• Latest
  • Trending
PUNJAB ਦੇ ਕਰ ਵਿਭਾਗ ਵੱਲੋਂ 9 ਕਰੋੜ ਰੁਪਏ ਦੇ ਜੀ.ਐਸ.ਟੀ. ਘੁਟਾਲੇ ਅਤੇ ਅੰਦਰੂਨੀ ਅਨੁਸ਼ਾਸਨਹੀਣਤਾ ਵਿਰੁੱਧ ਵੱਡੀ ਕਾਰਵਾਈ: ਹਰਪਾਲ ਸਿੰਘ ਚੀਮਾ

PUNJAB ਦੇ ਕਰ ਵਿਭਾਗ ਵੱਲੋਂ 9 ਕਰੋੜ ਰੁਪਏ ਦੇ ਜੀ.ਐਸ.ਟੀ. ਘੁਟਾਲੇ ਅਤੇ ਅੰਦਰੂਨੀ ਅਨੁਸ਼ਾਸਨਹੀਣਤਾ ਵਿਰੁੱਧ ਵੱਡੀ ਕਾਰਵਾਈ: ਹਰਪਾਲ ਸਿੰਘ ਚੀਮਾ

5 months ago
ਪੰਜਾਬ- ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

ਪੰਜਾਬ- ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

32 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

53 minutes ago
ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ!  14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ! 14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

57 minutes ago
ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

2 hours ago
ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

2 hours ago
ਪੰਜਾਬ ‘ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ‘ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

2 hours ago
ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਸੈਕਟਰ-71, ਮੋਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ

ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਸੈਕਟਰ-71, ਮੋਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ

2 hours ago
ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

2 hours ago
ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਸੂਰਮੇ’ ਵਜੋਂ ਕੀਤਾ ਸਨਮਾਨਿਤ

ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਸੂਰਮੇ’ ਵਜੋਂ ਕੀਤਾ ਸਨਮਾਨਿਤ

2 hours ago
SIR-2026 ਤਹਿਤ ਬੀ.ਐਲ.ਓ ਨੇ ਜੁੜਵੇਂ ਭਰਾਵਾਂ ਸੋਹਣੇ ਅਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ

SIR-2026 ਤਹਿਤ ਬੀ.ਐਲ.ਓ ਨੇ ਜੁੜਵੇਂ ਭਰਾਵਾਂ ਸੋਹਣੇ ਅਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ

2 hours ago
ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ

ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ

3 hours ago
ਤਿੰਨ ਦਿਨਾਂ ਦੇ ਦੌਰੇ ‘ਤੇ ਸੇਸ਼ੇਲਸ ਪਹੁੰਚੇ ਪ੍ਰਧਾਨ ਮੰਤਰੀ ਮੋਦੀ

ਤਿੰਨ ਦਿਨਾਂ ਦੇ ਦੌਰੇ ‘ਤੇ ਸੇਸ਼ੇਲਸ ਪਹੁੰਚੇ ਪ੍ਰਧਾਨ ਮੰਤਰੀ ਮੋਦੀ

3 hours ago
Hindi News
English News
Saturday, June 27, 2026
No Result
View All Result
39 °c
Chandigarh
39 ° Sun
38 ° Mon
40 ° Tue
38 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB ਦੇ ਕਰ ਵਿਭਾਗ ਵੱਲੋਂ 9 ਕਰੋੜ ਰੁਪਏ ਦੇ ਜੀ.ਐਸ.ਟੀ. ਘੁਟਾਲੇ ਅਤੇ ਅੰਦਰੂਨੀ ਅਨੁਸ਼ਾਸਨਹੀਣਤਾ ਵਿਰੁੱਧ ਵੱਡੀ ਕਾਰਵਾਈ: ਹਰਪਾਲ ਸਿੰਘ ਚੀਮਾ

ਲੁਧਿਆਣਾ ਦਾ ਕਾਰੋਬਾਰੀ 9 ਕਰੋੜ ਰੁਪਏ ਦੇ ਘੁਟਾਲੇ ਵਿੱਚ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ

February 12, 2026
in ਖਬਰਾਂ, ਪੰਜਾਬ
PUNJAB ਦੇ ਕਰ ਵਿਭਾਗ ਵੱਲੋਂ 9 ਕਰੋੜ ਰੁਪਏ ਦੇ ਜੀ.ਐਸ.ਟੀ. ਘੁਟਾਲੇ ਅਤੇ ਅੰਦਰੂਨੀ ਅਨੁਸ਼ਾਸਨਹੀਣਤਾ ਵਿਰੁੱਧ ਵੱਡੀ ਕਾਰਵਾਈ: ਹਰਪਾਲ ਸਿੰਘ ਚੀਮਾ

PUNJAB ਦੇ ਕਰ ਵਿਭਾਗ ਵੱਲੋਂ 9 ਕਰੋੜ ਰੁਪਏ ਦੇ ਜੀ.ਐਸ.ਟੀ. ਘੁਟਾਲੇ ਅਤੇ ਅੰਦਰੂਨੀ ਅਨੁਸ਼ਾਸਨਹੀਣਤਾ ਵਿਰੁੱਧ ਵੱਡੀ ਕਾਰਵਾਈ: ਹਰਪਾਲ ਸਿੰਘ ਚੀਮਾ

ਲੁਧਿਆਣਾ ਦਾ ਕਾਰੋਬਾਰੀ 9 ਕਰੋੜ ਰੁਪਏ ਦੇ ਘੁਟਾਲੇ ਵਿੱਚ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ

ਲੰਬੇ ਸਮੇਂ ਤੋਂ ਗੈਰ-ਹਾਜ਼ਰ ਰਹਿਣ ਕਾਰਨ ਆਬਕਾਰੀ ਤੇ ਕਰ ਇੰਸਪੈਕਟਰ ਸੇਵਾ ਤੋਂ ਬਰਖਾਸਤ: ਹਰਪਾਲ ਸਿੰਘ ਚੀਮਾ

ਕਰ ਚੋਰੀ ਅਤੇ ਵਿਭਾਗਾਂ ਵਿੱਚ ਅਨੁਸ਼ਾਸਨਹੀਣਤਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਵੱਲੋਂ ਜੀ.ਐਸ.ਟੀ. ਧੋਖਾਧੜੀ ਵਿਰੁੱਧ ਕਾਰਵਾਈ ਤੇਜ਼, ਅਧਿਕਾਰੀਆਂ ਦੀ ਜਵਾਬਦੇਹੀ ਬਣਾਈ ਯਕੀਨੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 12 ਫਰਵਰੀ 2026 (ਵਿਸ਼ਵ ਵਾਰਤਾ);- ਦੋ ਅਹਿਮ ਮੋਰਚਿਆਂ ‘ਤੇ ਫੈਸਲਾਕੁੰਨ ਕਾਰਵਾਈ ਦਾ ਐਲਾਨ ਕਰਦਿਆਂ ਪੰਜਾਬ ਦੇ ਵਿੱਤ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਦੀ ਵਿੱਤੀ ਇਮਾਨਦਾਰੀ ਅਤੇ ਪ੍ਰਬੰਧਕੀ ਜਵਾਬਦੇਹੀ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਦੱਸਿਆ ਕਿ ਲੁਧਿਆਣਾ ਦੇ ਇੱਕ ਕਾਰੋਬਾਰੀ ਨੂੰ 9 ਕਰੋੜ ਰੁਪਏ ਦੇ ਜੀ.ਐਸ.ਟੀ. ਘੁਟਾਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦਕਿ ਇੱਕ ਆਬਕਾਰੀ ਤੇ ਕਰ ਇੰਸਪੈਕਟਰ ਨੂੰ ਲੰਬੇ ਸਮੇਂ ਤੋਂ ਬਿਨਾਂ ਦੱਸੇ ਗੈਰ-ਹਾਜ਼ਰ ਰਹਿਣ ਕਾਰਨ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ।

ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ (ਸਿਪੂ), ਲੁਧਿਆਣਾ ਵੱਲੋਂ ਕੀਤੀ ਗਈ ਇੱਕ ਵੱਡੀ ਕਾਰਵਾਈ ਦੌਰਾਨ ਕਰ ਵਿਭਾਗ ਨੇ ਮੈਸਰਜ਼ ਐਮ.ਏ.ਏ ਸਟੀਲ, ਲੁਧਿਆਣਾ ਦੇ ਮਾਲਕ ਰੋਹਿਤ ਗੁਪਤਾ ਨੂੰ ਗ੍ਰਿਫ਼ਤਾਰ ਕੀਤਾ ਹੈ। ਕੇਸ ਦਾ ਵੇਰਵਾ ਦਿੰਦਿਆਂ ਉਨ੍ਹਾਂ ਕਿਹਾ, “ਕਰ ਵਿਭਾਗ ਨੇ ਇੱਕ ਵੱਡੇ ਜੀ.ਐਸ.ਟੀ. ਘੁਟਾਲੇ ਦਾ ਪਰਦਾਫਾਸ਼ ਕੀਤਾ ਹੈ, ਜਿੱਥੇ ਮੈਸਰਜ਼ ਐਮ.ਏ.ਏ ਸਟੀਲ ਵੱਲੋਂ ਬਿਨਾਂ ਕਿਸੇ ਅਸਲ ਸਪਲਾਈ ਦੇ ਐਚ.ਆਰ./ਸੀ.ਆਰ. ਕੋਇਲਜ਼ ਅਤੇ ਸਟ੍ਰਿਪਸ ਦੇ ਜਾਅਲੀ ਇਨਵੌਇਸ ਜਾਰੀ ਕੀਤੇ ਜਾ ਰਹੇ ਸਨ। ਇਸ ਧੋਖਾਧੜੀ ਵਾਲੇ ਨੈੱਟਵਰਕ ਰਾਹੀਂ 9 ਕਰੋੜ ਰੁਪਏ ਤੋਂ ਵੱਧ ਦਾ ਇਨਪੁਟ ਟੈਕਸ ਕ੍ਰੈਡਿਟ (ਆਈ.ਟੀ.ਸੀ) ਵੱਖ-ਵੱਖ ਲਾਭਪਾਤਰੀਆਂ ਨੂੰ ਦਿੱਤਾ ਗਿਆ, ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਸਿੱਧਾ ਅਤੇ ਵੱਡਾ ਨੁਕਸਾਨ ਹੋਇਆ। ਛਾਪੇਮਾਰੀ ਦੌਰਾਨ ਵਿਭਾਗ ਦੀਆਂ ਟੀਮਾਂ ਨੇ ਮੌਕੇ ‘ਤੇ ਮੌਜੂਦ ਸਟਾਕ ਅਤੇ ਫਰਮ ਦੇ ਅਧਿਕਾਰਤ ਬੁੱਕ ਰਿਕਾਰਡ ਵਿੱਚ ਵੀ ਵੱਡਾ ਫਰਕ ਪਾਇਆ ਹੈ।”

