Rail Roko Andolan: ਪੰਜਾਬ ‘ਚ ਕਿਸਾਨਾਂ ਵਲੋਂ ‘ਰੇਲ ਰੋਕੋ’ ਅੰਦੋਲਨ ਜਾਰੀ
- ਅੰਮ੍ਰਿਤਸਰ, ਲੁਧਿਆਣਾ, ਜਲੰਧਰ ਸਮੇਤ ਕਈ ਥਾਈ ਕੀਤੇ ਰੇਲਵੇ ਟਰੈਕ ਜਾਮ
ਚੰਡੀਗੜ੍ਹ : ਕਿਸਾਨ ਆਗੂ ਸਰਵਣ ਪੰਧੇਰ ਵੱਲੋਂ 14 ਦਸੰਬਰ ਨੂੰ ਕੀਤੇ ਗਏ ਰੇਲ ਰੋਕੋ ਅੰਦੋਲਨ (Rail Roko Andolan) ਦੇ ਐਲਾਨ ਤੋਂ ਬਾਅਦ ਅੱਜ ਕਿਸਾਨੀ ਮੋਰਚੇ ਦੇ ਸਮਰਥਨ ‘ਚ ਪੰਜਾਬ ਭਰ ‘ਚ 3 ਘੰਟੇ ਲਈ ਟਰੇਨਾਂ ਨੂੰ ਰੋਕਿਆ ਜਾ ਰਿਹਾ ਹੈ। ਦੁਪਹਿਰ 12 ਵਜੇ ਤੋਂ 3 ਵਜੇ ਤੱਕ ਰੇਲਵੇ ਟਰੈਕ ਜਾਮ ਕੀਤੇ ਜਾ ਰਹੇ ਹਨ । ਕਈ ਥਾਵਾਂ ‘ਤੇ ਕਿਸਾਨਾਂ ਦੇ ਨਾਲ-ਨਾਲ ਔਰਤਾਂ ਵੀ ਝੰਡੇ ਲੈ ਕੇ ਟਰੈਕ ‘ਤੇ ਬੈਠ ਗਈਆਂ ਹਨ।
ਦੱਸ ਦਈਏ ਕਿ ਅੱਜ ਜਲੰਧਰ ਕੈਂਟ ਰੇਲਵੇ ਸਟੇਸ਼ਨ ‘ਤੇ ਵੱਡੀ ਗਿਣਤੀ ‘ਚ ਕਿਸਾਨ ਇਕੱਠੇ ਹੋਏ ਹਨ। ਇਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਡੱਲੇਵਾਲ ਵਰਗੇ ਲੋਕ ਆਪਣੇ ਆਪ ਵਿੱਚ ਹੀ ਮਿਸਾਲ ਹਨ। ਓਧਰ, ਅੰਮ੍ਰਿਤਸਰ ਦੇ ਵੀ ਕਈ ਰੇਲਵੇ ਫਾਟਕਾਂ ‘ਤੇ ਕਿਸਾਨ ਧਰਨੇ ‘ਤੇ ਬੈਠੇ ਹਨ। ਅੰਮ੍ਰਿਤਸਰ ਦੇ ਦੇਵੀਦਾਸਪੁਰਾ, ਬਿਆਸ, ਪੰਧੇਰ ਕਲਾਂ, ਕੱਥੂ ਨੰਗਲ, ਰਮਦਾਸ, ਜਹਾਂਗੀਰ ਅਤੇ ਹੋਰ ਕਈ ਰੇਲਵੇ ਸਟੇਸ਼ਨਾਂ ‘ਤੇ ਕਿਸਾਨਾਂ ਦੇ ਵੱਖ-ਵੱਖ ਜਥੇ 12 ਤੋਂ 3 ਵਜੇ ਤੱਕ ਰੇਲ ਗੱਡੀ ਰੋਕਣ ਲਈ ਬੈਠੇ ਹਨ। ਇਸ ਦੇ ਨਾਲ ਹੀ ਲੁਧਿਆਣਾ ਦੇ ਸਾਹਨੇਵਾਲ ਸਥਿਤ ਰੇਲਵੇ ਸਟੇਸ਼ਨ ‘ਤੇ ਵੀ ਵੱਡੀ ਗਿਣਤੀ ‘ਚ ਕਿਸਾਨ ਧਰਨਾ ਦੇ ਰਹੇ ਹਨ। ਉਹ ਯੂਨੀਅਨ ਦੇ ਝੰਡੇ ਲੈ ਕੇ ਰੇਲਵੇ ਟਰੈਕ ‘ਤੇ ਬੈਠੇ ਹਨ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/