਚਾਰ ਦੀ ਕੀਤੀ ਨਿੰਦਾ, ਕਿਹਾ-ਮੁੱਖ ਸਕੱਤਰ ਨੂੰ ਅਧਿਕਾਰ ਸੌਂਪਣ ਦਾ ਫੈਸਲਾ ਵਿਕਾਸ ਨੂੰ ਤੇਜ਼ ਕਰਨ ਲਈ ਹੈ, ਮੁੱਖ ਮੰਤਰੀ ਦੀਆਂ ਸ਼ਕਤੀਆਂ ਨੂੰ ਘਟਾਉਣ ਲਈ ਨਹੀਂ

11 hours ago
Punjab News -ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਲੋਂ ਵੱਖ- ਵੱਖ ਜ਼ਿਲ੍ਹਿਆਂ ਦੇ ਜ਼ੋਨਾਂ ਤੇ ਸੋਸਲ ਮੀਡੀਆ ਵਿੰਗ ਦੇ ਅਹੁਦੇਦਾਰਾਂ ਦੀਆਂ ਕੀਤੀਆਂ ਨਿਯੁਕਤੀਆਂ

Punjab News -ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਲੋਂ ਵੱਖ- ਵੱਖ ਜ਼ਿਲ੍ਹਿਆਂ ਦੇ ਜ਼ੋਨਾਂ ਤੇ ਸੋਸਲ ਮੀਡੀਆ ਵਿੰਗ ਦੇ ਅਹੁਦੇਦਾਰਾਂ ਦੀਆਂ ਕੀਤੀਆਂ ਨਿਯੁਕਤੀਆਂ

11 hours ago
India vs England : ਲੀਡਜ਼ ਟੈਸਟ ; ਤੀਜੇ ਦਿਨ ਦਾ ਖੇਡ ਜਾਰੀ

India vs England : ਲੀਡਜ਼ ਟੈਸਟ ; ਤੀਜੇ ਦਿਨ ਦਾ ਖੇਡ ਜਾਰੀ

11 hours ago
Breaking News: ਸੁਖਬੀਰ ਬਾਦਲ ਸਿਰਫ਼ ਆਪਣਾ ਕਾਰੋਬਾਰ ਚਲਾਉਣਾ ਸੀ, ਇਸੇ ਲਈ ਉਨ੍ਹਾਂ ਨੇ ਅਫ਼ਸਰਾਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਨਹੀਂ ਦਿੱਤੀਆਂ – ਹਰਜੋਤ ਬੈਂਸ

Breaking News: ਸੁਖਬੀਰ ਬਾਦਲ ਸਿਰਫ਼ ਆਪਣਾ ਕਾਰੋਬਾਰ ਚਲਾਉਣਾ ਸੀ, ਇਸੇ ਲਈ ਉਨ੍ਹਾਂ ਨੇ ਅਫ਼ਸਰਾਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਨਹੀਂ ਦਿੱਤੀਆਂ – ਹਰਜੋਤ ਬੈਂਸ

11 hours ago
Punjab Government ਦੀ ਬੱਚਿਆਂ ਦੀ ਸੁਰੱਖਿਆ ਲਈ ਸਖ਼ਤ ਹਦਾਇਤ; ਸੋਸ਼ਲ ਮੀਡੀਆ ਉੱਤੇ ਅਸ਼ਲੀਲ ਸਮੱਗਰੀ ਅਤੇ ਲੱਚਰਤਾ ਵਿਰੁੱਧ ਹੋਵੇਗੀ ਤੁਰੰਤ ਕਾਰਵਾਈ

Punjab Government ਦੀ ਬੱਚਿਆਂ ਦੀ ਸੁਰੱਖਿਆ ਲਈ ਸਖ਼ਤ ਹਦਾਇਤ; ਸੋਸ਼ਲ ਮੀਡੀਆ ਉੱਤੇ ਅਸ਼ਲੀਲ ਸਮੱਗਰੀ ਅਤੇ ਲੱਚਰਤਾ ਵਿਰੁੱਧ ਹੋਵੇਗੀ ਤੁਰੰਤ ਕਾਰਵਾਈ

