Rahul ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖਿਆ ਪੱਤਰ
ਨਵੀ ਦਿੱਲੀ, 15 ਮਾਰਚ 2026 (ਵਿਸ਼ਵ ਵਾਰਤਾ) – ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖਿਆ ਹੈ। ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਬਹੁਜਨ ਸਮਾਜ ਪਾਰਟੀ (BSP) ਦੇ ਸੰਸਥਾਪਕ ਕਾਂਸ਼ੀ ਰਾਮ ਨੂੰ ਮਰਨ ਉਪਰੰਤ ਭਾਰਤ ਰਤਨ ਦੇਣ ਦੀ ਮੰਗ ਕੀਤੀ ਹੈ।

ਰਾਹੁਲ ਗਾਂਧੀ ਨੇ ਆਪਣੀ ਪੋਸਟ ਵਿੱਚ ਲਿਖਿਆ ਕਿ ਉਹ ਭਾਰਤ ਸਰਕਾਰ ਤੋਂ ਸਮਾਜਿਕ ਨਿਆਂ ਦੇ ਮਹਾਨ ਯੋਧੇ ਅਤੇ ਬਹੁਜਨ ਚੇਤਨਾ ਦੇ ਮਾਰਗਦਰਸ਼ਕ ਮਾਨਯੋਗ ਕਾਂਸ਼ੀ ਰਾਮ ਜੀ ਨੂੰ ਭਾਰਤ ਰਤਨ ਨਾਲ ਸਨਮਾਨਿਤ ਕਰਨ ਦੀ ਮੰਗ ਕਰਦੇ ਹਨ। ਉਨ੍ਹਾਂ ਕਿਹਾ ਕਿ ਇਹ ਸਰਵਉੱਚ ਰਾਸ਼ਟਰੀ ਸਨਮਾਨ ਕਾਂਸ਼ੀ ਰਾਮ ਦੇ ਨਾਲ-ਨਾਲ ਉਸ ਪੂਰੀ ਲਹਿਰ ਨੂੰ ਸ਼ਰਧਾਂਜਲੀ ਹੋਵੇਗੀ, ਜਿਸ ਨੇ ਕਰੋੜਾਂ ਬਹੁਜਨਾਂ ਨੂੰ ਹੱਕ, ਹਿੱਸੇਦਾਰੀ ਅਤੇ ਆਤਮ ਸਨਮਾਨ ਦਾ ਰਾਹ ਦਿਖਾਇਆ।
ਆਪਣੇ ਪੱਤਰ ਵਿੱਚ ਗਾਂਧੀ ਨੇ ਕਿਹਾ ਕਿ ਇਹ ਬੇਨਤੀ ਇਸ ਲਈ ਕੀਤੀ ਜਾ ਰਹੀ ਹੈ, ਕਿਉਂਕਿ ਦੇਸ਼ ਕਾਂਸ਼ੀ ਰਾਮ ਜਯੰਤੀ ਮਨਾ ਰਿਹਾ ਹੈ ਅਤੇ ਭਾਰਤੀ ਰਾਜਨੀਤੀ ਤੇ ਸਮਾਜ ਵਿੱਚ ਉਨ੍ਹਾਂ ਦੇ ਯੋਗਦਾਨ ਅਤੇ ਵਿਰਾਸਤ ‘ਤੇ ਵਿਚਾਰ ਕਰ ਰਿਹਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























