PV Sindhu wedding: ਬੈਡਮਿੰਟਨ ਸਟਾਰ ਪੀਵੀ ਸਿੰਧੂ ਦਾ ਹੋਇਆ ਵਿਆਹ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ
- ਭਲਕੇ ਹੈਦਰਾਬਾਦ ‘ਚ ਹੋਵੇਗੀ ਰਿਸੈਪਸ਼ਨ
ਨਵੀ ਦਿੱਲੀ : ਭਾਰਤੀ ਬੈਡਮਿੰਟਨ ਚੈਂਪੀਅਨ ਪੀਵੀ ਸਿੰਧੂ ਆਪਣੇ ਮੰਗੇਤਰ ਵੈਂਕਟ ਦੱਤਾ ਸਾਈ ਨਾਲ ਵਿਆਹ ਦੇ ਬੰਧਨ ਵਿੱਚ ਬੱਝ ਗਈ ਹੈ। ਸੋਸ਼ਲ ਮੀਡੀਆ ‘ਤੇ ਵਿਆਹ ਦੀਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਵਿਆਹ ਤੋਂ ਪਹਿਲਾਂ ਦੋਵਾਂ ਨੇ 14 ਦਸੰਬਰ ਨੂੰ ਮੰਗਣੀ ਕੀਤੀ ਸੀ, ਜਿਸ ਦੀ ਜਾਣਕਾਰੀ ਸਿੰਧੂ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ ‘ਤੇ ਦਿੱਤੀ ਸੀ।
ਇਸ ਸ਼ਾਨਦਾਰ ਵਿਆਹ ‘ਚ ਭਾਰਤੀ ਸੰਸਕ੍ਰਿਤੀ ਅਤੇ ਰੀਤੀ ਰਿਵਾਜਾਂ ਦੀ ਝਲਕ ਦੇਖਣ ਨੂੰ ਮਿਲੀ। ਇਸ ਵਿਆਹ ਵਿੱਚ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਵੀ ਸ਼ਿਰਕਤ ਕੀਤੀ। ਉਨ੍ਹਾਂ ਨੇ ਆਪਣੇ ਅਧਿਕਾਰਤ ‘ਐਕਸ’ ਹੈਂਡਲ ‘ਤੇ ਵਿਆਹ ਦੀ ਪਹਿਲੀ ਤਸਵੀਰ ਸਾਂਝੀ ਕੀਤੀ। ਉਨ੍ਹਾਂ ਨੇ ਲਿਖਿਆ, “ਬੀਤੀ ਸ਼ਾਮ ਸਾਡੀ ਬੈਡਮਿੰਟਨ ਚੈਂਪੀਅਨ ਓਲੰਪੀਅਨ ਪੀਵੀ ਸਿੰਧੂ ਅਤੇ ਵੈਂਕਟ ਦੱਤਾ ਸਾਈਂ ਦੇ ਵਿਆਹ ਵਿੱਚ ਸ਼ਾਮਲ ਹੋਏ ਅਤੇ ਉਨ੍ਹਾਂ ਦੀ ਨਵੀਂ ਜ਼ਿੰਦਗੀ ਲਈ ਸ਼ੁਭਕਾਮਨਾਵਾਂ ਦਿੱਤੀਆਂ।” ਦੱਸ ਦਈਏ ਕਿ ਕੱਲ੍ਹ 24 ਦਸੰਬਰ ਨੂੰ ਹੈਦਰਾਬਾਦ ‘ਚ ਦੋਵਾਂ ਦੀ ਰਿਸੈਪਸ਼ਨ ਪਾਰਟੀ ਹੋਵੇਗੀ ਜਿਸ ‘ਚ ਕਈ ਵੱਡੀਆਂ ਹਸਤੀਆਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/