12 hours ago
’ਯੁੱਧ ਨਸ਼ਿਆਂ ਵਿਰੁੱਧ’ ਦੇ 113 ਵੇਂ ਦਿਨ Punjab Police ਵੱਲੋਂ 151 ਨਸ਼ਾ ਤਸਕਰ ਗ੍ਰਿਫ਼ਤਾਰ; 533 ਗ੍ਰਾਮ ਹੈਰੋਇਨ, 2.8 ਕਿਲੋ ਅਫੀਮ ਅਤੇ 5.3 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

’ਯੁੱਧ ਨਸ਼ਿਆਂ ਵਿਰੁੱਧ’ ਦੇ 113 ਵੇਂ ਦਿਨ Punjab Police ਵੱਲੋਂ 151 ਨਸ਼ਾ ਤਸਕਰ ਗ੍ਰਿਫ਼ਤਾਰ; 533 ਗ੍ਰਾਮ ਹੈਰੋਇਨ, 2.8 ਕਿਲੋ ਅਫੀਮ ਅਤੇ 5.3 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

13 hours ago
ਸੂਬੇ ਨੂੰ ਵਿਕਸਤ ਕਰਨ ਵਿਚ ਅਹਿਮ ਭੂਮਿਕਾ ਨਿਭਾਏਗਾ ਵਿਕਾਸ ਅਥਾਰਟੀਆਂ ਸਬੰਧੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ Punjab Government ਦਾ ਫ਼ੈਸਲਾ : ਹਰਭਜਨ ਸਿੰਘ ਈ. ਟੀ. ਓ.

ਸੂਬੇ ਨੂੰ ਵਿਕਸਤ ਕਰਨ ਵਿਚ ਅਹਿਮ ਭੂਮਿਕਾ ਨਿਭਾਏਗਾ ਵਿਕਾਸ ਅਥਾਰਟੀਆਂ ਸਬੰਧੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ Punjab Government ਦਾ ਫ਼ੈਸਲਾ : ਹਰਭਜਨ ਸਿੰਘ ਈ. ਟੀ. ਓ.

13 hours ago
Hindi News
English News
Monday, June 23, 2025
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result

Punjab ਦੀ ਮਾਨ ਸਰਕਾਰ ਪਿੰਡਾਂ ਦੇ ਸਿਹਤ ਨੈੱਟਵਰਕ ਨੂੰ ਮਜ਼ਬੂਤ ਕਰਨ ਲਈ ਵਚਨਬੱਧ: 12977 ਵਿਲੇਜ਼ ਹੈਲਥ ਕਮੇਟੀਆਂ, ਲੋਕਾਂ ਨੂੰ ਵੈਕਟਰ-ਬੋਰਨ ਬਿਮਾਰੀਆਂ ਤੋਂ ਬਚਾਉਣ ਅਤੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਦੇਣਗੀਆਂ ਸਹਿਯੋਗ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਮੁੜ-ਗਠਿਤ ਵਿਲੇਜ਼ ਹੈਲਥ ਸੈਨੀਟੇਸ਼ਨ ਅਤੇ ਪੋਸ਼ਣ ਕਮੇਟੀਆਂ ਦਾ ਉਦਘਾਟਨ

