Putin India Visit: ਭਾਰਤ ਪਹੁੰਚੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ
– ਪ੍ਰਧਾਨ ਮੰਤਰੀ ਮੋਦੀ ਨੇ ਗਰਮਜੋਸ਼ੀ ਨਾਲ ਕੀਤਾ ਸਵਾਗਤ
ਨਵੀ ਦਿੱਲੀ, 4 ਦਸੰਬਰ 2025 (ਵਿਸ਼ਵ ਵਾਰਤਾ): ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ (Putin India Visit) ਅੱਜ ਦੋ ਦਿਨਾਂ ਭਾਰਤ ਦੌਰੇ ਲਈ ਨਵੀਂ ਦਿੱਲੀ ਪਹੁੰਚ ਚੁੱਕੇ ਹਨ। ਪ੍ਰਧਾਨ ਮੰਤਰੀ ਮੋਦੀ ਨੇ ਪਾਲਮ ਹਵਾਈ ਅੱਡੇ ‘ਤੇ ਪੁਤਿਨ ਦਾ ਨਿੱਜੀ ਤੌਰ ‘ਤੇ ਸਵਾਗਤ ਕੀਤਾ। ਰਾਸ਼ਟਰਪਤੀ ਪੁਤਿਨ 4 ਅਤੇ 5 ਦਸੰਬਰ ਨੂੰ ਭਾਰਤ ਦੇ ਅਧਿਕਾਰਤ ਦੌਰੇ ‘ਤੇ ਹੋਣਗੇ।

ਰੂਸੀ ਰਾਸ਼ਟਰਪਤੀ ਚਾਰ ਸਾਲਾਂ ਦੇ ਬਾਅਦ ਭਾਰਤ ਦਾ ਦੌਰਾ ਕਰ ਰਹੇ ਹਨ। ਉਹ ਆਖਰੀ ਵਾਰ 2021 ਵਿੱਚ ਭਾਰਤ-ਰੂਸ ਸਾਲਾਨਾ ਸੰਮੇਲਨ ਵਿੱਚ ਹਿੱਸਾ ਲੈਣ ਲਈ ਭਾਰਤ ਆਏ ਸਨ। ਪ੍ਰਧਾਨ ਮੰਤਰੀ ਮੋਦੀ ਅੱਜ ਸ਼ਾਮ ਉਨ੍ਹਾਂ ਦੇ ਸਨਮਾਨ ਵਿੱਚ ਇੱਕ ਨਿੱਜੀ ਡਿਨਰ ਦੀ ਮੇਜ਼ਬਾਨੀ ਕਰਨਗੇ। ਪੁਤਿਨ ਲਗਭਗ 30 ਘੰਟੇ ਭਾਰਤ ਵਿੱਚ ਰਹਿਣਗੇ।
ਪੁਤਿਨ ਦੇ ਭਾਰਤ ਆਉਣ ਤੋਂ ਪਹਿਲਾਂ ਹੀ ਕਈ ਰੂਸੀ ਮੰਤਰੀ ਵੀ ਦਿੱਲੀ ਪਹੁੰਚ ਚੁੱਕੇ ਹਨ, ਜਿਨ੍ਹਾਂ ਵਿੱਚ ਉਪ ਪ੍ਰਧਾਨ ਮੰਤਰੀ ਡੇਨਿਸ ਮੰਟੂਰੋਵ, ਰੱਖਿਆ ਮੰਤਰੀ ਸਰਗੇਈ ਸ਼ੋਇਗੂ ਅਤੇ ਖੇਤੀਬਾੜੀ ਮੰਤਰੀ ਦਮਿਤਰੀ ਪੈਟਰੋਵ ਸ਼ਾਮਲ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























