Pushpa 2 Actor ਅੱਲੂ ਅਰਜੁਨ ਨੂੰ ਮਿਲੀ ਜ਼ਮਾਨਤ
– ਅੱਜ ਸਵੇਰ ਕੀਤਾ ਗਿਆ ਸੀ ਗ੍ਰਿਫਤਾਰ
ਨਵੀ ਦਿੱਲੀ: ਪੁਸ਼ਪਾ-2 ਦੇ ਪ੍ਰੀਮੀਅਰ ਦੌਰਾਨ ਮਹਿਲਾ ਦੀ ਮੌਤ ਦੇ ਮਾਮਲੇ ‘ਚ ਕਰਨਾਟਕ ਹਾਈ ਕੋਰਟ ਨੇ ਅਦਾਕਾਰ ਅੱਲੂ ਅਰਜੁਨ ਨੂੰ ਜ਼ਮਾਨਤ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਹੈਦਰਾਬਾਦ ਦੀ ਅਦਾਲਤ ਨੇ ਉਸ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। ਦੱਸ ਦਈਏ ਕਿ ਅੱਲੂ ਅਰਜੁਨ ਨੂੰ ਅੱਜ (ਸ਼ੁੱਕਰਵਾਰ) ਉਨ੍ਹਾਂ ਦੇ ਘਰ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ 4 ਵਜੇ ਉਨ੍ਹਾਂ ਨੂੰ ਸਥਾਨਕ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਸ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ। ਇਸ ਤੋਂ ਬਾਅਦ ਅਦਾਕਾਰ ਨੇ ਹਾਈ ਕੋਰਟ ਵਿੱਚ ਅਪੀਲ ਕੀਤੀ। ਹਾਈਕੋਰਟ ਨੇ ਹੁਣ ਅੱਲੂ ਅਰਜੁਨ ਨੂੰ ਜ਼ਮਾਨਤ ਦੇ ਦਿੱਤੀ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/