May 13, 2025
in ਖਬਰਾਂ, ਪੰਜਾਬ

ਸੂਬੇ ਭਰ ਦੇ ਸਿਵਲ ਸਰਜਨਾਂ ਦੀ ਸਮੀਖਿਆ ਮੀਟਿੰਗ ਦੀ ਕੀਤੀ ਪ੍ਰਧਾਨਗੀ

ਚੰਡੀਗੜ੍ਹ, 13 ਮਈ (ਵਿਸ਼ਵ ਵਾਰਤਾ):- ਸਿਹਤ ਸੰਭਾਲ ਸੇਵਾਵਾਂ ਨੂੰ ਲੋਕਾਂ ਦੇ ਸਹਿਯੋਗ ਨਾਲ ਜ਼ਮੀਨੀ ਪੱਧਰ ‘ਤੇ ਮਜ਼ਬੂਤ ਕਰਨ ਦੀ ਦਿਸ਼ਾ ‘ਚ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸੂਬੇ ਭਰ ਵਿੱਚ ਮੁੜ-ਗਠਿਤ ਕੀਤੀਆਂ ਗਈਆਂ ਗ੍ਰਾਮ ਸਿਹਤ ਸੈਨੀਟੇਸ਼ਨ ਅਤੇ ਪੋਸ਼ਣ ਕਮੇਟੀਆਂ(ਵੀਐਚਐਸਐਨਸੀਜ਼) ਦਾ ਉਦਘਾਟਨ ਕੀਤਾ ਅਤੇ ਇਨ੍ਹਾਂ ਕਮੇਟੀਆਂ ਨੂੰ ਵੈਕਟਰ ਬੋਰਨ ਅਤੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਲੋਕਾਂ ਨੂੰ ਬਚਾਉਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਸਰਕਾਰ ਨਾਲ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ ਹੈ।

ਜ਼ਿਕਰਯੋਗ ਹੈ ਕਿ 12,977 ਵੀਐਚਐਸਐਨਸੀਜ਼ ਦੇ 1 ਲੱਖ ਤੋਂ ਵੱਧ ਮੈਂਬਰਾਂ ਨੇ ਯੂ-ਟਿਊਬ ਲਿੰਕ ਰਾਹੀਂ ਉਦਘਾਟਨ ਸਮਾਰੋਹ ਵਿੱਚ ਹਿੱਸਾ ਲਿਆ, ਜੋ ਕਿ ਜਨਤਕ ਸਿਹਤ ਪ੍ਰਤੀ ਉਨ੍ਹਾਂ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਆਨਲਾਈਨ ਪ੍ਰੋਗਰਾਮ ਦੌਰਾਨ ਡਾ. ਬਲਬੀਰ ਸਿੰਘ ਨੇ ਮਾਨਸਾ, ਪਟਿਆਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਗੁਰਦਾਸਪੁਰ ਅਤੇ ਬਠਿੰਡਾ ਸਮੇਤ ਛੇ ਜ਼ਿਲ੍ਹਿਆਂ ਦੀਆਂ ਕੁਝ ਚੋਣਵੀਆਂ ਵੀਐਚਐਸਐਨਸੀਜ਼ ਦੇ 100 ਤੋਂ ਵੱਧ ਮੈਂਬਰਾਂ ਨਾਲ ਸਿੱਧੇ ਤੌਰ ‘ਤੇ ਗੱਲਬਾਤ ਕੀਤੀ।

ਮੌਜੂਦਾ ਸਿਹਤ ਮੁੱਦਿਆਂ ਨਾਲ ਨਜਿੱਠਣ ਵਿੱਚ ਵੀਐਚਐਸਐਨਸੀਜ਼ ਦੀ ਮਹੱਤਵਪੂਰਨ ਭੂਮਿਕਾ ‘ਤੇ ਜ਼ੋਰ ਦਿੰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਨ੍ਹਾਂ ਕਮੇਟੀਆਂ ਦਾ ਜਿੰਮਾ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਵਰਗੀਆਂ ਵੈਕਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਅਤੇ ਨਿਯੰਤਰਣ ਦੇ ਨਾਲ-ਨਾਲ ਦਸਤ ਵਰਗੀਆਂ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦੇ ਪ੍ਰਬੰਧਨ ‘ਤੇ ਧਿਆਨ ਕੇਂਦਰਿਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਸਾਰੀਆਂ ਆਸ਼ਾ ਵਰਕਰਾਂ ਨੂੰ “ਹਰ ਸ਼ੁਕਰਵਾਰ ਡੇਂਗੂ ਤੇ ਵਾਰ” ਮੁਹਿੰਮ ਦੇ ਹਿੱਸੇ ਵਜੋਂ ਮੱਛਰਾਂ ਦੇ ਲਾਰਵੇ ਦੀ ਪਛਾਣ ਸਬੰਧੀ ਸਿਖਲਾਈ ਦਿੱਤੀ ਗਈ ਹੈ, ਜਿਸਦਾ ਉਦੇਸ਼ ਘਰਾਂ ਦੇ ਅੰਦਰ ਅਤੇ ਆਲੇ ਦੁਆਲੇ ਖੜ੍ਹੇ ਪਾਣੀ, ਜੋ ਮੱਛਰਾਂ ਦੇ ਪ੍ਰਜਨਨ ਦਾ ਕਾਰਨ ਬਣਦੇ ਹਨ, ਨੂੰ ਖਤਮ ਕਰਨਾ ਹੈ। ਉਨ੍ਹਾਂ ਇਹ ਜਾਣਕਾਰੀ ਵੀ ਦਿੱਤੀ ਕਿ ਸਿਹਤ ਵਿਭਾਗ ਵੱਲੋਂ ਜੈਵਿਕ ਨਿਯੰਤਰਣ ਉਪਾਅ ਵਜੋਂ ਪਿੰਡ ਦੇ ਛੱਪੜਾਂ ਵਿੱਚ ਛੱਡਣ ਲਈ ਗੰਬੂਸੀਆ ਮੱਛੀਆਂ ਵੀ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਡੇਂਗੂ ਦੀ ਜਾਂਚ ਹੁਣ ਸਾਰੇ ਆਮ ਆਦਮੀ ਕਲੀਨਿਕਾਂ (ਏਏਸੀ) ‘ਤੇ ਮੁਫ਼ਤ ਹੈ ਅਤੇ ਡੇਂਗੂ ਬਿਮਾਰੀ ਦਾ ਪਤਾ ਲੱਗਣ ‘ਤੇ ਲੋਕ ਕਿਸੇ ਵੀ ਸਰਕਾਰੀ ਸਹੂਲਤ ਤੋਂ ਮੁਫ਼ਤ ਇਲਾਜ ਪ੍ਰਾਪਤ ਕਰ ਸਕਦੇ ਹਨ।

