Pushpa 2 ਦੇ ਅਦਾਕਾਰ ਅੱਲੂ ਅਰਜੁਨ ਗ੍ਰਿਫਤਾਰ
ਹੈਦਰਾਬਾਦ ਦੇ ਸੰਧਿਆ ਥੀਏਟਰ ਮਾਮਲੇ ‘ਚ ਕਾਰਵਾਈ
ਨਵੀ ਦਿੱਲੀ : ਹੈਦਰਾਬਾਦ ਦੇ ਸੰਧਿਆ ਥੀਏਟਰ ਮਾਮਲੇ ‘ਚ ਸਾਊਥ ਸੁਪਰਸਟਾਰ ਅਤੇ ‘ਪੁਸ਼ਪਾ 2’ ਦੇ ਅਦਾਕਾਰ ਅੱਲੂ ਅਰਜੁਨ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪੁਲਸ ਨੇ ਅਦਾਕਾਰ ਅੱਲੂ ਅਰਜੁਨ ਨੂੰ ਗ੍ਰਿਫਤਾਰ ਕਰ ਲਿਆ ਹੈ। ਦੱਸ ਦਈਏ ਕਿ 4 ਦਸੰਬਰ ਨੂੰ ਫਿਲਮ ਦੀ ਸਕਰੀਨਿੰਗ ਦੌਰਾਨ ਥੀਏਟਰ ਵਿੱਚ ਭਗਦੜ ਮੱਚ ਗਈ ਸੀ, ਜਿਸ ਵਿੱਚ ਇੱਕ 35 ਸਾਲਾ ਔਰਤ ਦੀ ਮੌਤ ਹੋ ਗਈ ਸੀ ਅਤੇ ਕਈ ਜ਼ਖ਼ਮੀ ਹੋ ਗਏ ਸਨ।ਪੁਲੀਸ ਨੇ ਇਸ ਘਟਨਾ ਲਈ ਅੱਲੂ ਅਰਜੁਨ ਅਤੇ ਥੀਏਟਰ ਪ੍ਰਬੰਧਕਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਪੁਲੀਸ ਨੇ ਇਸ ਮਾਮਲੇ ਵਿੱਚ ਥੀਏਟਰ ਮਾਲਕ ਸਮੇਤ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਸੀ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/