ਵਿੱਤ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਜਾਂਚ ਦਾ ਘੇਰਾ ਹੋਰ ਵਧਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ, “ਅਸੀਂ ਸਾਈਕਲ ਪਾਰਟਸ ਅਤੇ ਸਪੇਅਰ ਪਾਰਟਸ ਦੇ ਕਈ ਨਿਰਮਾਤਾਵਾਂ ਦੀ ਜਾਂਚ ਕਰ ਰਹੇ ਹਾਂ, ਜਿਨ੍ਹਾਂ ਦੇ ਇਸ ਘੁਟਾਲੇ ਵਿੱਚ ਸ਼ਾਮਲ ਹੋਣ ਦਾ ਸ਼ੱਕ ਹੈ। ਇਹ ਇਕਾਈਆਂ ਗਲਤ ਤਰੀਕੇ ਨਾਲ ਐਕਸਪੋਰਟ ਰਿਫੰਡ ਜਾਂ ਇਨਵਰਟਿਡ ਡਿਊਟੀ ਸਟ੍ਰਕਚਰ ਰਾਹੀਂ ਲਾਭ ਲੈਣ ਲਈ ਜਾਂਚ ਦੇ ਘੇਰੇ ਵਿੱਚ ਹਨ। ਸਾਡੀ ਸਰਕਾਰ ਕਰ ਚੋਰੀ ਵਿਰੁੱਧ ਸਖ਼ਤੀ ਨਾਲ ਲੜਨ, ਸਰਕਾਰੀ ਮਾਲੀਏ ਦੀ ਰਾਖੀ ਕਰਨ ਅਤੇ ਪੰਜਾਬ ਦੇ ਹਰ ਇਮਾਨਦਾਰ ਕਰਦਾਤਾ ਲਈ ਬਰਾਬਰ ਦੇ ਮੌਕੇ ਯਕੀਨੀ ਬਣਾਉਣ ਲਈ ਵਚਨਬੱਧ ਹੈ।”

ਇਸੇ ਦੌਰਾਨ ਅੰਦਰੂਨੀ ਪ੍ਰਬੰਧਕੀ ਅਨੁਸ਼ਾਸਨ ਬਾਰੇ ਗੱਲ ਕਰਦਿਆਂ ਵਿੱਤ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੇ ਇੱਕ ਆਬਕਾਰੀ ਤੇ ਕਰ ਇੰਸਪੈਕਟਰ ਨੂੰ ਲੰਬੇ ਸਮੇਂ ਤੋਂ ਗੈਰ-ਹਾਜ਼ਰ ਰਹਿਣ ਕਾਰਨ ਪੰਜਾਬ ਸਿਵਲ ਸਰਵਿਸਿਜ਼ (ਸਜ਼ਾ ਅਤੇ ਅਪੀਲ) ਨਿਯਮ, 1970 ਤਹਿਤ ਤੁਰੰਤ ਪ੍ਰਭਾਵ ਨਾਲ ਬਰਖਾਸਤ ਕਰ ਦਿੱਤਾ ਹੈ। ਅਨੁਸ਼ਾਸਨ ਪ੍ਰਤੀ ਪੰਜਾਬ ਸਰਕਾਰ ਦੇ ਸਖ਼ਤ ਰੁਖ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ, “ਭਗਵੰਤ ਮਾਨ ਸਰਕਾਰ ਇਸ ਗੱਲ ਲਈ ਦ੍ਰਿੜ ਹੈ ਕਿ ਕਿਸੇ ਵੀ ਕੀਮਤ ‘ਤੇ ਅਨੁਸ਼ਾਸਨਹੀਣਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਅਸੀਂ ਪਹਿਲਾਂ ਵੀ ਅਜਿਹੀ ਅਨੁਸ਼ਾਸਨਹੀਣਤਾ ਕਾਰਨ ਚਾਰ ਮੁਲਾਜ਼ਮਾਂ ਦੀਆਂ ਸੇਵਾਵਾਂ ਸਮਾਪਤ ਕਰ ਚੁੱਕੇ ਹਾਂ, ਅਤੇ ਇੱਕ ਹੋਰ ਆਬਕਾਰੀ ਤੇ ਕਰ ਇੰਸਪੈਕਟਰ ਅਤੇ ਇੱਕ ਕਲਰਕ ਵਿਰੁੱਧ ਅਨੁਸ਼ਾਸਨੀ ਕਾਰਵਾਈ ਜਾਰੀ ਹੈ।”

ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਜਵਾਬਦੇਹੀ, ਕਾਰਜ਼ਕੁਸ਼ਲਾ ਅਤੇ ਅਨੁਸ਼ਾਸਨੀ ਕਾਰਜ਼ਪ੍ਰਣਾਲੀ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਕਾਰਵਾਈਆਂ ਸੂਬਾ ਸਰਕਾਰ ਦੇ ਸੰਕਲਪ ਨੂੰ ਦਰਸਾਉਂਦੀਆਂ ਹਨ। ਉਨ੍ਹਾਂ ਕਿਹਾ, “ਅਸੀਂ ਕਰ ਚੋਰੀ ਅਤੇ ਸਰਕਾਰੀ ਕਰਮਚਾਰੀਆਂ ਵੱਲੋਂ ਕੀਤੀ ਜਾਣ ਵਾਲੀ ਕਿਸੇ ਵੀ ਕੁਤਾਹੀ ਵਿਰੁੱਧ ਜ਼ੀਰੋ-ਸਹਿਣਸ਼ੀਲਤਾ ਦੀ ਨੀਤੀ ਜਾਰੀ ਰੱਖਾਂਗੇ।”

Tags: BREAKING NEWSBreaking news in PunjabiLatest News In PunjabiLatest Punjab news in PunjabiPUNJABtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ- ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

ਪੰਜਾਬ- ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

by Jaspreet Kaur
June 27, 2026
0

ਪੰਜਾਬ- ਚੰਡੀਗੜ੍ਹ 'ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ 'ਚੋ ਨਿਕਲੇ ਬਾਹਰ - ਜਾਣੋ ਕਿੰਨੀ ਰਹੀ ਤੀਬਰਤਾ ਚੰਡੀਗੜ੍ਹ, 27 ਜੂਨ 2026...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 27, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 27 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ!  14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ! 14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

by Jaspreet Kaur
June 27, 2026
0

ਮੁੰਬਈ 'ਚ ਵੱਡੀ ਸਾਜ਼ਿਸ਼ ਨਾਕਾਮ! 14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ ਮੁੰਬਈ, 27 ਜੂਨ 2026 (ਵਿਸ਼ਵ ਵਾਰਤਾ): ਮਹਾਰਾਸ਼ਟਰ ਵਿੱਚ ਇੱਕ...

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

by Ankit
June 27, 2026
0

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ ਨਵੀਂ ਦਿੱਲੀ 27 ਜੂਨ, 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ- ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

ਪੰਜਾਬ- ਚੰਡੀਗੜ੍ਹ ‘ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ ‘ਚੋ ਨਿਕਲੇ ਬਾਹਰ

by Jaspreet Kaur
June 27, 2026
0

ਪੰਜਾਬ- ਚੰਡੀਗੜ੍ਹ 'ਚ ਆਇਆ ਭੂਚਾਲ! ਸਹਿਮੇ ਲੋਕ ਘਰਾਂ 'ਚੋ ਨਿਕਲੇ ਬਾਹਰ - ਜਾਣੋ ਕਿੰਨੀ ਰਹੀ ਤੀਬਰਤਾ ਚੰਡੀਗੜ੍ਹ, 27 ਜੂਨ 2026...

Most Popular

IND vs AFG ; ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਵਨਡੇ ਸੀਰੀਜ਼ ਦਾ ਦੂਜਾ ਮੈਚ ਜਾਰੀ 

IND vs AFG ; ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਵਨਡੇ ਸੀਰੀਜ਼ ਦਾ ਦੂਜਾ ਮੈਚ ਜਾਰੀ 

by Navjot
1 week ago
0

IND vs AFG ; ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਵਨਡੇ ਸੀਰੀਜ਼ ਦਾ ਦੂਜਾ ਮੈਚ ਜਾਰੀ  ਕਪਤਾਨ ਸ਼ੁਭਮਨ ਗਿੱਲ ਅਤੇ ਇਸ਼ਾਨ ਕਿਸ਼ਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 