ਵੈਕਟਰ ਬੋਰਨ ਬਿਮਾਰੀਆਂ ਦੇ ਪ੍ਰਬੰਧਨ ਤੋਂ ਇਲਾਵਾ ਸਿਹਤ ਮੰਤਰੀ ਨੇ ਗ੍ਰਾਮ ਰੱਖਿਆ ਕਮੇਟੀਆਂ ਦੀ ਮਦਦ ਨਾਲ ਪੀਣ ਲਈ ਸਾਫ਼ ਪਾਣੀ ਨੂੰ ਯਕੀਨੀ ਬਣਾਉਣ ਅਤੇ ਪਿੰਡਾਂ ਨੂੰ “ਨਸ਼ਾ ਮੁਕਤ” ਬਣਾਉਣ ਦੇ ਨਾਲ-ਨਾਲ ਨਸ਼ਾ ਤਸਕਰਾਂ ਵਿਰੁੱਧ ਮਿਲ ਕੇ ਕਾਰਵਾਈ ਦੀ ਜ਼ਰੂਰਤ ‘ਤੇ ਵੀ ਜ਼ੋਰ ਦਿੱਤਾ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਵੀਐਚਐਸਐਨਸੀ ਮੈਂਬਰਾਂ ਨਾਲ ਨਿਯਮਿਤ ਤੌਰ ‘ਤੇ ਗੱਲਬਾਤ ਕਰਨਗੇ ਅਤੇ ਅਗਲੀ ਗੱਲਬਾਤ ਮਾਂ ਅਤੇ ਬੱਚੇ ਦੀ ਸਿਹਤ ‘ਤੇ ਕੇਂਦਰਿਤ ਹੋਵੇਗੀ।

ਸੂਬੇ ਵਿੱਚ ਲੂ ਚੱਲਣ ਦੇ ਮੱਦੇਨਜ਼ਰ ਡਾ. ਬਲਬੀਰ ਸਿੰਘ ਨੇ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ ਅਤੇ ਲੋਕਾਂ ਨੂੰ ਲੋੜੀਂਦਾ ਪਾਣੀ ਪੀਣ, ਧੁੱਪ ਵਿੱਚ ਕੰਮ ਕਰਨ ਤੋਂ ਬਚਾਅ, ਢਿੱਲੇ ਸੂਤੀ ਕੱਪੜੇ ਪਹਿਨਣ ਅਤੇ ਲੂ ਲੱਗਣ ਦੇ ਲੱਛਣ ਸਾਹਮਣੇ ਆਉਣ ‘ਤੇ ਤੁਰੰਤ ਛਾਂ ਵਾਲੀ ਥਾਂ ‘ਤੇ ਜਾਣ ਲਈ ਕਿਹਾ ਹੈ। ਉਨ੍ਹਾਂ ਨੇ ਵਾਤਾਵਰਣ ਸੁਰੱਖਿਆ ਲਈ ਹੋਰ ਰੁੱਖ ਲਗਾਉਣ ਦੀ ਮਹੱਤਤਾ ‘ਤੇ ਵੀ ਜ਼ੋਰ ਦਿੱਤਾ।

