Rahul ਗਾਂਧੀ ਨੂੰ ਮਾਣਹਾਨੀ ਮਾਮਲੇ ‘ਚ ਸੁਪਰੀਮ ਕੋਰਟ ਤੋਂ ਵੱਡੀ ਰਾਹਤ
ਨਵੀ ਦਿੱਲੀ, 20 ਜਨਵਰੀ : ਕਾਂਗਰਸੀ ਆਗੂ ਰਾਹੁਲ ਗਾਂਧੀ ਨੂੰ ਮਾਣਹਾਨੀ ਮਾਮਲੇ ‘ਚ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਅਗਲੇ ਹੁਕਮਾਂ ਤੱਕ ਹੇਠਲੀ ਅਦਾਲਤ ਦੀ ਕਾਰਵਾਈ ‘ਤੇ ਅੰਤ੍ਰਿਮ ਰੋਕ ਲਗਾ ਦਿੱਤੀ ਹੈ। ਭਾਜਪਾ ਵਰਕਰ ਨਵੀਨ ਝਾਅ ਨੇ ਅਮਿਤ ਸ਼ਾਹ ‘ਤੇ ਅਪਮਾਨਜਨਕ ਟਿੱਪਣੀ ਕਰਨ ਲਈ ਰਾਹੁਲ ਗਾਂਧੀ ‘ਤੇ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ।
ਦੱਸ ਦਈਏ ਕਿ ਭਾਜਪਾ ਵਰਕਰ ਨਵੀਨ ਝਾਅ ਨੇ 2019 ਵਿੱਚ ਰਾਹੁਲ ਗਾਂਧੀ ਖ਼ਿਲਾਫ਼ ਅਮਿਤ ਸ਼ਾਹ ਖ਼ਿਲਾਫ਼ ਕਥਿਤ ਟਿੱਪਣੀ ਕਰਨ ਲਈ ਕੇਸ ਦਰਜ ਕਰਵਾਇਆ ਸੀ। ਦਰਅਸਲ, 2019 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਚਾਈਬਾਸਾ ਵਿੱਚ ਆਪਣੇ ਇੱਕ ਜਨਤਕ ਭਾਸ਼ਣ ਦੌਰਾਨ, ਰਾਹੁਲ ਗਾਂਧੀ ਨੇ ਕਥਿਤ ਤੌਰ ‘ਤੇ ਸ਼ਾਹ ਲਈ ‘ਕਾਤਲ’ ਸ਼ਬਦ ਦੀ ਵਰਤੋਂ ਕੀਤੀ ਸੀ। ਅੱਜ ਸੋਮਵਾਰ ਨੂੰ ਸੁਪਰੀਮ ਕੋਰਟ ਵਿੱਚ ਸੁਣਵਾਈ ਦੌਰਾਨ, ਗਾਂਧੀ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਕਿਹਾ ਕਿ ਸ਼ਿਕਾਇਤ ਕਿਸੇ ਤੀਜੀ ਧਿਰ ਦੁਆਰਾ ਦਰਜ ਕਰਵਾਈ ਗਈ ਸੀ ਅਤੇ ਅਜਿਹਾ ਕਰਨਾ ਮਾਣਹਾਨੀ ਦੇ ਮਾਮਲੇ ਵਿੱਚ ਸਵੀਕਾਰਯੋਗ ਨਹੀਂ ਹੈ। ਜਸਟਿਸ ਵਿਕਰਮ ਨਾਥ ਅਤੇ ਸੰਦੀਪ ਮਹਿਤਾ ਦੀ ਬੈਂਚ ਨੇ ਰਾਹੁਲ ਦੀ ਅਪੀਲ ‘ਤੇ ਝਾਰਖੰਡ ਸਰਕਾਰ ਅਤੇ ਭਾਜਪਾ ਨੇਤਾ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/