ਵੀਐਚਐਸਐਨਸੀਜ਼ ਦੇ ਯੋਗਦਾਨ ਨੂੰ ਮਾਨਤਾ ਦਿੰਦਿਆਂ ਸਿਹਤ ਮੰਤਰੀ ਨੇ ਐਲਾਨ ਕੀਤਾ ਕਿ ਚੰਗੀ ਕਾਰਗੁਜ਼ਾਰੀ ਵਾਲੀਆਂ ਕਮੇਟੀਆਂ ਨੂੰ ਗ੍ਰਾਂਟਾਂ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਜਾਵੇਗਾ।

ਇਸ ਉਪਰੰਤ ਸਾਰੇ ਜ਼ਿਲ੍ਹਿਆਂ ਦੇ ਸਿਵਲ ਸਰਜਨਾਂ ਨਾਲ ਮੀਟਿੰਗ ਵਿੱਚ ਡਾ. ਬਲਬੀਰ ਸਿੰਘ ਨੇ ਜਨਤਕ ਸਿਹਤ ਸੰਭਾਲ ਸਹੂਲਤਾਂ ਪ੍ਰਤੀ ਉਸਾਰੂ ਪਹੁੰਚ ‘ਤੇ ਜ਼ੋਰ ਦਿੱਤਾ। ਉਨ੍ਹਾਂ ਸਿਵਲ ਸਰਜਨਾਂ ਨੂੰ ਸਰਕਾਰੀ ਕੰਮ ਵਾਲੀ ਮਾਨਸਿਕਤਾ ਤੋਂ ਦੂਰ ਰਹਿਣ ਦੀ ਅਪੀਲ ਕਰਦਿਆਂ ਸਰਕਾਰੀ ਹਸਪਤਾਲਾਂ ਨੂੰ ਆਪਣੇ ਨਿੱਜੀ ਹਸਪਲਾਤ ਵਾਂਗ ਮੰਨਣ ਦੇ ਨਿਰਦੇਸ਼ ਦਿੱਤੇ। ਸਿਹਤ ਮੰਤਰੀ ਨੇ “ਪਲੇਸਬੋ ਇਫੈਕਟ” ਦੀ ਪ੍ਰਭਾਵਸ਼ੀਲਤਾ ਨੂੰ ਉਜਾਗਰ ਕਰਦਿਆਂ ਮਰੀਜ਼ਾਂ ਨਾਲ ਹਮਦਰਦੀ ਅਤੇ ਚੰਗੇ ਵਿਵਹਾਰ ਨਾਲ ਪੇਸ਼ ਆਉਣ ਲਈ ਕਿਹਾ।

ਇਸ ਦੌਰਾਨ ਸਿਹਤ ਮੰਤਰੀ ਨੇ ਹਰੇਕ ਜ਼ਿਲ੍ਹੇ ਦੀਆਂ ਪ੍ਰਾਇਮਰੀ ਅਤੇ ਸੈਕੰਡਰੀ ਸਿਹਤ ਸੇਵਾਵਾਂ ਦਾ ਵੀ ਜਾਇਜ਼ਾ ਲਿਆ।

ਇਸ ਮੌਕੇ ਪੀਐਚਐਸਸੀ ਦੇ ਵਾਈਸ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ, ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ, ਮੈਂਬਰ ਪੰਜਾਬ ਵਿਕਾਸ ਕਮਿਸ਼ਨ ਅਨੁਰਾਗ ਕੁੰਡੂ, ਸਕੱਤਰ ਸਿਹਤ ਬਸੰਤ ਗਰਗ, ਵਿਸ਼ੇਸ਼ ਸਕੱਤਰ ਸਿਹਤ-ਕਮ-ਐਮਡੀ ਐਨਐਚਐਮ ਘਣਸ਼ਿਆਮ ਥੋਰੀ, ਐਮਡੀ ਪੀਐਚਐਸਸੀ ਅਮਿਤ ਤਲਵਾੜ, ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ. ਹਿਤਿੰਦਰ ਕੌਰ, ਡਾਇਰੈਕਟਰ ਪਰਿਵਾਰ ਭਲਾਈ ਡਾ. ਜਸਮਿੰਦਰ, ਡਾਇਰੈਕਟਰ ਈਐਸਆਈ ਡਾ. ਜਸਪ੍ਰੀਤ ਕੌਰ, ਡਾਇਰੈਕਟਰ ਪੀਐਚਐਸਸੀ ਡਾ. ਅਨਿਲ ਗੋਇਲ ਸ਼ਾਮਲ ਸਨ।

Tags: Breaking news in PunjabiLatest Punjab newsLatest Punjab news in PunjabiPUNJABPunjab Governmentpunjab newstop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Ludhiana West bypoll  :  ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਦੇ ਨਤੀਜੇ ਅੱਜ 

Ludhiana West bypoll  :  ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਦੇ ਨਤੀਜੇ ਅੱਜ 

by Navjot
June 23, 2025
0

Ludhiana West bypoll  :  ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਦੇ ਨਤੀਜੇ ਅੱਜ    ਚੰਡੀਗੜ੍ਹ, 23ਜੂਨ(ਵਿਸ਼ਵ ਵਾਰਤਾ) Ludhiana West bypoll :...

Punjab: ਗੱਡੀ ‘ਚੋਂ ਮਿਲੀਆਂ ਪ੍ਰਾਪਰਟੀ ਡੀਲਰ ਸਮੇਤ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀਆਂ ਲਾਸ਼ਾਂ

Punjab: ਗੱਡੀ ‘ਚੋਂ ਮਿਲੀਆਂ ਪ੍ਰਾਪਰਟੀ ਡੀਲਰ ਸਮੇਤ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀਆਂ ਲਾਸ਼ਾਂ

by Jaspreet Kaur
June 23, 2025
0

Punjab: ਗੱਡੀ 'ਚੋਂ ਮਿਲੀਆਂ ਪ੍ਰਾਪਰਟੀ ਡੀਲਰ ਸਮੇਤ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀਆਂ ਲਾਸ਼ਾਂ - ਸਰੀਰ 'ਤੇ ਮਿਲੇ ਗੋਲੀਆਂ ਦੇ...

Ludhiana West ‘ਚ ਕੌਣ Best? ਅੱਜ ਹੋਵੇਗਾ 14 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ

Ludhiana West ‘ਚ ਕੌਣ Best? ਅੱਜ ਹੋਵੇਗਾ 14 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ

by Jaspreet Kaur
June 23, 2025
0

Ludhiana West 'ਚ ਕੌਣ ਬੈਸਟ? ਅੱਜ ਹੋਵੇਗਾ 14 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ - 14 ਗੇੜਾਂ ਵਿੱਚ ਹੋਵੇਗੀ ਵੋਟਾਂ ਦੀ...

ਰਾਜ ਸਭਾ ਸੀਟ ਅਤੇ ਮੰਤਰੀ ਬਣਨ ਲਈ ਆਪਣੀ ਆਤਮਾ ਵੇਚਣ ਵਾਲੇ ਬਿੱਟੂ ਕਿਸ ਮੂੰਹ ਨਾਲ PUNJAB ਦੇ ਮੁੱਖ ਮੰਤਰੀ ਦੇ ਅਧਿਕਾਰ ‘ਤੇ ਸਵਾਲ ਉਠਾ ਰਹੇ ਹਨ: ‘AAP’

ਰਾਜ ਸਭਾ ਸੀਟ ਅਤੇ ਮੰਤਰੀ ਬਣਨ ਲਈ ਆਪਣੀ ਆਤਮਾ ਵੇਚਣ ਵਾਲੇ ਬਿੱਟੂ ਕਿਸ ਮੂੰਹ ਨਾਲ PUNJAB ਦੇ ਮੁੱਖ ਮੰਤਰੀ ਦੇ ਅਧਿਕਾਰ ‘ਤੇ ਸਵਾਲ ਉਠਾ ਰਹੇ ਹਨ: ‘AAP’

by Ankit
June 22, 2025
0

ਰਾਜ ਸਭਾ ਸੀਟ ਅਤੇ ਮੰਤਰੀ ਬਣਨ ਲਈ ਆਪਣੀ ਆਤਮਾ ਵੇਚਣ ਵਾਲੇ ਬਿੱਟੂ ਕਿਸ ਮੂੰਹ ਨਾਲ PUNJAB ਦੇ ਮੁੱਖ ਮੰਤਰੀ ਦੇ...

[the_ad id="329927"] [the_ad id="323876"]

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Amrit Vele Da Hukamnama:ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ
ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Amrit Vele Da Hukamnama:ਹੁਕਮਨਾਮਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ

June 22, 2025

ਬਦਲੀਆਂ

Punjab ‘ਚ ਵੱਡੇ ਪੱਧਰ ‘ਤੇ PCS ਅਧਿਕਾਰੀਆਂ ਦੇ ਤਬਾਦਲੇ, ਪੜੋ LIST

Breaking News : ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਨੇ 8 IAS  ਅਤੇ PCS ਅਧਿਕਾਰੀ ਕੀਤੇ ਇੱਧਰੋਂ ਉੱਧਰ

Breaking News : ਪੰਜਾਬ ਸਰਕਾਰ ਵੱਲੋਂ ਪਟਵਾਰੀਆਂ ਅਤੇ ਕਾਨੂੰਗੋਆਂ ਦੀਆਂ ਬਦਲੀਆਂ ;ਪੜ੍ਹੋ ਮੁਕੰਮਲ ਸੂਚੀ

PUNJAB : ਮਾਲ ਅਧਿਕਾਰੀਆਂ ਦੀ ਸਮੂਹਿਕ ਛੁੱਟੀ ਵਿਚਾਲੇ ਪੰਜਾਬ ਸਰਕਾਰ ਨੇ 177 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

BREAKING NEWS : ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਨੇ 58 ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

BREAKING NEWS : ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ

Currency Converter

Youtube

Wishav Warta - Youtube

ਪੁਰਾਲੇਖ

[the_ad id="329953"] [the_ad id="348857"] [the_ad id="348856"]

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Ludhiana West bypoll  :  ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਦੇ ਨਤੀਜੇ ਅੱਜ 

Ludhiana West bypoll  :  ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਦੇ ਨਤੀਜੇ ਅੱਜ 

by Navjot
June 23, 2025
0

Ludhiana West bypoll  :  ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਦੇ ਨਤੀਜੇ ਅੱਜ    ਚੰਡੀਗੜ੍ਹ, 23ਜੂਨ(ਵਿਸ਼ਵ ਵਾਰਤਾ) Ludhiana West bypoll :...

Most Popular

Amritsar: ਪੁਰਾਣੀ ਰੰਜਿਸ਼ ਕਾਰਨ ਗੋਲੀਬਾਰੀ ਕਰਕੇ ਨੌਜਵਾਨ ਦੀ ਹੱਤਿਆ

Amritsar: ਪੁਰਾਣੀ ਰੰਜਿਸ਼ ਕਾਰਨ ਗੋਲੀਬਾਰੀ ਕਰਕੇ ਨੌਜਵਾਨ ਦੀ ਹੱਤਿਆ

by Jaspreet Kaur
May 31, 2025
0

Amritsar: ਪੁਰਾਣੀ ਰੰਜਿਸ਼ ਕਾਰਨ ਗੋਲੀਬਾਰੀ ਕਰਕੇ ਨੌਜਵਾਨ ਦੀ ਹੱਤਿਆ - 15 ਲੋਕਾਂ ਖਿਲਾਫ ਮਾਮਲਾ ਦਰਜ ਅੰਮ੍ਰਿਤਸਰ, 31 ਮਈ (ਗੁਰਨਾਮ ਸਿੰਘ...

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 